Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਕਲੈਰੀਕਲ ਸਟਾਫ਼ ਨੇ ਕੀਤੀ ਪੈੱਨ-ਡਾਊਨ ਹੜਤਾਲ....RBI ਵੱਲੋਂ ਰੈਪੋ ਰੇਟ 5.25% ‘ਤੇ ਬਰਕਰਾਰ, ਹੋਮ ਲੋਨ ਅਤੇ ਆਟੋ ਲੋਨ ਦੀ EMI ਵਿੱਚ ਕੋਈ ਬਦਲਾਅ ਨਹੀਂ.....ਰਸਤਾ ਦੇਣ ਨੂੰ ਲੈ ਕੇ ਹੋਈ ਖੂਨੀ ਝੜਪ: ਦੋ ਸਕੇ ਭਰਾਵਾਂ ਦੀ ਗੋਲੀ ਮਾਰ ਕੇ ਹੱਤਿਆ.....ਅਜਨਾਲਾ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗਵਾਹ ‘ਤੇ ਹਮਲਾ !, ਮੁਲਜ਼ਮ ਗ੍ਰਿਫ਼ਤਾਰ....ਭਰਾ ਨੇ ਭੈਣ ‘ਤੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਤੋੜੀ ਭੈਣ ਦੀ ਲੱਤ, ਘਟਨਾ CCTV ‘ਚ ਕੈਦ....

ਫਾਰਮੇਸੀ ਪ੍ਰੀਖਿਆ ਵਿਵਾਦ: ਵਿਧਾਨ ਸਭਾ ਘੇਰਨ ਨਿਕਲੇ ABVP ਤੇ ਯੂਥ ਕਾਂਗਰਸ ਵਰਕਰਾਂ ਪੁਲਿਸ ਨੇ ਚਲਾਏ ਵਾਟਰ ਕੈਨਨ

Chandigarh Protest ABVP Youth Congress; ਪੰਜਾਬ ਵਿੱਚ ਫਾਰਮੇਸੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਯੂਥ ਕਾਂਗਰਸ ਅਤੇ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ABVP) ਦੇ ਵਰਕਰਾਂ ਦੀ ਪੁਲਿਸ ਨਾਲ ਝੜਪ ਹੋ ਗਈ। ਵਿਧਾਨ ਸਭਾ ਦਾ ਘਿਰਾਓ ਕਰਨ ਲਈ ਨਿਕਲੇ ABVP ਵਰਕਰਾਂ ਨੂੰ ਸੈਕਟਰ-25 ਅਤੇ ਯੂਥ ਕਾਂਗਰਸ ਵਰਕਰਾਂ ਨੂੰ ਸੈਕਟਰ-15 ਵਿੱਚ ਪੁਲਿਸ ਨੇ ਬੈਰੀਕੇਡ […]
Jaspreet Singh
By : Updated On: 05 Aug 2026 16:47:PM
ਫਾਰਮੇਸੀ ਪ੍ਰੀਖਿਆ ਵਿਵਾਦ: ਵਿਧਾਨ ਸਭਾ ਘੇਰਨ ਨਿਕਲੇ ABVP ਤੇ ਯੂਥ ਕਾਂਗਰਸ ਵਰਕਰਾਂ ਪੁਲਿਸ ਨੇ ਚਲਾਏ ਵਾਟਰ ਕੈਨਨ

Chandigarh Protest ABVP Youth Congress; ਪੰਜਾਬ ਵਿੱਚ ਫਾਰਮੇਸੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਯੂਥ ਕਾਂਗਰਸ ਅਤੇ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ABVP) ਦੇ ਵਰਕਰਾਂ ਦੀ ਪੁਲਿਸ ਨਾਲ ਝੜਪ ਹੋ ਗਈ। ਵਿਧਾਨ ਸਭਾ ਦਾ ਘਿਰਾਓ ਕਰਨ ਲਈ ਨਿਕਲੇ ABVP ਵਰਕਰਾਂ ਨੂੰ ਸੈਕਟਰ-25 ਅਤੇ ਯੂਥ ਕਾਂਗਰਸ ਵਰਕਰਾਂ ਨੂੰ ਸੈਕਟਰ-15 ਵਿੱਚ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕ ਦਿੱਤਾ।

ਇਸ਼ਤਿਹਾਰ

ਦੋਵੇਂ ਸੰਗਠਨਾਂ ਦੇ ਵਰਕਰਾਂ ਨੇ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਵਾਟਰ ਕੈਨਨ ਚਲਾ ਕੇ ਉਨ੍ਹਾਂ ਨੂੰ ਖਦੇੜਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਵੀ ਹੋਈ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਨੌਜਵਾਨਾਂ ਦੇ ਭਵਿੱਖ ਅਤੇ ਕਰੀਅਰ ਨਾਲ ਖਿਲਵਾੜ ਹੋ ਰਿਹਾ ਹੈ। ਦੂਜੇ ਪਾਸੇ, ਪੰਜਾਬ ਸਰਕਾਰ ਪਹਿਲਾਂ ਹੀ ਵਿਧਾਨ ਸਭਾ ਵਿੱਚ ਸਪੱਸ਼ਟ ਕਰ ਚੁੱਕੀ ਹੈ ਕਿ ਫਾਰਮੇਸੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ ਸੀ। ਸਰਕਾਰ ਦੇ ਮੁਤਾਬਕ ਇਹ ਪੇਪਰ ਲੀਕ ਨਹੀਂ, ਸਗੋਂ ਹਾਈ-ਟੈਕ ਨਕਲ ਦਾ ਮਾਮਲਾ ਸੀ ਅਤੇ ਘਟਨਾ ਤੋਂ ਕਰੀਬ 15 ਮਿੰਟਾਂ ਦੇ ਅੰਦਰ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ABVP ਦਾ ਮਾਰਚ

ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਨੇ ਬੁੱਧਵਾਰ ਨੂੰ ਸੈਕਟਰ-25 ਰੈਲੀ ਗਰਾਊਂਡ ਤੋਂ ਪੰਜਾਬ ਵਿਧਾਨ ਸਭਾ ਤੱਕ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਵਿਧਾਨ ਸਭਾ ਵੱਲ ਵੱਧ ਰਹੇ ਵਰਕਰਾਂ ਨੂੰ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕ ਦਿੱਤਾ। ਜਦੋਂ ਵਰਕਰਾਂ ਨੇ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਤਿਤਰ-ਬਿਤਰ ਕਰ ਦਿੱਤਾ।

ABVP ਵਰਕਰਾਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਭਰਤੀ ਪ੍ਰੀਖਿਆਵਾਂ ਵਿੱਚ ਲਗਾਤਾਰ ਗੜਬੜੀਆਂ ਸਾਹਮਣੇ ਆ ਰਹੀਆਂ ਹਨ, ਪਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਸੰਗਠਨ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ।

ਯੂਥ ਕਾਂਗਰਸ ਦਾ ਪ੍ਰਦਰਸ਼ਨ

ਪੰਜਾਬ ਯੂਥ ਕਾਂਗਰਸ ਦੇ ਵਰਕਰ ਸੈਕਟਰ-15 ਸਥਿਤ ਕਾਂਗਰਸ ਭਵਨ ਦੇ ਬਾਹਰ ਇਕੱਠੇ ਹੋਏ, ਜਿੱਥੋਂ ਉਨ੍ਹਾਂ ਨੇ ਵਿਧਾਨ ਸਭਾ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ। ਇਸ ਪ੍ਰਦਰਸ਼ਨ ਵਿੱਚ ਭਾਰਤੀ ਯੂਥ ਕਾਂਗਰਸ (IYC) ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿੱਬ ਵੀ ਸ਼ਾਮਲ ਹੋਏ।

ਜਦੋਂ ਯੂਥ ਕਾਂਗਰਸ ਅਤੇ NSUI ਦੇ ਵਰਕਰਾਂ ਨੇ ਵਿਧਾਨ ਸਭਾ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਕਾਂਗਰਸ ਭਵਨ ਤੋਂ ਕਰੀਬ 200 ਮੀਟਰ ਪਹਿਲਾਂ ਹੀ ਰੋਕ ਲਿਆ। ਇਸ ਦੌਰਾਨ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ ਅਤੇ ਹਲਕਾ ਲਾਠੀਚਾਰਜ ਵੀ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News