Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਪੀਏਯੂ ਨੂੰ ਨਵੀਨਤਾ ਲਈ ‘ਹੀਰੇ ਦੀ ਖਾਣ’ ਕਰਾਰ ਦਿੱਤਾ, ਉਦਯੋਗ ਨੂੰ ਇਸ ਦੀ ਸਮਰੱਥਾ ਦਾ ਲਾਹਾ ਲੈਣ ਦੀ ਅਪੀਲ

ਚੰਡੀਗੜ੍ਹ/ਮੋਹਾਲੀ, 14 ਮਾਰਚ- ਸਨਅਤੀ ਮੁਕਾਬਲੇ ਵਿੱਚ ਟਿਕੇ ਰਹਿਣ ਲਈ ਨਵੀਨਤਾ ‘ਤੇ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਸ਼ਨੀਵਾਰ ਨੂੰ ਕੱਪੜਾ ਉਦਯੋਗ ਨੂੰ ਖੋਜ ਅਤੇ ਵਿਕਾਸ (R&D) ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਉਹ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੀਏਯੂ ਨੂੰ ਨਵੀਨਤਾ ਲਈ ‘ਹੀਰੇ ਦੀ ਖਾਣ’ ਕਰਾਰ ਦਿੱਤਾ, ਉਦਯੋਗ ਨੂੰ ਇਸ ਦੀ ਸਮਰੱਥਾ ਦਾ ਲਾਹਾ ਲੈਣ ਦੀ ਅਪੀਲ

ਚੰਡੀਗੜ੍ਹ/ਮੋਹਾਲੀ, 14 ਮਾਰਚ- ਸਨਅਤੀ ਮੁਕਾਬਲੇ ਵਿੱਚ ਟਿਕੇ ਰਹਿਣ ਲਈ ਨਵੀਨਤਾ ‘ਤੇ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਸ਼ਨੀਵਾਰ ਨੂੰ ਕੱਪੜਾ ਉਦਯੋਗ ਨੂੰ ਖੋਜ ਅਤੇ ਵਿਕਾਸ (R&D) ਨੂੰ ਤਰਜੀਹ ਦੇਣ ਦੀ ਅਪੀਲ ਕੀਤੀ।

ਉਹ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਦੂਜੇ ਦਿਨ “ਟੈਕਸਟਾਈਲਜ਼, ਲਿਬਾਸ ਅਤੇ ਤਕਨੀਕੀ ਟੈਕਸਟਾਈਲਜ਼ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਮੰਤਰੀ ਨੇ ਨਵੀਨਤਾ ਨੂੰ ਹੁਲਾਰਾ ਦੇਣ ਵਿੱਚ ਦੇਸੀ/ਸਥਾਨਕ ਸੰਸਥਾਵਾਂ ਦੀ ਅਥਾਹ ਸਮਰੱਥਾ ਉੱਤੇ ਚਾਨਣ ਪਾਇਆ।

ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਨੂੰ “ਹੀਰਿਆਂ ਦੀ ਖਾਨ” ਕਰਾਰ ਦਿੰਦਿਆਂ ਉਦਯੋਗਪਤੀਆਂ ਨੂੰ ਇਸ ਦੀ ਵਿਸ਼ਾਲ ਖੋਜ ਸਮਰੱਥਾ ਦਾ ਲਾਹਾ ਲੈਣ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ, “ਹੁਣ ਇਹ ਸਾਡੇ ਉਦਯੋਗਪਤੀਆਂ ‘ਤੇ ਨਿਰਭਰ ਕਰਦਾ ਹੈ ਕਿ ਉਹ ਇਸ ਵੱਕਾਰੀ ਅਤੇ ਅਹਿਮ ਸੰਸਥਾ ਦੀ ਸਮਰੱਥਾ ਨੂੰ ਕਿਵੇਂ ਵਰਤਦੇ ਹਨ ਤਾਂ ਜੋ ਨਵੀਨਤਾ ਅਤੇ ਨਵੀਆਂ ਤਕਨਾਲੋਜੀਆਂ ਵਿਕਸਿਤ ਕੀਤੀਆਂ ਜਾ ਸਕਣ।”
ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੀਆਂ ਖੋਜ ਅਤੇ ਵਿਕਾਸ ਪਹਿਲਾਂ ਨੂੰ ਪੂਰਾ ਸਮਰਥਨ ਦੇਣ ਦੀ ਵਚਨਬੱਧਤਾ ਵੀ ਦੁਹਰਾਈ।

ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਸਥਾਨਕ ਉਦਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੁਧਿਆਣਾ ਦਾ ਕੱਪੜਾ ਨਿਰਮਾਣ ਉਦਯੋਗ ਦੁਨੀਆਂ ਭਰ ਵਿੱਚ ਸਭ ਤੋਂ ਬਿਹਤਰੀਨ ਹੈ। ਉਨ੍ਹਾਂ ਉਦਯੋਗ ਨੂੰ ਟਿਕਾਊ ਤਰੀਕਿਆਂ ਵੱਲ ਵਧਣ ਲਈ ਪ੍ਰੇਰਿਤ ਕਰਦਿਆਂ ਖ਼ਾਸ ਤੌਰ ‘ਤੇ ਤਕਨੀਕੀ ਟੈਕਸਟਾਈਲਜ਼ ਦੇ ਉਤਪਾਦਨ ਵਿੱਚ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ‘ਤੇ ਜ਼ੋਰ ਦਿੱਤਾ।

ਉਨ੍ਹਾਂ ਚੁਣੌਤੀ ਨੂੰ ਮੌਕੇ ਵਿੱਚ ਬਦਲਣ ਦੀ ਉਦਾਹਰਨ ਦਿੰਦਿਆਂ ਕਿਹਾ, “ਜਿਵੇਂ ਕਦੇ ਚੌਲ ਦੇ ਛਿਲਕੇ ਨੂੰ ਫ਼ਜ਼ੂਲ ਸਮਝ ਕੇ
ਸੁੱਟ ਦਿੰਦੇ ਸੀ ਪਰ ਅੱਜ ਇਹ ਕੀਮਤੀ ਵਸਤੂ ਬਣ ਚੁੱਕੀ ਹੈ ਅਤੇ ਕਿਤੇ ਵੀ ਫਾਲਤੂ ਨਹੀਂ ਮਿਲਦੀ। ਇਸੇ ਤਰ੍ਹਾਂ ਪਰਾਲੀ ਨਾਲ ਵੀ ਹੋ ਸਕਦਾ ਹੈ ਜਦੋਂ ਇਸ ਦੀ ਵਰਤੋਂ ਉਤਪਾਦਨ ਵਿੱਚ ਕੀਤੀ ਜਾਵੇਗੀ।”

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਦੇ ਰਹਿੰਦ-ਖੂਹੰਦ ਨੂੰ ਕੱਪੜਾ ਉਦਯੋਗ ਲਈ ਸਰੋਤ ਵਿੱਚ ਬਦਲਣਾ ਨਾ ਸਿਰਫ਼ ਵਾਤਾਵਰਣ ਦੀ ਸਮੱਸਿਆ ਦਾ ਹੱਲ ਹੋਵੇਗਾ, ਸਗੋਂ ਨਵੇਂ ਆਰਥਿਕ ਮੌਕੇ ਵੀ ਪੈਦਾ ਕਰੇਗਾ।

ਇਸ ਸੈਸ਼ਨ ਵਿੱਚ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਗੰਗਾ ਐਕਰੋਵੂਲਜ਼ ਦੇ ਅਮਿਤ ਥਾਪਰ, ਮੋਂਟੇ ਕਾਰਲੋ ਫੈਸ਼ਨਜ਼ ਲਿਮਿਟਡ ਦੇ ਸੰਦੀਪ ਝਾਅ ਅਤੇ ਪੀਏਯੂ ਤੋਂ ਡਾ. ਸੁਰਭੀ ਮਹਾਜਨ, ਪੈਨਲਿਸਟ ਵਜੋਂ ਸ਼ਾਮਲ ਸਨ, ਜਦਕਿ ਕੇਪੀਐਮਜੀ ਦੇ ਮੋਹਿਤ ਭਾਸਿਨ ਨੇ ਮਾਡਰੇਟਰ ਦੀ ਭੂਮਿਕਾ ਨਿਭਾਈ।

Read Latest News and Breaking News at Daily Post TV, Browse for more News

Ad
Ad

Punjab District News