Punjab News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਨੂੰ ਗੈਰ-ਕਾਨੂੰਨੀ ਗ੍ਰਿਫਤਾਰੀ ਕਰਾਰ ਦਿੰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਤੇ ਹਾਈ ਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸੋਮਵਾਰ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਤੋਂ ਸਟੇਟਸ ਰਿਪੋਰਟ ਵੀ ਮੰਗੀ ਹੈ। ਤੁਹਾਨੂੰ ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਗੁਰਮੁਖ ਸਿੰਘ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ।

ਨਾਲੇ ‘ਚੋਂ ਲਾਸ਼ ਮਿਲਣ ‘ਤੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
DedBody of young man found; ਖਬਰ ਹੁਸਿ਼ਆਰਪੁਰ ਦੇ ਪਿੰਡ ਚੌਹਾਲ ਤੋਂ ਹੈ ਜਿੱਥੇ ਕਿ ਅੱਜ ਇਕ ਨੌਜਵਾਨ ਦੀ ਨਾਲੇ ਚੋਂ ਗਲੀ-ਸੜੀ ਲਾਸ਼ ਬਰਾਮਦ ਹੋਣ ਤੋਂ ਬਾਅਦ ਲੋਕਾਂ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਿਵੇਂ ਹੀ ਸਥਾਨਕ ਲੋਕਾਂ ਨੂੰ ਇਸਦੀ ਭਿਣਕ ਪਈ, ਤਾਂ ਉਨ੍ਹਾਂ ਵਲੋਂ ਤੁਰੰਤ ਇਸਦੀ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਗਈ।...