Police bust blackmail gang; ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ਦੇ ਉੱਪਰ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਉਹਨਾਂ ਨਾਲ ਅਸ਼ਲੀਲ ਵੀਡੀਓ ਬਣਾ ਕੇ ਉਹਨਾਂ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਵੱਧਦੇ ਜਾ ਰਹੇ ਹਨ ਅਤੇ ਅਜਿਹੇ ਹੀ ਗਿਰੋਹ ਦਾ ਪਰਦਾਫਾਸ਼ ਅੰਮ੍ਰਿਤਸਰ ਪੁਲਿਸ ਨੇ ਕੀਤਾ ਹੈ। ਜਿਸ ਵਿੱਚ ਕਿ ਅੰਮ੍ਰਿਤਸਰ ਪੁਲਿਸ ਨੇ 12 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ 3 ਜਗਰੂਪ ਕੌਰ ਬਾਠ ਨੇ ਦੱਸਿਆ ਕਿ ਥਾਣਾ ਮਕਬੂਲਪੁਰਾ ਪੁਲਿਸ ਨੂੰ ਬਟਾਲੇ ਦੇ ਰਹਿਣ ਵਾਲੇ ਜਸਪਾਲ ਸਿੰਘ ਨੇ ਇੱਕ ਦਰਖਾਸਤ ਦਿੱਤੀ ਸੀ ਕਿ ਉਸਨੂੰ ਇੱਕ ਔਰਤ ਨੇ ਫੋਨ ਕਰਕੇ ਪਹਿਲਾਂ ਅੰਮ੍ਰਿਤਸਰ ਅਲਫਾ ਵਨ ਦੇ ਨਜ਼ਦੀਕ ਬੁਲਾ ਲਿਆ ਅਤੇ ਉੱਥੇ ਇੱਕ ਕਮਰੇ ਦੇ ਵਿੱਚ ਉਸਨੂੰ ਬੰਦ ਕਰਕੇ ਔਰਤ ਨੇ ਆਪਣੇ ਵੀ ਕੱਪੜੇ ਉਤਾਰ ਦਿੱਤੇ ਅਤੇ ਉਸ ਵਿਅਕਤੀ ਦੇ ਵੀ ਕੱਪੜੇ ਉਤਾਰ ਕੇ ਉਸਦੀ ਅਸ਼ਲੀਲ ਵੀਡੀਓ ਬਣਾ ਕੇ ਉਸਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਜਸਪਾਲ ਸਿੰਘ ਕੋਲੋਂ ਉਕਤ ਗਰੋ ਨੇ 4 ਲੱਖ ਰੁਪਏ ਦੀ ਮੰਗ ਕੀਤੀ। ਜਿਸ ਤੋਂ ਬਾਅਦ ਜਸਪਾਲ ਸਿੰਘ ਵੱਲੋਂ ਥਾਣਾ ਮਕਬੂਲਪੁਰਾ ਦੀ ਪੁਲਿਸ ਨੂੰ ਦਰਖਾਸਤ ਦਿੱਤੀ ਗਈ। ਅਤੇ ਪੁਲਿਸ ਵੱਲੋਂ ਉਸੇ ਵੇਲੇ ਕਾਰਵਾਈ ਕਰਦੇ ਹੋਏ ਵੱਖ ਵੱਖ ਟੀਮਾਂ ਬਣਾ ਕੇ ਇਸ ਗਰੋਹ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਪੁਲਿਸ ਨੇ ਪੂਰੇ ਪੰਜਾਬ ਦੇ ਵਿੱਚੋਂ ਮਾਨਸਾ ਹੁਸ਼ਿਆਰਪੁਰ ਗੁਰਦਾਸਪੁਰ ਸਮੇਤ ਕਈ ਜਿਲ੍ਹਿਆਂ ਤੋਂ ਪਹਿਲਾ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਤੇ ਉਹਨਾਂ ਕੋਲੋਂ ਬਰੀਕੀ ਨਾਲ ਪੁੱਛਗਿਛ ਕਰਨ ਤੋਂ ਬਾਅਦ ਇਸ ਗਿਰੋਹ ਦੇ ਕੁਲ 12 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਿਨਾਂ ਦੇ ਵਿੱਚ ਇੱਕ ਆਈਆਰਪੀ ਦਾ ਪੁਲਿਸ ਮੁਲਾਜ਼ਮ ਵੀ ਸ਼ਾਮਲ ਹੈ ਅਤੇ ਕੁਝ ਔਰਤਾਂ ਵੀ ਸ਼ਾਮਿਲ ਹਨ। ਪੁਲਿਸ ਨੇ ਦੱਸਿਆ ਕਿ ਇਹ ਭੋਲੇ ਭਾਲੇ ਲੋਕਾਂ ਨੂੰ ਬੁਲਾ ਕੇ ਉਹਨਾਂ ਦੇ ਕੱਪੜੇ ਉਤਰਵਾ ਕੇ ਉਹਨਾਂ ਦੀ ਅਸ਼ਲੀਲ ਵੀਡੀਓ ਬਣਾ ਕੇ ਉਹਨਾਂ ਤੋਂ ਪੈਸਿਆਂ ਦੀ ਮੰਗ ਕਰਦੇ ਸਨ। ਅਤੇ ਇਹਨਾਂ ਦੇ ਗਰੋ ਦਾ ਇੱਕ ਵਿਅਕਤੀ ਪੁਲਿਸ ਇੰਸਪੈਕਟਰ ਬਣ ਕੇ ਵਿਅਕਤੀਆਂ ਨੂੰ ਡਰਾਉਂਦਾ ਧਮਕਾਉਂਦਾ ਵੀ ਸੀ। ਫਿਲਹਾਲ ਪੁਲਿਸ ਵੱਲੋਂ ਇਹਨਾਂ ਦੇ ਉੱਪਰ ਕਿਡਨੈਪਿੰਗ ਅਤੇ ਫਿਰੌਤੀ ਲੈਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਅਤੇ ਇਹਨਾਂ ਦੇ ਗਿਰੋਹ ਦੇ ਕਈ ਹੋਰ ਸਾਥੀ ਵੀ ਗ੍ਰਿਫ਼ਤਾਰ ਕਰਨੇ ਬਾਕੀ ਹਨ ।
ਪੁਲਿਸ ਨੇ ਦੱਸਿਆ ਕਿ ਇਹਨਾਂ ਵੱਲੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਅਜਿਹੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਜੇਕਰ ਕੋਈ ਇਹਨਾ ਗਰੋਹ ਤੋਂ ਪੀੜਿਤ ਲੋਕ ਹਨ ਉਹ ਥਾਣਾ ਮਕਬੂਲਪੁਰਾ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਕਿ ਇਹਨਾਂ ਬਾਰੇ ਹੋਰ ਵੀ ਖੁਲਾਸੇ ਹੋ ਸਕਣ ਪੁਲਿਸ ਨੇ ਦੱਸਿਆ ਕਿ ਇਹਨਾਂ ਦੇ ਕੋਲੋਂ ਪੁਲਿਸ ਨੇ 15 ਮੋਬਾਈਲ ਫੋਨ 36000 ਕੈਸ਼ ਅਤੇ ਤਿੰਨ ਕਾਰਾਂ ਵੀ ਬਰਾਮਦ ਕੀਤੀਆਂ ਹਨ