Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਰਨਾਲਾ ਜ਼ਿਲ੍ਹੇ ਦੇ ਤਪਾ ਸਥਿਤ ਮਾਲ ਦਫ਼ਤਰ ਵਿੱਚ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਅਨੁਸਾਰ, ਮੁਲਜ਼ਮ ਪਟਵਾਰੀ ਖ਼ਿਲਾਫ਼ ਇਹ ਕਾਰਵਾਈ ਪਿੰਡ ਭੋਤਨਾ ਦੀ ਵਸਨੀਕ ਗੁਰਦੀਪ ਕੌਰ ਵੱਲੋਂ ਦਰਜ […]
By : Updated On: 17 Oct 2026 15:58:PM
30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਰਨਾਲਾ ਜ਼ਿਲ੍ਹੇ ਦੇ ਤਪਾ ਸਥਿਤ ਮਾਲ ਦਫ਼ਤਰ ਵਿੱਚ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ਼ਤਿਹਾਰ

ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਅਨੁਸਾਰ, ਮੁਲਜ਼ਮ ਪਟਵਾਰੀ ਖ਼ਿਲਾਫ਼ ਇਹ ਕਾਰਵਾਈ ਪਿੰਡ ਭੋਤਨਾ ਦੀ ਵਸਨੀਕ ਗੁਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।

ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਸੀ ਰਿਸ਼ਵਤ

ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਗੁਰਦੀਪ ਕੌਰ ਨੇ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਸ ਦੇ ਪੁੱਤਰ ਨੇ ਧੋਖੇ ਨਾਲ 21 ਕਿੱਲੇ ਜ਼ਮੀਨ ਆਪਣੇ ਨਾਂ ਕਰਵਾ ਲਈ ਸੀ। ਇਸ ਮਾਮਲੇ ਵਿੱਚ ਉਸ ਨੇ ਤਪਾ ਦੇ ਐੱਸਡੀਐੱਮ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ, ਜਿਸ ਦਾ ਫ਼ੈਸਲਾ ਉਸ ਦੇ ਹੱਕ ਵਿੱਚ ਆਇਆ।

ਫ਼ੈਸਲੇ ਦੀ ਕਾਪੀ ਲੈ ਕੇ ਜਦੋਂ ਗੁਰਦੀਪ ਕੌਰ ਜ਼ਮੀਨ ਦਾ ਇੰਤਕਾਲ ਕਰਵਾਉਣ ਲਈ ਪਿੰਡ ਭੋਤਨਾ ਦੇ ਪਟਵਾਰੀ ਮਨੀਸ਼ ਕੁਮਾਰ ਕੋਲ ਪਹੁੰਚੀ ਤਾਂ ਕਥਿਤ ਤੌਰ ’ਤੇ ਪਟਵਾਰੀ ਨੇ ਇੰਤਕਾਲ ਕਰਨ ਬਦਲੇ 80 ਹਜ਼ਾਰ ਰੁਪਏ ਖ਼ਰਚਾ ਦੱਸਿਆ।

ਸ਼ਿਕਾਇਤ ਅਨੁਸਾਰ, ਪਟਵਾਰੀ ਪਹਿਲਾਂ ਹੀ ਵੱਖ-ਵੱਖ ਤਾਰੀਖਾਂ ’ਤੇ 50 ਹਜ਼ਾਰ ਰੁਪਏ ਲੈ ਚੁੱਕਾ ਸੀ ਅਤੇ ਬਾਕੀ 30 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ।

ਵਿਜੀਲੈਂਸ ਨੇ ਵਿਛਾਇਆ ਜਾਲ

ਗੁਰਦੀਪ ਕੌਰ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਦੀ ਪਟਿਆਲਾ ਰੇਂਜ ਕੋਲ ਸ਼ਿਕਾਇਤ ਕੀਤੀ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਪਟਵਾਰੀ ਮਨੀਸ਼ ਕੁਮਾਰ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੀ ਜਾਂਚ ਲਈ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ ਜਾਂ ਹੋਰ ਵਿਅਕਤੀ ਸਰਕਾਰੀ ਫ਼ੀਸ ਤੋਂ ਵੱਧ ਰਕਮ ਰਿਸ਼ਵਤ ਵਜੋਂ ਮੰਗਦਾ ਹੈ ਤਾਂ ਇਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਕੋਲ ਕੀਤੀ ਜਾਵੇ। ਅਜਿਹੇ ਮਾਮਲਿਆਂ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News