Journalism Of Hope
BREAKING NEWS
ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

Patiala SSP ਕਥਿਤ ਆਡੀਓ ਕਲਿੱਪ ਮਾਮਲਾ, SIT ਅੱਗੇ ਬਤੌਰ ਸ਼ਿਕਾਇਤਕਰਤਾ ਪੇਸ਼ ਹੋਏ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ

Punjab News: ਪਟਿਆਲਾ ਦੇ ਐਸਐਸਪੀ ਕਥਿਤ ਆਡੀਓ ਕਲਿੱਪ ਮਾਮਲੇ ’ਚ ਐਸਆਈਟੀ ਅੱਗੇ ਬਤੌਰ ਸ਼ਿਕਾਇਤਕਰਤਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਕੋਲੋਂ ਏਡੀਜੀਪੀ ਪਰਮਾਰ ਦੀ ਅਗਵਾਈ ਵਾਲੀ ਐਸਆਈਟੀ ਨੇ ਸਵਾਲ ਪੁੱਛੇ ਹਨ। ਪੇਸ਼ ਹੋਣ ਮਗਰੋਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਉਨ੍ਹਾਂ ਨੇ ਐਸਆਈਟੀ ਮੁਖੀ ਐਸਪੀਐਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Patiala SSP ਕਥਿਤ ਆਡੀਓ ਕਲਿੱਪ ਮਾਮਲਾ, SIT ਅੱਗੇ ਬਤੌਰ ਸ਼ਿਕਾਇਤਕਰਤਾ ਪੇਸ਼ ਹੋਏ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ

Punjab News: ਪਟਿਆਲਾ ਦੇ ਐਸਐਸਪੀ ਕਥਿਤ ਆਡੀਓ ਕਲਿੱਪ ਮਾਮਲੇ ’ਚ ਐਸਆਈਟੀ ਅੱਗੇ ਬਤੌਰ ਸ਼ਿਕਾਇਤਕਰਤਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਕੋਲੋਂ ਏਡੀਜੀਪੀ ਪਰਮਾਰ ਦੀ ਅਗਵਾਈ ਵਾਲੀ ਐਸਆਈਟੀ ਨੇ ਸਵਾਲ ਪੁੱਛੇ ਹਨ।

ਪੇਸ਼ ਹੋਣ ਮਗਰੋਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਉਨ੍ਹਾਂ ਨੇ ਐਸਆਈਟੀ ਮੁਖੀ ਐਸਪੀਐਸ ਪਰਮਾਨ ਨੂੰ ਪਟੀਸ਼ਨ ਦੀ ਕਾਪੀ ਅਤੇ ਵੀਡੀਓ ਸੌਂਪੀ ਹੈ। ਇਸ ਤੋਂ ਇਲਾਵਾ ਉਹ ਆਪਣੀ ਸ਼ਿਕਾਇਤ ’ਤੇ ਸਟੈਂਡ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਜਿਸ ਸਮੇਂ ਇਹ ਮਾਮਲਾ ਸਾਹਮਣੇ ਆਇਆ ਉਸ ਸਮੇਂ ਐਸਐਸਪੀ ਪਟਿਆਲਾ ਨੂੰ ਤੁਰੰਤ ਸਸਪੈਂਡ ਕਰ ਦੇਣਾ ਚਾਹੀਦਾ ਸੀ। ਪਰ ਸਰਕਾਰ ਉਸ ਦੇ ਨਾਲ ਖੜੀ ਦਿਖਾਈ ਦੇ ਰਹੀ ਹੈ।

ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਸਟੇਟ ਇਲੈਕਸ਼ਨ ਕਮਿਸ਼ਨ ’ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਵੀ ਐਸਐਸਪੀ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਵਿਰੋਧੀਆਂ ਨੂੰ ਇਸ ਵਿੱਚ ਫਸਾਉਣ ਦੀ ਐਸਆਈਟੀ ਦੀ ਮਨਸ਼ਾ ਲੱਗ ਰਹੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਹਾਈਕੋਰਟ ਦੇ ਵਿੱਚ ਕੱਲ ਡੀਆਈਜੀ ਪਟਿਆਲਾ ਲਿਖ ਕੇ ਦੇਣ ਕਿ ਇਹ ਵੀਡੀਓ ਏਆਈ ਅਤੇ ਕਿਸੇ ਤੋਂ ਵੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News