Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਪੇਰੂ ‘ਚ ਸੈਲਾਨੀ ਜਹਾਜ਼ ਹਾਦਸਾਗ੍ਰਸਤ, ਸਵਾਰ ਸਾਰੇ 13 ਲੋਕਾਂ ਦੀ ਮੌਤ

Peru Tourist plane crashes: ਨਵੀਂ ਦਿੱਲੀ: ਪੇਰੂ ਦੇ ਨਾਜ਼ਕਾ ਸ਼ਹਿਰ ਵਿੱਚ ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਸਵਾਰ ਸਾਰੇ 13 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਜਹਾਜ਼ ਦੁਨੀਆ ਪ੍ਰਸਿੱਧ ਨਾਜ਼ਕਾ ਲਾਈਨਜ਼ ਦਾ ਹਵਾਈ ਦੌਰਾ ਕਰਵਾਉਣ ਲਈ ਉਡਾਣ ‘ਤੇ ਸੀ। ਸਥਾਨਕ ਪ੍ਰਸ਼ਾਸਨ ਅਨੁਸਾਰ, ਜਹਾਜ਼ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੇਰੂ ‘ਚ ਸੈਲਾਨੀ ਜਹਾਜ਼ ਹਾਦਸਾਗ੍ਰਸਤ, ਸਵਾਰ ਸਾਰੇ 13 ਲੋਕਾਂ ਦੀ ਮੌਤ

Peru Tourist plane crashes: ਨਵੀਂ ਦਿੱਲੀ: ਪੇਰੂ ਦੇ ਨਾਜ਼ਕਾ ਸ਼ਹਿਰ ਵਿੱਚ ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਸਵਾਰ ਸਾਰੇ 13 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਜਹਾਜ਼ ਦੁਨੀਆ ਪ੍ਰਸਿੱਧ ਨਾਜ਼ਕਾ ਲਾਈਨਜ਼ ਦਾ ਹਵਾਈ ਦੌਰਾ ਕਰਵਾਉਣ ਲਈ ਉਡਾਣ ‘ਤੇ ਸੀ। ਸਥਾਨਕ ਪ੍ਰਸ਼ਾਸਨ ਅਨੁਸਾਰ, ਜਹਾਜ਼ ਨੇ ਨੇੜਲੇ ਸ਼ਹਿਰ ਇਕਾ ਤੋਂ ਉਡਾਣ ਭਰੀ ਸੀ, ਪਰ ਕੁਝ ਸਮੇਂ ਬਾਅਦ ਨਾਜ਼ਕਾ ਨੇੜੇ ਇੱਕ ਖੇਤ ਵਿੱਚ ਹਾਦਸਾਗ੍ਰਸਤ ਹੋ ਗਿਆ। ਹਾਦਸੇ ਦੀ ਪੁਸ਼ਟੀ ਨਾਜ਼ਕਾ ਨਗਰ ਪ੍ਰਸ਼ਾਸਨ ਨੇ ਆਪਣੇ ਅਧਿਕਾਰਕ ਬਿਆਨ ਵਿੱਚ ਕੀਤੀ ਹੈ।

ਹਾਦਸਾਗ੍ਰਸਤ ਜਹਾਜ਼ ਪੇਰੂ ਦੀ ਨਿੱਜੀ ਹਵਾਬਾਜ਼ੀ ਕੰਪਨੀ ਐਰੋਡੀਆਨਾ ਦਾ ਸੀ, ਜੋ ਪਿਛਲੇ ਕਈ ਸਾਲਾਂ ਤੋਂ ਸੇਸਨਾ ਗ੍ਰੈਂਡ ਕੈਰਾਵੈਨ ਜਹਾਜ਼ ਰਾਹੀਂ ਸੈਲਾਨੀਆਂ ਨੂੰ ਨਾਜ਼ਕਾ ਲਾਈਨਜ਼ ਦੇ ਹਵਾਈ ਟੂਰ ਕਰਵਾਉਂਦੀ ਆ ਰਹੀ ਹੈ। ਨਾਜ਼ਕਾ ਲਾਈਨਜ਼ ਪੇਰੂ ਦੇ ਮਾਰੂਥਲ ਵਿੱਚ ਸਦੀਆਂ ਪਹਿਲਾਂ ਬਣਾਈਆਂ ਗਈਆਂ ਵਿਸ਼ਾਲ ਭੂ-ਆਕ੍ਰਿਤੀਆਂ ਹਨ, ਜਿਨ੍ਹਾਂ ਵਿੱਚ ਪੰਛੀਆਂ, ਜਾਨਵਰਾਂ ਅਤੇ ਹੋਰ ਆਕ੍ਰਿਤੀਆਂ ਦੇ ਚਿੱਤਰ ਸ਼ਾਮਲ ਹਨ। ਇਨ੍ਹਾਂ ਨੂੰ ਪੂਰੀ ਤਰ੍ਹਾਂ ਸਿਰਫ਼ ਹਵਾਈ ਦ੍ਰਿਸ਼ ਤੋਂ ਹੀ ਦੇਖਿਆ ਜਾ ਸਕਦਾ ਹੈ।

ਪੇਰੂ ਦੇ ਸਿਵਲ ਏਵੀਏਸ਼ਨ ਅਧਿਕਾਰੀਆਂ ਨੇ ਹਾਦਸੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ ਹੈ, ਜਦਕਿ ਪ੍ਰਸ਼ਾਸਨ ਮ੍ਰਿਤਕਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਵਿੱਚ ਜੁਟਿਆ ਹੋਇਆ ਹੈ। ਫਿਲਹਾਲ, ਐਰੋਡੀਆਨਾ ਵੱਲੋਂ ਇਸ ਹਾਦਸੇ ਸਬੰਧੀ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News