Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਅਮਰੀਕਾ ਦੇ ਅਲਾਸਕਾ ’ਚ ਵੱਡਾ ਜਹਾਜ਼ ਹਾਦਸਾ, 8 ਲੋਕਾਂ ਦੀ ਮੌਤ

Plane crash in Alaska: ਨਵੀਂ ਦਿੱਲੀ: ਅਮਰੀਕਾ ਦੇ ਪੱਛਮੀ ਅਲਾਸਕਾ ਵਿੱਚ ਵੀਰਵਾਰ ਨੂੰ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ। ਕੇਪ ਨਿਊਨਹੈਮ ਲਾਂਗ ਰੇਂਜ ਰਡਾਰ ਸਾਈਟ ਨੇੜੇ 8 ਲੋਕਾਂ ਨੂੰ ਲੈ ਕੇ ਜਾ ਰਿਹਾ ਇੱਕ ਚਾਰਟਰ ਜਹਾਜ਼ ਕਰੈਸ਼ ਹੋ ਗਿਆ। ਅਮਰੀਕੀ ਫੌਜ ਦੇ ਅਨੁਸਾਰ ਜਹਾਜ਼ ਵਿੱਚ ਸਵਾਰ ਸਾਰੇ 8 ਲੋਕਾਂ ਦੀ ਮੌਤ ਹੋ ਗਈ ਹੈ। ਨੈਸ਼ਨਲ ਟਰਾਂਸਪੋਰਟੇਸ਼ਨ […]
By : Published: 21 Aug 2026 12:07:PM
ਅਮਰੀਕਾ ਦੇ ਅਲਾਸਕਾ ’ਚ ਵੱਡਾ ਜਹਾਜ਼ ਹਾਦਸਾ, 8 ਲੋਕਾਂ ਦੀ ਮੌਤ

Plane crash in Alaska: ਨਵੀਂ ਦਿੱਲੀ: ਅਮਰੀਕਾ ਦੇ ਪੱਛਮੀ ਅਲਾਸਕਾ ਵਿੱਚ ਵੀਰਵਾਰ ਨੂੰ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ। ਕੇਪ ਨਿਊਨਹੈਮ ਲਾਂਗ ਰੇਂਜ ਰਡਾਰ ਸਾਈਟ ਨੇੜੇ 8 ਲੋਕਾਂ ਨੂੰ ਲੈ ਕੇ ਜਾ ਰਿਹਾ ਇੱਕ ਚਾਰਟਰ ਜਹਾਜ਼ ਕਰੈਸ਼ ਹੋ ਗਿਆ। ਅਮਰੀਕੀ ਫੌਜ ਦੇ ਅਨੁਸਾਰ ਜਹਾਜ਼ ਵਿੱਚ ਸਵਾਰ ਸਾਰੇ 8 ਲੋਕਾਂ ਦੀ ਮੌਤ ਹੋ ਗਈ ਹੈ। ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ (NTSB) ਦੇ ਅਲਾਸਕਾ ਖੇਤਰ ਦੇ ਮੁਖੀ ਕਲਿੰਟ ਜੌਨਸਨ ਮੁਤਾਬਕ ਜਹਾਜ਼ ਵਿੱਚ 2 ਪਾਇਲਟ ਅਤੇ 6 ਯਾਤਰੀ ਸਵਾਰ ਸਨ। ਜਹਾਜ਼ ਨੇ ਐਂਕਰੇਜ ਤੋਂ ਉਡਾਣ ਭਰੀ ਸੀ ਅਤੇ ਕੇਪ ਨਿਊਨਹੈਮ ਵੱਲ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋਇਆ।

ਇਸ਼ਤਿਹਾਰ

ਹਾਦਸੇ ਤੋਂ ਬਾਅਦ ਅਲਾਸਕਾ ਰੈਸਕਿਊ ਕੋਆਰਡੀਨੇਸ਼ਨ ਸੈਂਟਰ ਵੱਲੋਂ ਸਰਚ ਅਤੇ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਇਹ ਹਾਦਸਾ ਐਂਕਰੇਜ ਤੋਂ ਲਗਭਗ 725 ਕਿਲੋਮੀਟਰ ਪੱਛਮ ਵਿੱਚ ਸਥਿਤ ਰਿਮੋਟ ਰਡਾਰ ਸਾਈਟ ਨੇੜੇ ਵਾਪਰਿਆ। ਅਧਿਕਾਰੀਆਂ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Read Latest News and Breaking News at Daily Post TV, Browse for more News

Ad
Ad

Punjab District News