Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪੁਲਿਸ ਵੱਲੋਂ ਪੰਜਾਬ ਦਾ ਨਾਮੀ ਗਾਇਕ ਗ੍ਰਿਫਤਾਰ, ਹਥਿਆਰ ਲਹਿਰਾਉਣ ਦੇ ਦੋਸ਼ ਵਿਚ ਹੋਈ ਕਾਰਵਾਈ

Gill Manuke Arrested- ਪਾਲੀਵੁੱਡ ਇੰਡਸਟਰੀ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਪੁਲਸ ਨੇ ਸੈਕਟਰ-78 ਦੇ ਜਿਮ ’ਚ ਸਿਖਲਾਈ ਸੈਸ਼ਨ ਦੌਰਾਨ ਪੰਜਾਬੀ ਗਾਇਕ ਨੇ ਵਿਅਕਤੀ ’ਤੇ ਪਿਸਤੌਲ ਤਾਨਣ ਤੋਂ ਬਾਅਦ ਲਹਿਰਾਈ। ਫਿਰ ਉਨ੍ਹਾਂ ਨੇ ਵਿਅਕਤੀ ਨੂੰ ਧਮਕੀ ਵੀ ਦਿੱਤੀ। ਪੁਲਿਸ ਨੇ ਮੁਲਜ਼ਮ ਪੰਜਾਬੀ ਗਾਇਕ ਨੂੰ ਗ੍ਰਿਫ਼ਤਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੁਲਿਸ ਵੱਲੋਂ ਪੰਜਾਬ ਦਾ ਨਾਮੀ ਗਾਇਕ ਗ੍ਰਿਫਤਾਰ, ਹਥਿਆਰ ਲਹਿਰਾਉਣ ਦੇ ਦੋਸ਼ ਵਿਚ ਹੋਈ ਕਾਰਵਾਈ

Gill Manuke Arrested- ਪਾਲੀਵੁੱਡ ਇੰਡਸਟਰੀ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਪੁਲਸ ਨੇ ਸੈਕਟਰ-78 ਦੇ ਜਿਮ ’ਚ ਸਿਖਲਾਈ ਸੈਸ਼ਨ ਦੌਰਾਨ ਪੰਜਾਬੀ ਗਾਇਕ ਨੇ ਵਿਅਕਤੀ ’ਤੇ ਪਿਸਤੌਲ ਤਾਨਣ ਤੋਂ ਬਾਅਦ ਲਹਿਰਾਈ। ਫਿਰ ਉਨ੍ਹਾਂ ਨੇ ਵਿਅਕਤੀ ਨੂੰ ਧਮਕੀ ਵੀ ਦਿੱਤੀ। ਪੁਲਿਸ ਨੇ ਮੁਲਜ਼ਮ ਪੰਜਾਬੀ ਗਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਥਾਣਾ ਸੁਹਾਣਾ ਪੁਲਿਸ ਨੇ ਸਤਵੰਤ ਸਿੰਘ ਤੇ ਉਸ ਦੇ ਭਰਾ ਜਸਵੰਤ ਸਿੰਘ ਵਾਸੀ ਪਿੰਡ ਮਾਣੂਕੇ ਜ਼ਿਲ੍ਹਾ ਮੋਗਾ ਹਾਲ ਵਾਸੀ ਸੈਕਟਰ 85 ਮੋਹਾਲੀ ਖ਼ਿਲਾਫ਼ ਧਾਰਾ 351 (2) ਅਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਡੀ.ਐੱਸ.ਪੀ. ਸਿਟੀ ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਮੁਲਜ਼ਮ ਦੀ ਪਛਾਣ ਸਤਵੰਤ ਸਿੰਘ ਉਰਫ਼ ਮੰਗੂ ਗਿੱਲ ਵਜੋਂ ਹੋਈ ਹੈ। ਉਸ ਨੂੰ ਅੱਜ ਭਾਵ ਬੁੱਧਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।


ਡੀ.ਐੱਸ.ਪੀ. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਗਾਇਕ ਜਿਮ ’ਚ ਕਸਰਤ ਕਰ ਰਿਹਾ ਸੀ, ਜਦੋਂ ਉਨ੍ਹਾਂ ਦੀ ਇਕ ਵਿਅਕਤੀ ਨਾਲ ਕਸਰਤ ਨੂੰ ਲੈ ਕੇ ਬਹਿਸ ਹੋ ਗਈ। ਉਨ੍ਹਾਂ ਦੀ ਗਰਮਾ-ਗਰਮ ਬਹਿਸ ਦੌਰਾਨ ਦੂਜੇ ਵਿਅਕਤੀ ਨੇ ਗਾਇਕ ਨੂੰ ਜਿਮ ਤੋਂ ਬਾਹਰ ਆਉਣ ਦੀ ਚੁਣੌਤੀ ਦਿੱਤੀ। ਸਤਵੰਤ ਨੇ ਜਿਮ ਤੋਂ ਬਾਹਰ ਜਾਣ ਦੀ ਬਜਾਏ ਕਿਹਾ ਕਿ ਅਸੀਂ ਇੱਥੇ ਹੀ ਇਸ ਨੂੰ ਸੁਲਝਾ ਲਵਾਂਗੇ ਤੇ ਦੂਜੇ ਵਿਅਕਤੀ ਵੱਲ ਇਸ਼ਾਰਾ ਕਰਦਿਆਂ ਪਿਸਤੌਲ ਕੱਢ ਲਈ।

ਡੀ.ਐੱਸ.ਪੀ. ਬੱਲ ਮੁਤਾਬਕ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਮਿਲਣ ’ਤੇ ਜਿਮ ਪਹੁੰਚੀ ’ਤੇ ਸੀ.ਸੀ.ਟੀ.ਵੀ. ਫੁਟੇਜ ਹਾਸਲ ਕੀਤੀ। ਇਸ ’ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਸਤਵੰਤ ਕਿਸੇ ਹੋਰ ਵਿਅਕਤੀ ’ਤੇ ਪਿਸਤੌਲ ਤਾਣ ਰਿਹਾ ਹੈ ਤੇ ਪਿਸਤੌਲ ਨੂੰ ਲਹਿਰਾ ਰਿਹਾ ਹੈ। ਜਿਮ ਮਾਲਕ ਦੋਵਾਂ ਨੂੰ ਸ਼ਾਂਤ ਕਰਨ ਲਈ ਦਖਲ ਦਿੰਦਾ ਨਜ਼ਰ ਆ ਰਿਹਾ ਹੈ।ਡੀ.ਐੱਸ.ਪੀ. ਨੇ ਕਿਹਾ ਕਿ ਸਤਵੰਤ ਨੂੰ ਗ੍ਰਿਫ਼ਤਾਰ ਕਰ ਕੇ 32 ਬੋਰ ਦਾ ਪਿਸਤੌਲ ਵੀ ਕਬਜ਼ੇ ’ਚ ਲੈ ਲਿਆ ਗਿਆ ਹੈ। ਸਤਵੰਤ ਦਾ ਦਾਅਵਾ ਹੈ ਕਿ ਪਿਸਤੌਲ ਲਾਈਸੈਂਸੀ ਹੈ, ਜਿਸਦੀ ਪੁਸ਼ਟੀ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News