Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

Plane Crashes In Philadelphia: ਅਮਰੀਕਾ ‘ਚ 2 ਦਿਨਾਂ ‘ਚ ਦੂਜਾ ਵੱਡਾ ਹਾਦਸਾ, ਇਕ ਹੋਰ ਜਹਾਜ਼ ਹਾਦਸਾਗ੍ਰਸਤ, ਹੁਣ ਤੱਕ 6 ਮੌਤਾਂ

US Plane Crash: ਅਮਰੀਕਾ ‘ਚ ਜਹਾਜ਼ ਕ੍ਰੈਸ਼ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਵਾਸ਼ਿੰਗਟਨ ਤੋਂ ਬਾਅਦ ਹੁਣ ਫਿਲਾਡੇਲਫੀਆ ਸ਼ਹਿਰ ‘ਚ ਵੱਡਾ ਜਹਾਜ਼ ਹਾਦਸਾ ਹੋਇਆ। Small plane crashes in Philadelphia: ਅਮਰੀਕਾ ਦੇ ਪੈਨਸਿਲਵੇਨੀਆ ਸੂਬੇ ਦੇ ਫਿਲਾਡੇਲਫੀਆ ‘ਚ ਸ਼ਨੀਵਾਰ ਸਵੇਰੇ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਸਮਾਚਾਰ ਏਜੰਸੀ ਏਐਫਪੀ ਨੇ ਸਥਾਨਕ ਮੀਡੀਆ ਦੇ ਹਵਾਲੇ […]
adm6txtr8
By : Published: 01 Feb 2025 09:41:AM

US Plane Crash: ਅਮਰੀਕਾ ‘ਚ ਜਹਾਜ਼ ਕ੍ਰੈਸ਼ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਵਾਸ਼ਿੰਗਟਨ ਤੋਂ ਬਾਅਦ ਹੁਣ ਫਿਲਾਡੇਲਫੀਆ ਸ਼ਹਿਰ ‘ਚ ਵੱਡਾ ਜਹਾਜ਼ ਹਾਦਸਾ ਹੋਇਆ।

ਇਸ਼ਤਿਹਾਰ

Small plane crashes in Philadelphia: ਅਮਰੀਕਾ ਦੇ ਪੈਨਸਿਲਵੇਨੀਆ ਸੂਬੇ ਦੇ ਫਿਲਾਡੇਲਫੀਆ ‘ਚ ਸ਼ਨੀਵਾਰ ਸਵੇਰੇ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਸਮਾਚਾਰ ਏਜੰਸੀ ਏਐਫਪੀ ਨੇ ਸਥਾਨਕ ਮੀਡੀਆ ਦੇ ਹਵਾਲੇ ਨਾਲ ਕਿਹਾ ਕਿ ਜਹਾਜ਼ ਰਿਹਾਇਸ਼ੀ ਖੇਤਰ ਵਿੱਚ ਮਕਾਨਾਂ ਦੇ ਉੱਪਰ ਡਿੱਗਿਆ, ਜਿਸ ਕਾਰਨ ਇਲਾਕੇ ਦੀਆਂ ਕਈ ਇਮਾਰਤਾਂ ਵਿੱਚ ਅੱਗ ਲੱਗ ਗਈ।

ਰਾਇਟਰਜ਼ ਮੁਤਾਬਕ, ਇਹ ਜਹਾਜ਼ ਦੋ ਲੋਕਾਂ ਨੂੰ ਲੈ ਕੇ ਉਡਾਣ ਭਰ ਰਿਹਾ ਸੀ ਅਤੇ ਇਹ ਇੱਕ ਸ਼ਾਪਿੰਗ ਮਾਲ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ‘ਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਫਿਲਾਡੇਲਫੀਆ ਆਫਿਸ ਆਫ ਐਮਰਜੈਂਸੀ ਮੈਨੇਜਮੈਂਟ ਨੇ ਸੋਸ਼ਲ ਮੀਡੀਆ ‘ਤੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਖੇਤਰ ਵਿਚ ਇਕ ਵੱਡੀ ਘਟਨਾ ਵਾਪਰੀ ਹੈ।

ਇਸ ਘਟਨਾ ਤੋਂ ਬਾਅਦ ਫਿਲਾਡੇਲਫੀਆ ਪੁਲਿਸ ਅਤੇ ਫਾਇਰ ਬ੍ਰਿਗੇਡ ਵੱਲੋਂ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਇਹ ਹਾਦਸਾ ਵਾਸ਼ਿੰਗਟਨ ‘ਚ ਇਕ ਯਾਤਰੀ ਜਹਾਜ਼ ਅਤੇ ਫੌਜੀ ਹੈਲੀਕਾਪਟਰ ਵਿਚਾਲੇ ਹੋਈ ਟੱਕਰ ਤੋਂ ਸਿਰਫ ਦੋ ਦਿਨ ਬਾਅਦ ਵਾਪਰਿਆ ਹੈ। ਇਸ ਜਹਾਜ਼ ਹਾਦਸੇ ਦੀ ਫਿਲਹਾਲ ਅਧਿਕਾਰੀਆਂ ਦੁਆਰਾ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਹੋਰ ਜਾਣਕਾਰੀ ਦੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad

Punjab District News