Journalism Of Hope
BREAKING NEWS
DA ਏਰੀਅਰ ਮਾਮਲੇ ’ਚ ਹਾਈਕੋਰਟ ਸਖ਼ਤ, ਪੰਜਾਬ ਦੇ ਮੁੱਖ ਸਕੱਤਰ ਨੂੰ ਕੰਟੈਂਪਟ ਨੋਟਿਸ.....ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ.....ਖਡੂਰ ਸਾਹਿਬ ’ਚ ਦਿਨ-ਦਿਹਾੜੇ 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ.......ਤ੍ਰਿਪੁਰਾ ’ਚ BSF ਜਵਾਨਾਂ ’ਤੇ ਤਸਕਰਾਂ ਵੱਲੋਂ ਹਮਲਾ, ਹਥਿਆਰ ਖੋਹਣ ਦੀ ਕੋਸ਼ਿਸ਼......ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਆਈ ਧਮਕੀ ਭਰੀ ਕਾਲ: ਮੰਗੀ 5 ਕਰੋੜ ਰੁਪਏ ਦੀ ਫਿਰੌਤੀ......ਹਨੀ ਸਿੰਘ ਦੇ ਭਤੀਜੇ ਦੀ ਮੌਤ ਦੀ ਖ਼ਬਰ ਸਭ ਤੋਂ ਪਹਿਲਾਂ iPhone ਨੇ ਦਿੱਤੀ, ਮਾਂ ਦੇ ਮੋਬਾਈਲ ’ਤੇ ਆਇਆ ਸੀ ਅਲਰਟ......ਗਲੇਨ ਮੈਕਸਵੈੱਲ ਨੇ ਕੌਮਾਂਤਰੀ ਕ੍ਰਿਕਟ ਨੂੰ ਕਿਹਾ ਅਲਵਿਦਾ.....ਦਲੇਰ ਮਹਿੰਦੀ ਵਿਵਾਦ ’ਤੇ ਮੰਤਰੀ ਦਾ ਵੱਡਾ ਬਿਆਨ, ਕਿਹਾ- ਅਸਤੀਫ਼ਾ ਦੇ ਦਿਆਂਗਾ, ਪਰ ਮੁਆਫ਼ੀ ਨਹੀਂ ਮੰਗਾਂਗਾ.....SIR ਮਗਰੋਂ ਪੰਜ ਸੂਬਿਆਂ ਵਿੱਚ 2.29 ਕਰੋੜ ਵੋਟਰਾਂ ਦੇ ਨਾਮ ਘਟੇ, ਪੰਜਾਬ ਵਿੱਚ 6.34 ਫੀਸਦੀ ਕਮੀ......ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੋਏ ਇੱਕਜੁਟ, ਹੁਣ ਸਿਆਸੀ ਮੁਕਾਬਲਾ ਹੋਇਆ ‘ਇੱਕ ਬਨਾਮ ਸਾਰੇ’ – ਮੁੱਖ ਮੰਤਰੀ ਭਗਵੰਤ ਮਾਨ

ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਪਹੁੰਚੇ PM ਮੋਦੀ, ਨਵ-ਵਿਆਹੁਤਾ ਜੋੜੇ ਨੂੰ ਦਿੱਤਾ ਆਸ਼ੀਰਵਾਦ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਦੀ ਧੀ ਰੀਆ ਬਾਦਲ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਨਵ-ਵਿਆਹੁਤਾ ਜੋੜੇ ਨੂੰ ਆਸ਼ੀਰਵਾਦ ਦਿੱਤਾ ਅਤੇ ਨਵੇਂ ਜੀਵਨ ਦੀ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦਿੱਤੀਆਂ। ਰੀਆ ਬਾਦਲ ਦਾ ਵਿਆਹ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਪਹੁੰਚੇ PM ਮੋਦੀ, ਨਵ-ਵਿਆਹੁਤਾ ਜੋੜੇ ਨੂੰ ਦਿੱਤਾ ਆਸ਼ੀਰਵਾਦ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਦੀ ਧੀ ਰੀਆ ਬਾਦਲ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਨਵ-ਵਿਆਹੁਤਾ ਜੋੜੇ ਨੂੰ ਆਸ਼ੀਰਵਾਦ ਦਿੱਤਾ ਅਤੇ ਨਵੇਂ ਜੀਵਨ ਦੀ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦਿੱਤੀਆਂ। ਰੀਆ ਬਾਦਲ ਦਾ ਵਿਆਹ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਡਾ. ਕਰਨ ਸਿੰਘ ਦੇ ਪੋਤੇ ਆਰ.ਕੇ. ਮਾਰਤੰਡ ਸਿੰਘ ਨਾਲ ਹੋਇਆ ਹੈ। ਮਾਰਤੰਡ ਸਿੰਘ ਜੰਮੂ-ਕਸ਼ਮੀਰ ਦੇ ਆਗੂ ਵਿਕਰਮਾਦਿੱਤਿਆ ਸਿੰਘ ਦੇ ਪੁੱਤਰ ਹਨ।

ਦਿੱਲੀ ਦੇ ਲੁਟੀਅਨਜ਼ ਇਲਾਕੇ ਵਿੱਚ ਕਰਵਾਏ ਗਏ ਰਿਸੈਪਸ਼ਨ ਸਮਾਗਮ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਕੈਪਟਨ ਅਮਰਿੰਦਰ ਸਿੰਘ, ਬਿਕਰਮ ਸਿੰਘ ਮਜੀਠੀਆ ਅਤੇ ਕੇਂਦਰੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਵੀ ਮੌਜੂਦ ਸਨ।

ਇਹ ਰਿਸੈਪਸ਼ਨ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਦੀ ਨਿੱਜੀ ਰਿਹਾਇਸ਼ ’ਤੇ ਰੱਖੀ ਗਈ ਸੀ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਵੀ ਵਿਆਹ ਸਬੰਧੀ ਸਮਾਗਮ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਵਿਆਹ ਸਮਾਗਮ ਵਿੱਚ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਮੌਜੂਦਗੀ ਵੀ ਚਰਚਾ ਦਾ ਵਿਸ਼ਾ ਬਣੀ ਰਹੀ।

Read Latest News and Breaking News at Daily Post TV, Browse for more News

Ad
Ad

Punjab District News