Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

ਵਿਦੇਸ਼ੀ ਹੈਂਡਲਰਾਂ ਦੀ ਸਾਜ਼ਿਸ਼ ਨਾਕਾਮ, ਟਾਰਗੇਟ ਕਿਲਿੰਗ ਤੋਂ ਪਹਿਲਾਂ 2 ਸ਼ੂਟਰ ਕਾਬੂ

Punjab Police Action; ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰੇ ‘ਤੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ 2 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਧੁਨਿਕ .30 ਬੋਰ ਪਿਸਤੌਲ, 10 ਜਿੰਦਾ ਕਾਰਤੂਸ ਅਤੇ ਬਿਨਾਂ ਨੰਬਰ ਪਲੇਟ ਵਾਲੀ ਨਵੀਂ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੀ ਹੈ। ਪੰਜਾਬ ਦੇ ਡੀਜੀਪੀ ਗੌਰਵ […]
Jaspreet Singh
By : Updated On: 11 Sep 2026 18:59:PM
ਵਿਦੇਸ਼ੀ ਹੈਂਡਲਰਾਂ ਦੀ ਸਾਜ਼ਿਸ਼ ਨਾਕਾਮ, ਟਾਰਗੇਟ ਕਿਲਿੰਗ ਤੋਂ ਪਹਿਲਾਂ 2 ਸ਼ੂਟਰ ਕਾਬੂ

Punjab Police Action; ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰੇ ‘ਤੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ 2 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ਼ਤਿਹਾਰ

ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਧੁਨਿਕ .30 ਬੋਰ ਪਿਸਤੌਲ, 10 ਜਿੰਦਾ ਕਾਰਤੂਸ ਅਤੇ ਬਿਨਾਂ ਨੰਬਰ ਪਲੇਟ ਵਾਲੀ ਨਵੀਂ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੀ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਢਿੱਲੋਂ ਵਾਸੀ ਢਿਲਵਾਂ, ਬਟਾਲਾ ਅਤੇ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਬਾਲ, ਗੁਰਦਾਸਪੁਰ ਵਜੋਂ ਹੋਈ ਹੈ।

ਦੁਬਈ ਤੋਂ ਵਾਪਸ ਆਏ ਸਨ ਪੰਜਾਬ

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਪੁਲਿਸ ਮੁਤਾਬਕ ਦੋਵੇਂ ਮੁਲਜ਼ਮ ਟਾਰਗੇਟ ਕਿਲਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਹਾਲ ਹੀ ਵਿੱਚ ਦੁਬਈ ਤੋਂ ਪੰਜਾਬ ਵਾਪਸ ਆਏ ਸਨ।

ਗੁਰਦਾਸਪੁਰ ਨੇੜੇ ਨਾਕਾਬੰਦੀ ਕਰਕੇ ਫੜੇ

ਏਆਈਜੀ ਸੀ.ਆਈ. ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੋਟਰਸਾਈਕਲ ‘ਤੇ ਸਵਾਰ 2 ਸ਼ੱਕੀ ਵਿਅਕਤੀ ਹਥਿਆਰਾਂ ਸਮੇਤ ਗੁਰਦਾਸਪੁਰ ਤੋਂ ਬਟਾਲਾ ਵੱਲ ਜਾ ਰਹੇ ਹਨ।

ਸੂਚਨਾ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਗੁਰਦਾਸਪੁਰ ਦੇ ਬਾਹਰੀ ਇਲਾਕੇ ਤੋਂ ਦੋਵਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਹਥਿਆਰ ਅਤੇ ਕਾਰਤੂਸ ਬਰਾਮਦ ਹੋਏ।

ਮਾਮਲਾ ਦਰਜ, ਜਾਂਚ ਜਾਰੀ

ਇਸ ਮਾਮਲੇ ਵਿੱਚ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿੱਚ ਆਰਮਜ਼ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 61(2) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਨੈੱਟਵਰਕ ਦੇ ਫਾਰਵਰਡ ਅਤੇ ਬੈਕਵਰਡ ਲਿੰਕੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਦੇਸ਼ ਬੈਠੇ ਹੈਂਡਲਰਾਂ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨ ਲਈ ਕਾਰਵਾਈ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News