Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਚੋਣ ਖਿਲਾਫ ਪਟੀਸ਼ਨ ਦਾਇਰ

Punjab News: ਲੁਧਿਆਣਾ ਵਿੱਚ ਹੋਈ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੰਤਰੀ ਸੰਜੀਵ ਅਰੋੜਾ ਨੇ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। ਪਰ ਹੁਣ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਲੁਧਿਆਣਾ ਤੋਂ ਜਸਵਿੰਦਰ ਮੱਲ੍ਹੀ ਨਾਮ ਦੇ ਇੱਕ ਵਿਅਕਤੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਚੋਣ ਖਿਲਾਫ ਪਟੀਸ਼ਨ ਦਾਇਰ

Punjab News: ਲੁਧਿਆਣਾ ਵਿੱਚ ਹੋਈ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੰਤਰੀ ਸੰਜੀਵ ਅਰੋੜਾ ਨੇ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। ਪਰ ਹੁਣ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।

ਲੁਧਿਆਣਾ ਤੋਂ ਜਸਵਿੰਦਰ ਮੱਲ੍ਹੀ ਨਾਮ ਦੇ ਇੱਕ ਵਿਅਕਤੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 13 ਅਗਸਤ ਨੂੰ ਤੈਅ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅਰੋੜਾ ਨੇ ਚੋਣਾਂ ਸਮੇਂ ਆਪਣੇ ਨਾਲ ਜੁੜੀਆਂ ਕਈ ਜਾਣਕਾਰੀਆਂ ਲੁਕਾਈਆਂ ਸਨ।

ਚੋਣਾਂ ਵਿੱਚ ਨਿਰਧਾਰਤ ਸੀਮਾ ਤੋਂ ਵੱਧ ਖਰਚ ਕਰਨ ਦਾ ਦੋਸ਼
ਦੋਸ਼ ਹੈ ਕਿ ਸੰਜੇ ਅਰੋੜਾ ਨੇ ਚੋਣਾਂ ਵਿੱਚ ਨਿਰਧਾਰਤ ਸੀਮਾ ਤੋਂ ਵੱਧ ਖਰਚ ਕੀਤਾ। ਉਨ੍ਹਾਂ ਨੇ ਆਪਣੀ ਆਮਦਨ ਬਾਰੇ ਜਾਣਕਾਰੀ ਸਹੀ ਢੰਗ ਨਾਲ ਪੇਸ਼ ਨਹੀਂ ਕੀਤੀ। ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਗਈ। ਇਸ ਦੇ ਨਾਲ ਹੀ 40 ਲੱਖ ਦੀ ਸੀਮਾ ਤੋਂ ਕਿਤੇ ਵੱਧ ਕਰੋੜਾਂ ਰੁਪਏ ਖਰਚ ਕੀਤੇ ਗਏ।

ਖਰਚ ਸੀਮਾ ਦੀ ਉਲੰਘਣਾ ਲੋਕਤੰਤਰ ਦੀ ਨੀਂਹ ਨੂੰ ਕਮਜ਼ੋਰ ਕਰਦੀ ਹੈ – ਡਾ. ਮੱਲ੍ਹੀ
ਡਾ. ਮੱਲ੍ਹੀ ਦੇ ਵਕੀਲਾਂ ਨੇ ਕਿਹਾ ਕਿ ਇਹ ਸਿਰਫ਼ ਖਰਚੇ ਲੁਕਾਉਣ ਦਾ ਮਾਮਲਾ ਨਹੀਂ ਹੈ, ਸਗੋਂ ਗੈਰ-ਕਾਨੂੰਨੀ ਪ੍ਰਚਾਰ ਰਣਨੀਤੀਆਂ ਅਤੇ ਭ੍ਰਿਸ਼ਟ ਆਚਰਣ ਦਾ ਮਾਮਲਾ ਹੈ। ਉਨ੍ਹਾਂ ਅਦਾਲਤ ਵਿੱਚ ਦਸਤਾਵੇਜ਼ੀ ਸਬੂਤ ਪੇਸ਼ ਕੀਤੇ ਹਨ, ਜੋ ਇਨ੍ਹਾਂ ਦੋਸ਼ਾਂ ਨੂੰ ਸਾਬਤ ਕਰਦੇ ਹਨ। ਡਾ. ਮੱਲ੍ਹੀ ਦੇ ਬੁਲਾਰੇ ਨੇ ਕਿਹਾ ਕਿ ਚੋਣਾਂ ਵਿੱਚ ਖਰਚ ਦੀ ਸੀਮਾ ਦੀ ਉਲੰਘਣਾ ਲੋਕਤੰਤਰ ਦੀ ਨੀਂਹ ਨੂੰ ਕਮਜ਼ੋਰ ਕਰਦੀ ਹੈ। ਇਹ ਪਟੀਸ਼ਨ ਜਵਾਬਦੇਹੀ ਯਕੀਨੀ ਬਣਾਉਣ ਲਈ ਦਾਇਰ ਕੀਤੀ ਗਈ ਹੈ।

19 ਜੂਨ ਨੂੰ ਵੋਟਿੰਗ ਹੋਈ
ਹਲਕਾ ਪੱਛਮੀ ਵਿੱਚ 19 ਜੂਨ ਨੂੰ ਵੋਟਿੰਗ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸ਼ਾਮ 7 ਵਜੇ ਤੱਕ 51.33% ਵੋਟਿੰਗ ਹੋਈ।

ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਗੋਗੀ ਨੇ 2022 ਵਿੱਚ ਇਹ ਸੀਟ ਜਿੱਤੀ ਸੀ। ਹਾਲਾਂਕਿ, ਕੁਝ ਸਮਾਂ ਪਹਿਲਾਂ ਗੋਲੀ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਇੱਥੇ ਉਪ ਚੋਣ ਹੋਈ ਸੀ। ‘ਆਪ’ ਨੇ ਇੱਥੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਸੀ।

ਇਸ ਦੇ ਨਾਲ ਹੀ ਕਾਂਗਰਸ ਨੇ ਇੱਥੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ਵਿੱਚ ਉਤਾਰਿਆ ਸੀ। ਉਹ 2012 ਅਤੇ 2017 ਵਿੱਚ ਇਸ ਸੀਟ ਤੋਂ ਚੋਣ ਜਿੱਤ ਚੁੱਕੇ ਹਨ। ਅਕਾਲੀ ਦਲ ਵੱਲੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਉਮੀਦਵਾਰ ਸਨ। ਇਸ ਦੇ ਨਾਲ ਹੀ ਭਾਜਪਾ ਨੇ ਇੱਥੋਂ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਪਿਛੋਕੜ ਵਾਲੇ ਸੀਨੀਅਰ ਨੇਤਾ ਜੀਵਨ ਗੁਪਤਾ ਨੂੰ ਟਿਕਟ ਦਿੱਤੀ ਸੀ।

Read Latest News and Breaking News at Daily Post TV, Browse for more News

Ad
Ad

Punjab District News