PM Invited To G7 Summit : ਪ੍ਰਧਾਨ ਮੰਤਰੀ ਮੋਦੀ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਨੂੰ ਸਿਖਰ ਸੰਮੇਲਨ ਵਿੱਚ ਮਿਲਣ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
Canada PM Carney Call PM Modi: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਫ਼ੋਨ ‘ਤੇ ਗੱਲ ਕੀਤੀ ਤੇ ਉਨ੍ਹਾਂ ਨੂੰ ਜੀ7 ਸੰਮੇਲਨ ਵਿੱਚ ਸੱਦਾ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸੱਦਾ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸਿਖਰ ਸੰਮੇਲਨ ਵਿੱਚ ਉਨ੍ਹਾਂ ਨੂੰ ਮਿਲਣ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
ਪੀਐਮ ਮੋਦੀ ਨੇ ਪੋਸਟ ਕੀਤਾ ਅਤੇ ਲਿਖਿਆ, “ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਫ਼ੋਨ ‘ਤੇ ਗੱਲ ਕਰਕੇ ਖੁਸ਼ੀ ਹੋਈ। ਹਾਲੀਆ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਇਸ ਮਹੀਨੇ ਦੇ ਅੰਤ ਵਿੱਚ ਕਨਾਨਾਸਕਿਸ ‘ਚ ਹੋਣ ਵਾਲੇ ਜੀ7 ਸੰਮੇਲਨ ਵਿੱਚ ਮੈਨੂੰ ਸੱਦਾ ਦੇਣ ਲਈ ਉਨ੍ਹਾਂ ਦਾ ਧੰਨਵਾਦ।”
ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, “ਲੋਕਾਂ-ਲੋਕਾਂ ਵਿਚਕਾਰ ਡੂੰਘੇ ਸਬੰਧਾਂ ਨਾਲ ਬੱਝੇ ਜੀਵੰਤ ਲੋਕਤੰਤਰਾਂ ਦੇ ਰੂਪ ਵਿੱਚ, ਭਾਰਤ ਅਤੇ ਕੈਨੇਡਾ ਆਪਸੀ ਸਤਿਕਾਰ ਅਤੇ ਸਾਂਝੇ ਹਿੱਤਾਂ ਦੀ ਅਗਵਾਈ ਹੇਠ ਨਵੇਂ ਜੋਸ਼ ਨਾਲ ਮਿਲ ਕੇ ਕੰਮ ਕਰਨਗੇ। ਸਿਖਰ ਸੰਮੇਲਨ ਵਿੱਚ ਸਾਡੀ ਮੁਲਾਕਾਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ।” ਪਹਿਲਾਂ, ਇਹ ਕਿਆਸ ਲਗਾਏ ਜਾ ਰਹੇ ਸਨ ਕਿ ਕੈਨੇਡਾ ਨਾਲ ਸਬੰਧਾਂ ਵਿੱਚ ਕੁੜੱਤਣ ਕਾਰਨ, ਭਾਰਤ ਨੂੰ G-7 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੱਦਾ ਨਹੀਂ ਦਿੱਤਾ ਜਾਵੇਗਾ।
ਇਸ ਸਾਲ G7 ਸੰਮੇਲਨ 15 ਤੋਂ 17 ਜੂਨ 2025 ਤੱਕ ਕੈਨੇਡਾ ਦੇ ਅਲਬਰਟਾ ਦੇ ਕਨਾਨਾਸਕਿਸ ਵਿੱਚ ਹੋ ਰਿਹਾ ਹੈ। ਇਸ ਵਿੱਚ ਅਮਰੀਕਾ, ਫਰਾਂਸ, ਬ੍ਰਿਟੇਨ, ਜਾਪਾਨ, ਇਟਲੀ, ਕੈਨੇਡਾ ਅਤੇ ਜਰਮਨੀ ਦੇ ਚੋਟੀ ਦੇ ਨੇਤਾ ਹਿੱਸਾ ਲੈਣਗੇ। ਇਸ ਤੋਂ ਇਲਾਵਾ, ਭਾਰਤ, ਬ੍ਰਾਜ਼ੀਲ, ਮੈਕਸੀਕੋ, ਦੱਖਣੀ ਅਫਰੀਕਾ, ਯੂਕਰੇਨ ਦੇ ਰਾਸ਼ਟਰਪਤੀਆਂ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੂੰ ਵੀ ਸੰਮੇਲਨ ਵਿੱਚ ਸੱਦਾ ਦਿੱਤਾ ਗਿਆ ਹੈ।