Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਕਣਕ ਵੇਚਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇ ਅਦਾਇਗੀ

ਖੰਨਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਮੌਜੂਦਾ ਕਣਕ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਮੱਦਦ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਸੂਬੇ ਨੂੰ ਅਪ੍ਰੈਲ ਮਹੀਨੇ ਲਈ 30973 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਸੂਬੇ ਕੋਲ 122 ਲੱਖ ਮੀਟ੍ਰਿਕ ਟਨ (ਐਲ.ਐਮ.ਟੀ) ਕਣਕ ਦੀ ਖ਼ਰੀਦ ਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਣਕ ਵੇਚਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇ ਅਦਾਇਗੀ
Wheat procurement begins in Punjab

ਖੰਨਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਮੌਜੂਦਾ ਕਣਕ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਮੱਦਦ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਸੂਬੇ ਨੂੰ ਅਪ੍ਰੈਲ ਮਹੀਨੇ ਲਈ 30973 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਸੂਬੇ ਕੋਲ 122 ਲੱਖ ਮੀਟ੍ਰਿਕ ਟਨ (ਐਲ.ਐਮ.ਟੀ) ਕਣਕ ਦੀ ਖ਼ਰੀਦ ਦਾ ਟੀਚਾ ਹੈ। ਹਾਲਾਂਕਿ 132 ਐਲ.ਐਮ.ਟੀ. ਕਣਕ ਦੀ ਖਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਖੰਨਾ ਵਿੱਚ ਵੀਰਵਾਰ ਨੂੰ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਵੀ ਮੌਜੂਦ ਸਨ।

ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਨੌਵਾਂ ਖਰੀਦ ਸੀਜਨ ਹੈ। ਇਸ ਤੋਂ ਪਹਿਲਾਂ ਅਸੀਂ ਅੱਠ ਖਰੀਦ ਸੀਜਨ ਮੁਕੰਮਲ ਕਰ ਚੁੱਕੇ ਹਾਂ। ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅੱਠ ਖਰੀਦ ਸੀਜਨ ਇੰਨੇ ਵਧੀਆ ਰਹੇ ਹਨ ਕਿ ਜਦੋਂ ਵੀ ਕਿਸਾਨ ਮੰਡੀਆਂ ਵਿੱਚ ਫਸਲ ਲੈ ਕੇ ਆਏ ਤਾਂ ਉਨ੍ਹਾਂ ਦੀ ਫਸਲ ਦੇ ਇੱਕ-ਇੱਕ ਦਾਣੇ ਨੂੰ ਮੰਡੀਆਂ ਵਿੱਚੋਂ ਖਰੀਦ ਕੇ ਚੁੱਕਿਆ ਗਿਆ ਅਤੇ 24 ਘੰਟਿਆਂ ਦੇ ਅੰਦਰ-ਅੰਦਰ ਖਰੀਦ ਕੀਤੀ ਫਸਲ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ। ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਇਸੇ ਤਰੀਕੇ ਨਾਲ ਅੱਜ ਅਸੀਂ ਨੌਵੇਂ ਖਰੀਦ ਸੀਜ਼ਨ ਵਿੱਚ ਪ੍ਰਕਿਰਿਆ ਸ਼ੁਰੂ ਕਰ ਚੁੱਕੇ ਹਾਂ। ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਦੇ ਅੰਦਰ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚੋਂ ਕਿਸਾਨਾਂ ਦੀ ਕਣਕ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,585 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦੀ ਜਾਵੇਗੀ ਅਤੇ ਚੁੱਕੀ ਹੋਈ ਕਣਕ ਦੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 24 ਘੰਟੇ ਦੇ ਅੰਦਰ-ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਵੱਲੋਂ ਲਿਆਂਦੇ ਗਏ ਇੱਕ-ਇੱਕ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ ਅਤੇ ਇਸ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ ਸਟੋਰੇਜ, ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਬਾਥਰੂਮ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਜਦੋਂ ਆਪਣੀ ਕਣਕ ਲੈ ਕੇ ਅਨਾਜ ਮੰਡੀ ਵਿੱਚ ਆਉਂਦਾ ਹੈ ਤਾਂ ਉਹ ਆਪਣੀ ਕਣਕ 24 ਘੰਟਿਆਂ ਦੇ ਵਿੱਚ-ਵਿੱਚ ਵੇਚ ਕੇ ਆਪਣੇ ਘਰ ਨੂੰ ਚਲਾ ਜਾਵੇਗਾ। ਕਿਸਾਨ ਤੋਂ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ 24 ਘੰਟਿਆਂ ਦੇ ਵਿੱਚ ਉਸ ਦੇ ਬੈਂਕ ਖਾਤੇ ਵਿੱਚ ਪਾ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਕਰਨ ਦੇ ਨਾਲ-ਨਾਲ ਅਸੀਂ ਲਿਫਟਿੰਗ ਵਾਸਤੇ ਵੀ ਢੁਕਵੇਂ ਪ੍ਰਬੰਧ ਕੀਤੇ ਹਨ, ਇਸ ਸਬੰਧੀ ਸਾਰੇ ਟੈਂਡਰ ਮੁਕੰਮਲ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਕਣਕ ਦੇ ਖਰੀਦ ਸੀਜਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਿਆ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ।

Read Latest News and Breaking News at Daily Post TV, Browse for more News

Ad
Ad

Punjab District News