ਪੁਲਿਸ ਦੇ ਧੱਕੇ ਚੜ੍ਹੇ ਦੋ ਗੈਂਗਸਟਰ, ਐਨਕਾਊਂਟਰ ਕਰਕੇ ਕੀਤੇ ਕਾਬੂ
Jalandhar Encounter : ਜਲੰਧਰ ‘ਚ ਸਵੇਰੇ ਸਿਟੀ ਪੁਲਸ ਸੀਆਈਏ ਸਟਾਫ਼ ਦੀ ਟੀਮ ਨੇ ਸੁੱਚੀ ਪਿੰਡ ਸ਼ਮਸ਼ਾਨਘਾਟ ਨੇੜੇ ਗੈਂਗਸਟਰ ਸੋਨੂੰ ਖੱਤਰੀ ਦੇ ਦੋ ਸਾਥੀਆਂ ਦਾ ਐਨਕਾਊਂਟਰ ਕੀਤਾ ਹੈ। ਦੋਵੇਂ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ। ਮੁੱਢਲੀ ਜਾਣਕਾਰੀ ਅਨੁਸਾਰ ਸੀਆਈਏ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਗ੍ਹਾ ‘ਤੇ ਗੈਂਗਸਟਰਾਂ ਦੀ ਮੂਵਮੈਂਟ ਹੈ, ਸੂਚਨਾ ਦੇ ਆਧਾਰ ‘ਤੇ ਟੀਮ […]
By :
Daily Post TV
Updated On: 02 Mar 2025 13:21:PM

Jalandhar Encounter
Jalandhar Encounter : ਜਲੰਧਰ ‘ਚ ਸਵੇਰੇ ਸਿਟੀ ਪੁਲਸ ਸੀਆਈਏ ਸਟਾਫ਼ ਦੀ ਟੀਮ ਨੇ ਸੁੱਚੀ ਪਿੰਡ ਸ਼ਮਸ਼ਾਨਘਾਟ ਨੇੜੇ ਗੈਂਗਸਟਰ ਸੋਨੂੰ ਖੱਤਰੀ ਦੇ ਦੋ ਸਾਥੀਆਂ ਦਾ ਐਨਕਾਊਂਟਰ ਕੀਤਾ ਹੈ। ਦੋਵੇਂ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ।
ਮੁੱਢਲੀ ਜਾਣਕਾਰੀ ਅਨੁਸਾਰ ਸੀਆਈਏ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਗ੍ਹਾ ‘ਤੇ ਗੈਂਗਸਟਰਾਂ ਦੀ ਮੂਵਮੈਂਟ ਹੈ, ਸੂਚਨਾ ਦੇ ਆਧਾਰ ‘ਤੇ ਟੀਮ ਨੇ ਛਾਪਾ ਮਾਰ ਕੇ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਪਰ ਮੁਲਜ਼ਮਾਂ ਨੇ ਪੁਲੀਸ ਪਾਰਟੀ ਨੂੰ ਦੇਖ ਕੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਜਵਾਬੀ ਕਾਰਵਾਈ ਕਰਦੇ ਹੋਏ ਦੋਵਾਂ ਗੈਂਗਸਟਰਾਂ ‘ਤੇ ਗੋਲੀਬਾਰੀ ਕੀਤੀ। ਦੋਵੇਂ ਜ਼ਖਮੀ ਹੋ ਗਏ। ਮੌਕੇ ‘ਤੇ ਆਹਮੋ-ਸਾਹਮਣੇ 10 ਦੇ ਕਰੀਬ ਗੋਲੀਆਂ ਚੱਲੀਆਂ ਅਤੇ ਮੁਕਾਬਲੇ ਮਗਰੋਂ ਉਹਨਾਂ ਦੋਹਾਂ ਨੂੰ ਗਿਰਫ਼ਤਾਰ ਕਰ ਲਿਆ ਗਿਆ ।