Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਪੁਲਿਸ ਵੱਲੋਂ ਬੱਕਰੀਆਂ ਚੋਰੀ ਕਰਨ ਵਾਲਾ ਗਿਰੋਹ ਕਾਬੂ, 3 ਗ੍ਰਿਫ਼ਤਾਰ

Police bust goat theft gang, 3 arrested: ਡੇਰਾ ਬਾਬਾ ਨਾਨਕ: ਡੇਰਾ ਬਾਬਾ ਨਾਨਕ ਪੁਲਿਸ ਨੇ ਬੱਕਰੀ ਅਤੇ ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਬੱਕਰੀ ਅਤੇ ਚੋਰੀ ਦੇ 4 ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ […]
By : Updated On: 30 Aug 2026 16:02:PM
ਪੁਲਿਸ ਵੱਲੋਂ ਬੱਕਰੀਆਂ ਚੋਰੀ ਕਰਨ ਵਾਲਾ ਗਿਰੋਹ ਕਾਬੂ, 3 ਗ੍ਰਿਫ਼ਤਾਰ
  • ਇੱਕ ਬੱਕਰੀ ਸਮੇਤ ਚੋਰੀ ਦੇ 4 ਮੋਟਰਸਾਈਕਲ ਬਰਾਮਦ

Police bust goat theft gang, 3 arrested: ਡੇਰਾ ਬਾਬਾ ਨਾਨਕ: ਡੇਰਾ ਬਾਬਾ ਨਾਨਕ ਪੁਲਿਸ ਨੇ ਬੱਕਰੀ ਅਤੇ ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਬੱਕਰੀ ਅਤੇ ਚੋਰੀ ਦੇ 4 ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 27 ਅਗਸਤ ਨੂੰ ਬਾਜਾ ਮਸੀਹ ਵਾਸੀ ਪਿੰਡ ਪੱਡਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਉਸ ਨੇ ਦੱਸਿਆ ਸੀ ਕਿ 26 ਅਗਸਤ ਦੀ ਰਾਤ ਕਰੀਬ 11:30 ਵਜੇ ਕੁਝ ਵਿਅਕਤੀ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਏ ਅਤੇ ਉੱਥੇ ਖੜ੍ਹਾ ਮੋਟਰਸਾਈਕਲ ਅਤੇ ਇੱਕ ਬੱਕਰੀ ਚੋਰੀ ਕਰਕੇ ਫਰਾਰ ਹੋ ਗਏ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਏਐਸਆਈ ਸ਼ਰੀਫ ਮਸੀਹ ਨੂੰ ਸੌਂਪੀ ਗਈ।

ਇਸ਼ਤਿਹਾਰ

ਨਹਿਰ ਨੇੜੇ ਨਾਕੇ ਦੌਰਾਨ ਕਾਬੂ
ਪੁਲਿਸ ਮੁਤਾਬਕ ਜਾਂਚ ਟੀਮ ਵੱਲੋਂ ਪਿੰਡ ਪੱਡਾ ਨੇੜੇ ਨਹਿਰ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਮੋਟਰਸਾਈਕਲ ’ਤੇ ਆ ਰਹੇ ਕੁਝ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਕੋਲੋਂ ਇੱਕ ਮੋਟਰਸਾਈਕਲ ਅਤੇ ਬੱਕਰੀ ਬਰਾਮਦ ਹੋਈ। ਪੁੱਛਗਿੱਛ ਦੌਰਾਨ ਪੁਲਿਸ ਨੇ ਕਥਿਤ ਤੌਰ ’ਤੇ ਹੋਰ ਤਿੰਨ ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਕੀਤੇ।

ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ: ਸੁਨੀਲ ਕੁਮਾਰ ਪੁੱਤਰ ਸਾਹਿਬ ਮਸੀਹ, ਵਾਸੀ ਮਹਾਲ ਨੰਗਲ, ਮੰਗਤਾ ਮਸੀਹ ਉਰਫ਼ ਜਸਨ ਪੁੱਤਰ ਨੇਕੀ ਮਸੀਹ, ਵਾਸੀ ਖੋਦੇ ਬੇਟ, ਜਸ਼ਨ ਮਸੀਹ ਉਰਫ਼ ਮੋਟਾ ਪੁੱਤਰ ਹਰਭਾਲ ਮਸੀਹ, ਵਾਸੀ ਮਹਾਲ ਨੰਗਲ, ਵਜੋਂ ਹੋਈ ਹੈ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਥਾਣਾ ਡੇਰਾ ਬਾਬਾ ਨਾਨਕ ਵਿੱਚ ਮੁਕੱਦਮਾ ਨੰਬਰ 83 ਦਰਜ ਕੀਤਾ ਹੈ। ਪੁਲਿਸ ਮੁਤਾਬਕ ਮਾਮਲੇ ਵਿੱਚ ਧਾਰਾ 305, 191 ਅਤੇ 192 ਤਹਿਤ ਕਾਰਵਾਈ ਕੀਤੀ ਗਈ ਹੈ।

ਰਿਮਾਂਡ ਲਈ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼
ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕਰਨ ਵਾਸਤੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਾਂਚ ਦੌਰਾਨ ਪੁਲਿਸ ਨੂੰ ਹੋਰ ਚੋਰੀ ਦੀਆਂ ਵਾਰਦਾਤਾਂ ਬਾਰੇ ਜਾਣਕਾਰੀ ਮਿਲਣ ਅਤੇ ਹੋਰ ਚੋਰੀ ਦਾ ਸਮਾਨ ਬਰਾਮਦ ਹੋਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News