Banner

ਅੰਮ੍ਰਿਤਸਰ ‘ਚ ਪੁਲਿਸ ਐਕਸ਼ਨ, ਫਾਇਰਿੰਗ ਕਰਨ ਵਾਲੇ ਦੋਵੇਂ ਮੁਲਜ਼ਮ ਕਾਬੂ

Amritsar Police Encounter; ਅੰਮ੍ਰਿਤਸਰ ਵਿੱਚ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਾਰੋਬਾਰੀ ‘ਤੇ ਗੋਲੀਬਾਰੀ ਕਰਨ ਵਾਲੇ ਦੋ ਸ਼ੂਟਰਾਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। Amritsar ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ ਕਿ ਸ਼ਹਿਰ ਦੇ ਇੱਕ ਕਾਰੋਬਾਰੀ ਨੂੰ ਪਿਛਲੇ ਕੁਝ ਸਮੇਂ ਤੋਂ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਵੱਲੋਂ ਧਮਕੀ ਭਰੀਆਂ ਕਾਲਾਂ ਆ […]
Jaspreet Singh
By : Updated On: 06 Jul 2026 17:37:PM
ਅੰਮ੍ਰਿਤਸਰ ‘ਚ ਪੁਲਿਸ ਐਕਸ਼ਨ, ਫਾਇਰਿੰਗ ਕਰਨ ਵਾਲੇ ਦੋਵੇਂ ਮੁਲਜ਼ਮ ਕਾਬੂ

Amritsar Police Encounter; ਅੰਮ੍ਰਿਤਸਰ ਵਿੱਚ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਾਰੋਬਾਰੀ ‘ਤੇ ਗੋਲੀਬਾਰੀ ਕਰਨ ਵਾਲੇ ਦੋ ਸ਼ੂਟਰਾਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ।

Amritsar ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ ਕਿ ਸ਼ਹਿਰ ਦੇ ਇੱਕ ਕਾਰੋਬਾਰੀ ਨੂੰ ਪਿਛਲੇ ਕੁਝ ਸਮੇਂ ਤੋਂ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਵੱਲੋਂ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ। ਇਸ ਤੋਂ ਬਾਅਦ ਬਦਮਾਸ਼ਾਂ ਨੇ ਉਸ ਦੀ ਦੁਕਾਨ ਦੇ ਬਾਹਰ ਗੋਲੀਬਾਰੀ ਕਰਕੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ।

ਹਾਲਾਂਕਿ ਪੀੜਤ ਕਾਰੋਬਾਰੀ ਵੱਲੋਂ ਕੋਈ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਗਈ ਸੀ, ਪਰ Amritsar Commissionerate Police ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਆਪਣੇ ਪੱਧਰ ‘ਤੇ ਜਾਂਚ ਸ਼ੁਰੂ ਕੀਤੀ ਅਤੇ ਕੁਝ ਹੀ ਦਿਨਾਂ ਵਿੱਚ ਦੋਵੇਂ ਮੁਲਜ਼ਮਾਂ ਤੱਕ ਪਹੁੰਚ ਹਾਸਲ ਕਰ ਲਈ।

ਪੁਲਿਸ ਨੇ ਇਸ ਮਾਮਲੇ ਵਿੱਚ ਮਜੀਠਾ ਇਲਾਕੇ ਦੇ ਰਹਿਣ ਵਾਲੇ ਸਾਜਨਪ੍ਰੀਤ ਅਤੇ ਜਸ਼ਨਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਆਪਸ ਵਿੱਚ ਰਿਸ਼ਤੇਦਾਰ ਦੱਸੇ ਜਾ ਰਹੇ ਹਨ।

ਪੁਲਿਸ ਕਮਿਸ਼ਨਰ ਮੁਤਾਬਕ ਜਦੋਂ ਪੁਲਿਸ ਟੀਮ ਸਾਜਨਪ੍ਰੀਤ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦੇ ਪਿੰਡ ਪਹੁੰਚੀ ਤਾਂ ਉਸ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਘਰ ਦੀ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਉਸ ਦੇ ਪੈਰ ਵਿੱਚ ਫ੍ਰੈਕਚਰ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਦੂਜੇ ਪਾਸੇ ਜਸ਼ਨਪ੍ਰੀਤ ਨੂੰ ਗ੍ਰਿਫ਼ਤਾਰ ਕਰਕੇ ਸਿਵਲ ਲਾਈਨ ਥਾਣੇ ਲਿਆਂਦਾ ਜਾ ਰਿਹਾ ਸੀ, ਇਸ ਦੌਰਾਨ ਰਸਤੇ ਵਿੱਚ ਉਸ ਨੇ ਇੱਕ ਪੁਲਿਸ ਕਰਮਚਾਰੀ ਤੋਂ ਸਰਕਾਰੀ ਹਥਿਆਰ ਖੋਹ ਕੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਦੀ ਸਾਵਧਾਨੀ ਕਾਰਨ ਹਥਿਆਰ ਦੀ ਨਲੀ ਹੇਠਾਂ ਹੋ ਗਈ ਅਤੇ ਗੋਲੀ ਉਸ ਦੇ ਪੈਰ ਵਿੱਚ ਲੱਗ ਗਈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਇਲਾਜ ਲਈ ਹਸਪਤਾਲ ਭੇਜ ਦਿੱਤਾ।

ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜਸ਼ਨਪ੍ਰੀਤ ਦੇ ਕੁਝ ਸਰਹੱਦੀ ਇਲਾਕਿਆਂ ਦੇ ਲੋਕਾਂ ਅਤੇ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਨਾਲ ਸੰਪਰਕ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਸ ਗੋਲੀਬਾਰੀ ਦੇ ਪਿੱਛੇ ਇੱਕ ਵੱਡਾ ਗੈਂਗ ਸਰਗਰਮ ਹੈ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad