PM Modi Punjab Floods Survey: ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਪੰਜਾਬ ਅਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਿਮਾਚਲ ਨੂੰ 1500 ਕਰੋੜ ਅਤੇ ਪੰਜਾਬ ਨੂੰ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ।
PM Modi Announced Financial Assistance for Punjab: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਅੱਜ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਦੋਵਾਂ ਸੂਬਿਆਂ ਨੂੰ ਰਾਜ ਸਰਕਾਰਾਂ ਵੱਲੋਂ ਹੜ੍ਹ ਪ੍ਰਭਾਵਿਤ ਐਲਾਨਿਆ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਪੰਜਾਬ ਲਈ 1600 ਕਰੋੜ ਰੁਪਏ ਦੇ ਸਪੈਸ਼ਲ ਪੈਕੇਜ ਦਾ ਐਲਾਨ ਕੀਤਾ ਗਿਆ ਹੈ ਇਸ ਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਮਦਦ, ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਦੀ ਆਰਥਿਕ ਮਦਦ ਵੀ ਦਿੱਤੀ ਜਾਵੇਗੀ
ਦੱਸ ਦੇਈਏ ਕਿ ਪੰਜਾਬ ਦੇ 23 ਜਿਲ੍ਹੇ ਇਸ ਵੇਲੇ ਹੜ੍ਹਾਂ ਦੀ ਮਾਰ ਕਾਰਨ ਪਾਣੀ ਵਿੱਚ ਡੁੱਬੇ ਹੋਏ ਹਨ। ਹੁਣ ਤੱਕ ਸੂਬੇ ਵਿੱਚ ਹੜ੍ਹਾਂ ਕਾਰਨ 46 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹੜ੍ਹ ਆਉਣ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ ਹੈ।
ਪੀਐਮ ਨਰੇਂਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ, ਉਹ ਗੁਰਦਾਸਪੁਰ ਪਹੁੰਚੇ। ਇੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ, NDRF ਅਤੇ SDRF ਟੀਮਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ, ਉਨ੍ਹਾਂ ਨੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਪੰਜਾਬ ਨੂੰ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਪੀਐਮ ਦੇ ਨਾਲ ਪੰਜਾਬ ਭਾਜਪਾ ਦੀ ਲੀਡਰਸ਼ੀਪ ਨਜ਼ਰ ਆਈ। ਨਾਲ ਹੀ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੀ ਨਜ਼ਰ ਆਏ।
ਪ੍ਰਧਾਨ ਮੰਤਰੀ ਪੰਜਾਬ ਦੇ 19 ਕਿਸਾਨਾਂ ਨਾਲ ਮੁਲਾਕਾਤ ਕੀਤੀ
ਪੰਜਾਬ ਭਾਜਪਾ ਨੇਤਾ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਦੇ 19 ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਵਿੱਚ ਫਾਜ਼ਿਲਕਾ, ਅਜਨਾਲਾ ਅਤੇ ਹੋਰ ਖੇਤਰਾਂ ਦੇ ਕਿਸਾਨ ਸ਼ਾਮਲ ਸਨ। ਕਿਸਾਨਾਂ ਨੇ ਹੜ੍ਹ ਦਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਹੁਣ ਪ੍ਰਧਾਨ ਮੰਤਰੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ।
ਚੁਘ ਨੇ ਕਿਹਾ ਕਿ ਲੋਕਾਂ ਨੇ ਸਾਨੂੰ ਖੁਦ ਦੱਸਿਆ ਕਿ ਇੱਥੇ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ। ਧੁੱਸੀ ਬੰਨ੍ਹਾਂ ਦੀ ਵੀ ਮੁਰੰਮਤ ਨਹੀਂ ਕੀਤੀ ਗਈ ਹੈ। ਰੇਤ ਅਤੇ ਬੱਜਰੀ ਕੱਢੀ ਗਈ ਹੈ।