Punjab News: 4 ਜੁਲਾਈ ਨੂੰ ਮੋਗਾ ਦੇ ਕੋਟ ਈਸੇਖਾਨ ਵਿੱਚ ਪੋਲੀਵੁੱਡ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਡਾ. ਅਨਿਲ ਕੰਬੋਜ ‘ਤੇ ਉਸ ਸਮੇਂ ਗੋਲੀ ਚਲਾਈ ਗਈ ਸੀ ਜਦੋਂ ਉਹ ਆਪਣੇ ਹਸਪਤਾਲ ਹਰਬੰਸ ਨਰਸਿੰਗ ਹੋਮ ਵਿੱਚ ਮਰੀਜ਼ਾਂ ਨੂੰ ਦੇਖ ਰਹੇ ਸਨ। ਡਾ. ਅਨਿਲ ਕੰਬੋਜ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਅਜੇ ਵੀ ਵੈਂਟੀਲੇਟਰ ‘ਤੇ ਹਨ। ਪੁਲਿਸ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਸੀ ਅਤੇ 6 ਜੁਲਾਈ ਨੂੰ, ਪੁਲਿਸ ਨੇ ਇੱਕ ਮੁਕਾਬਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।
8 ਜੁਲਾਈ ਨੂੰ ਪੁਲਿਸ ਨੇ ਤਿੰਨ ਮੁਲਜ਼ਮਾਂ ਦੀ ਜਾਂਚ ਦੌਰਾਨ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਤੋਂ ਇੱਕ ਔਰਤ ਪਵਨਦੀਪ ਕੌਰ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਮੋਗਾ ਪੁਲਿਸ ਗੋਲੀਬਾਰੀ ਦੀ ਘਟਨਾ ਦੇ ਪੂਰੇ ਭੇਤ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਹੈ। ਅਤੇ ਕੱਲ੍ਹ ਸ਼ਾਮ, ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਲੱਡੇ ਗਰੁੱਪ ਦਾ ਸਰਗਨਾ ਹਰਮੀਤ ਸਿੰਘ ਮੀਤੂ ਹੈ ਜੋ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਹਥਿਆਰ ਸਪਲਾਈ ਕਰਦਾ ਸੀ। ਪੁਲਿਸ ਹੁਣ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਅੱਜ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ ਅਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।