Banner
Banner

ਸਕੂਲ ਵੈਨ ਹੇਠਾਂ ਆਉਣ ਕਾਰਨ ਪਾਲਤੂ ਕੁੱਤੇ ਦੀ ਮੌਤ, ਭੜਕੇ ਪਰਿਵਾਰ ਨੇ ਬਜ਼ੁਰਗ ਡਰਾਇਵਰ ਨੂੰ ਬੇਰਹਿਮਤੀ ਨਾਲ ਕੁੱਟਿਆ, ਵੀਡੀਓ ਸੋਸ਼ਲ ਮੀਡੀਆ ’ਤੇ ਵਾਈਰਲ

Ludhiana News: ਭੜਕੇ ਪਰਿਵਾਰ ਦੇ ਨੌਜਵਾਨਾਂ ਨੇ ਬਜ਼ੁਰਗ ਡਰਾਇਵਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਈਰਲ ਹੋ ਰਹੀ ਹੈ। Beats Up Elderly Driver in Samrala: ਅੱਜ ਸਵੇਰੇ ਸਮਰਾਲਾ ‘ਚ ਸਕੂਲੀ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ ਹੇਠਾਂ ਆਉਣ ਕਾਰਨ ਪਾਲਤੂ ਕੁੱਤੇ ਦੀ ਮੌਤ ਹੋ ਗਈ। ਜਿਸ ਕਾਰਨ ਭੜਕੇ […]
Khushi
By : Updated On: 28 Oct 2025 12:43:PM
ਸਕੂਲ ਵੈਨ ਹੇਠਾਂ ਆਉਣ ਕਾਰਨ ਪਾਲਤੂ ਕੁੱਤੇ ਦੀ ਮੌਤ, ਭੜਕੇ ਪਰਿਵਾਰ ਨੇ ਬਜ਼ੁਰਗ ਡਰਾਇਵਰ ਨੂੰ ਬੇਰਹਿਮਤੀ ਨਾਲ ਕੁੱਟਿਆ, ਵੀਡੀਓ ਸੋਸ਼ਲ ਮੀਡੀਆ ’ਤੇ ਵਾਈਰਲ

Ludhiana News: ਭੜਕੇ ਪਰਿਵਾਰ ਦੇ ਨੌਜਵਾਨਾਂ ਨੇ ਬਜ਼ੁਰਗ ਡਰਾਇਵਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਈਰਲ ਹੋ ਰਹੀ ਹੈ।

Beats Up Elderly Driver in Samrala: ਅੱਜ ਸਵੇਰੇ ਸਮਰਾਲਾ ‘ਚ ਸਕੂਲੀ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ ਹੇਠਾਂ ਆਉਣ ਕਾਰਨ ਪਾਲਤੂ ਕੁੱਤੇ ਦੀ ਮੌਤ ਹੋ ਗਈ। ਜਿਸ ਕਾਰਨ ਭੜਕੇ ਪਰਿਵਾਰ ਦੇ ਨੌਜਵਾਨਾਂ ਨੇ ਬਜ਼ੁਰਗ ਡਰਾਇਵਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਈਰਲ ਹੋ ਰਹੀ ਹੈ।

ਹਸਪਤਾਲ ‘ਚ ਜੇਰੇ ਜਖ਼ਮੀ ਬਜ਼ੁਰਗ ਬੱਸ ਡਰਾਇਵਰ ਦੀਦਾਰ ਸਿੰਘ ਦੀ ਜਿਸ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਉਹ ਬਿਆਨ ਦੇਣ ਤੋਂ ਵੀ ਅਸਮਰੱਥ ਸੀ। ਉਸਦੇ ਪਰਿਵਾਰਕ ਮੈਂਬਰਾਂ ਅਤੇ ਬੱਸ ’ਤੇ ਮੌਜੂਦ ਕੰਡਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾਂ ਦੀ ਤਰ੍ਹਾਂ ਸਕੂਲ ਵੈਨ ਰਾਹੀਂ ਬੱਚਿਆਂ ਨੂੰ ਲੈਣ ਲਈ ਜਾ ਰਹੇ ਸੀ ਕਿ ਰਸਤੇ ‘ਚ ਪੈਂਦੇ ਪਿੰਡ ਮਾਛੀਵਾੜਾ ਖਾਮ ਨੇੜ੍ਹੇ ਅਚਾਨਕ ਇੱਕ ਪਾਲਤੂ ਕੁੱਤਾ ਵੈਨ ਅੱਗੇ ਆ ਗਿਆ।

ਉਨ੍ਹਾਂ ਦੱਸਿਆ ਕਿ ਬੱਸ ਚਾਲਕ ਦੀਦਾਰ ਸਿੰਘ ਵਲੋਂ ਕੁੱਤੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਜੇਕਰ ਇੱਕਦਮ ਬਰੇਕ ਲਗਾ ਦਿੰਦੇ ਤਾਂ ਬੱਚਿਆਂ ਨੂੰ ਵੀ ਸੱਟਾਂ ਲੱਗ ਸਕਦੀਆਂ ਸੀ। ਇਸ ਹਾਦਸੇ ਵਿਚ ਕੁੱਤੇ ਦੀ ਵੈਨ ਹੇਠਾਂ ਆਉਣ ਕਾਰਨ ਮੌਤ ਹੋ ਗਈ। ਕੰਡਕਟਰ ਦੇ ਬਿਆਨ ਮੁਤਾਬਕ ਜਦੋਂ ਉਹ ਅਗਲੇ ਪਿੰਡ ਬੱਚਿਆਂ ਨੂੰ ਵੈਨ ਵਿਚ ਬਿਠਾ ਰਹੇ ਸੀ ਤਾਂ ਤਿੰਨ ਨੌਜਵਾਨਾਂ ਨੇ ਆ ਕੇ ਬੱਸ ਨੂੰ ਘੇਰ ਲਿਆ ਅਤੇ ਬੱਚਿਆਂ ਨਾਲ ਭਰੀ ਵੈਨ ਦੇ ਸੀਸ਼ਿਆਂ ’ਤੇ ਡਾਂਗਾ ਮਾਰੀਆਂ। ਜਿਸ ਕਾਰਨ ਉਨ੍ਹਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ।

ਨੌਜਵਾਨਾਂ ਨੇ ਵੈਨ ਦੀ ਚਾਬੀ ਖੋਹ ਲਈ ਅਤੇ ਬਜ਼ੁਰਗ ਡਰਾਇਵਰ ਨੂੰ ਹੇਠਾਂ ਉਤਾਰ ਕੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਹਸਪਤਾਲ ‘ਚ ਇਲਾਜ ਅਧੀਨ ਬਜ਼ੁਰਗ ਦੀਦਾਰ ਸਿੰਘ ਦੇ ਸਰੀਰ ’ਤੇ ਸਟਾਂ ਦੇ ਕਾਫੀ ਨਿਸ਼ਾਨ ਹਨ ਜਿਸ ਤੋਂ ਸਾਫ਼ ਜਾਹਿਰ ਹੁੰਦਾ ਹੈ ਕਿ ਉਸਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।

ਪੀੜ੍ਹਤ ਡਰਾਇਵਰ ਦੇ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਬਜ਼ੁਰਗ ਦੀ ਹੱਥੋਪਾਈ ਦੌਰਾਨ ਪੱਗ ਵੀ ਲਾਹੀ ਗਈ। ਇਸ ਲਈ ਕਥਿਤ ਮੁਲਜ਼ਮਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਬਜ਼ੁਰਗ ਨਾਲ ਹੋਈ ਕੁੱਟਮਾਰ ਦੀ ਮੌਕੇ ’ਤੇ ਮੌਜੂਦ ਵਿਅਕਤੀ ਵਲੋਂ ਵੀਡੀਓ ਬਣਾਈ ਗਈ ਜੋ ਕਿ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਈਰਲ ਹੋ ਰਹੀ ਹੈ। ਵੀਡੀਓ ਵਿਚ ਬਜ਼ੁਰਗ ਨੂੰ ਫੜ੍ਹ ਕੇ ਉਸਦੀ ਕੁੱਟਮਾਰ ਕੀਤੀ ਜਾ ਰਹੀ ਹੈ ਜੋ ਛੱਡਣ ਲਈ ਮਿੰਨਤਾਂ ਕਰ ਰਿਹਾ ਹੈ।

Read Latest News and Breaking News at Daily Post TV, Browse for more News

Ad
Ad