Live PM Modi in Varanasi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਆਪਣੀ 52ਵੀਂ ਫੇਰੀ ‘ਤੇ ਕਾਸ਼ੀ ਪਹੁੰਚੇ। ਇੱਥੇ ਰਾਜ ਦੇ ਕਈ ਮੰਤਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਹੋਟਲ ਤਾਜ ਪਹੁੰਚੇ। ਇੱਥੇ ਉਨ੍ਹਾਂ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦੀ ਮੇਜ਼ਬਾਨੀ ਕੀਤੀ। ਅੱਜ ਭਾਰਤ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀਆਂ ਵਿਚਕਾਰ ਦੁਵੱਲੇ ਮੁੱਦਿਆਂ ‘ਤੇ ਚਰਚਾ ਹੋਣੀ ਹੈ।

ਫ਼ਾਜ਼ਿਲਕਾ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 27 ਪਿਸਤੌਲਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
Punjab Police; ਫ਼ਾਜ਼ਿਲਕਾ ਪੁਲਿਸ ਵੱਲੋਂ ਸਰਹੱਦੀ ਇਲਾਕੇ ਅੰਦਰ 27 ਪਿਸਟਲ ਅਤੇ ਗੋਲੀਆਂ ਸਣੇ ਦੋ ਵਿਅਕਤੀ ਨੂੰ ਕਾਬੂ ਕੀਤਾ। ਜਾਣਕਾਰੀ ਮੁਤਾਬਕ ਭਾਰਤ-ਪਾਕਿ ਸਰਹੱਦ ਦੇ ਨਾਲ ਲੱਗਦੇ ਪਿੰਡ ਮੁਹਾਰ ਖੀਵਾ ਵਿਖੇ ਐੱਸ ਆਈ ਏ ਅਤੇ ਸਟੇਟ ਸਪੈਸ਼ਲ ਸੈੱਲ ਦੀ ਟੀਮ ਨੇ ਦੋ ਵਿਅਕਤੀਆਂ ਨੂੰ 27 ਗਲੋਕ ਪਿਸਟਲ ਅਤੇ ਗੋਲੀਆਂ ਸਣੇ ਕਾਬੂ ਕੀਤਾ ।...