Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ 21 ਨਵੰਬਰ ਨੂੰ ਉਨ੍ਹਾਂ ਦੇ ਆਪਣੇ ਖੇਤਾਂ ਵਿੱਚ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਹੋਰ ਪ੍ਰਬੰਧ ਕੀਤੇ ਜਾ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ
  • 21 ਨਵੰਬਰ ਨੂੰ ਖੇਤਾਂ ’ਚ ਹੋਵੇਗਾ ਸਸਕਾਰ
  • ਸੰਗਤਾਂ ਦੀ ਵੱਡੀ ਆਮਦ ਨੂੰ ਦੇਖਦਿਆਂ ਪਰਿਵਾਰ ਨੇ ਲਿਆ ਫੈਸਲਾ
  • ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਵੱਲੋਂ ਤਿਆਰੀਆਂ

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ 21 ਨਵੰਬਰ ਨੂੰ ਉਨ੍ਹਾਂ ਦੇ ਆਪਣੇ ਖੇਤਾਂ ਵਿੱਚ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਹੋਰ ਪ੍ਰਬੰਧ ਕੀਤੇ ਜਾ ਰਹੇ ਹਨ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਦੱਸਿਆ ਕਿ ਸਸਕਾਰ ਮੌਕੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਦੇ ਆਉਣ ਦੀ ਉਮੀਦ ਹੈ। ਸ਼ਮਸ਼ਾਨ ਘਾਟ ਵਿੱਚ ਥਾਂ ਦੀ ਘਾਟ ਅਤੇ ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪਰਿਵਾਰ ਨੇ ਸਸਕਾਰ ਦੀਆਂ ਰਸਮਾਂ ਆਪਣੇ ਖੇਤਾਂ ਵਿੱਚ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਪਾਰਕਿੰਗ, ਲੰਗਰ ਅਤੇ ਆਵਾਜਾਈ ਲਈ ਵੀ ਢੁੱਕਵੀਂ ਜਗ੍ਹਾ ਉਪਲਬਧ ਹੋਵੇਗੀ।

ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀ ਵੱਖ-ਵੱਖ ਥਾਵਾਂ ਦਾ ਨਿਰੀਖਣ ਕਰ ਰਹੇ ਹਨ ਅਤੇ ਪਰਿਵਾਰ ਨਾਲ ਤਾਲਮੇਲ ਕਰਕੇ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਅਦਾਲਤ ਦੇ ਹੁਕਮਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਆਉਣ ਦੀ ਇਜਾਜ਼ਤ ਮਿਲੀ ਹੈ। ਉਨ੍ਹਾਂ ਦੀ ਆਮਦ ਅਤੇ ਸਸਕਾਰ ਸਬੰਧੀ ਪ੍ਰਬੰਧ ਪਰਿਵਾਰ ਤੇ ਪ੍ਰਸ਼ਾਸਨ ਦੀ ਆਪਸੀ ਸਹਿਮਤੀ ਨਾਲ ਕੀਤੇ ਜਾਣਗੇ।

ਬਾਪੂ ਤਰਸੇਮ ਸਿੰਘ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਪਰਿਵਾਰ ਇਸ ਸਮੇਂ ਡੂੰਘੇ ਦੁੱਖ ਵਿੱਚੋਂ ਲੰਘ ਰਿਹਾ ਹੈ। ਇਸ ਲਈ ਸਾਰੇ ਲੋਕ ਸ਼ਾਂਤੀ ਅਤੇ ਅਨੁਸ਼ਾਸਨ ਨਾਲ ਪਹੁੰਚਣ ਅਤੇ ਪ੍ਰਬੰਧਾਂ ਵਿੱਚ ਸਹਿਯੋਗ ਦੇਣ।

Read Latest News and Breaking News at Daily Post TV, Browse for more News

Ad
Ad

Punjab District News