Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਪੰਜਾਬ ‘ਚ ਨਸ਼ਾ ਤਸਕਰਾਂ ‘ਤੇ ਪੁਲਿਸ ਦਾ ਵੱਡਾ ਸ਼ਿਕੰਜਾ, 20 ਮਹੀਨਿਆਂ ‘ਚ 90 ਹਜ਼ਾਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 90,091 ਤਸਕਰ ਗ੍ਰਿਫ਼ਤਾਰ 69,101 FIR ਦਰਜ, 23 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ‘War Against Drugs Punjab’; ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ ਪੂਰੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਇਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ ਨਸ਼ਾ ਤਸਕਰਾਂ ‘ਤੇ ਪੁਲਿਸ ਦਾ ਵੱਡਾ ਸ਼ਿਕੰਜਾ, 20 ਮਹੀਨਿਆਂ ‘ਚ 90 ਹਜ਼ਾਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 90,091 ਤਸਕਰ ਗ੍ਰਿਫ਼ਤਾਰ

69,101 FIR ਦਰਜ, 23 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ

‘War Against Drugs Punjab’; ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ ਪੂਰੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ 1 ਮਾਰਚ 2025 ਤੋਂ ਹੁਣ ਤੱਕ 69,101 FIR ਦਰਜ ਕੀਤੀਆਂ ਗਈਆਂ ਹਨ ਅਤੇ ਇਸ ਦੌਰਾਨ 4,464 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਪੰਜਾਬ ਪੁਲਿਸ ਦੇ ਅੰਕੜਿਆਂ ਮੁਤਾਬਕ ਨਸ਼ਿਆਂ ਖ਼ਿਲਾਫ਼ ਇਸ ਕਾਰਵਾਈ ਦੌਰਾਨ ਕੁੱਲ 90,091 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮਹਾਨਿਰਦੇਸ਼ਕ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਮੁਹਿੰਮਾਂ ਦਾ ਮਕਸਦ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨਾ ਅਤੇ ਨਸ਼ਿਆਂ ਦੀ ਸਪਲਾਈ ‘ਤੇ ਰੋਕ ਲਗਾਉਣਾ ਹੈ।

ਹੈਰੋਇਨ ਤੋਂ ਇਲਾਵਾ ਹੋਰ ਨਸ਼ੀਲੇ ਪਦਾਰਥ ਵੀ ਬਰਾਮਦ

ਵਿਸ਼ੇਸ਼ ਪੁਲਿਸ ਮਹਾਨਿਰਦੇਸ਼ਕ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਕੁਮਾਰ ਸਿਨ੍ਹਾ ਅਨੁਸਾਰ, ਹੈਰੋਇਨ ਤੋਂ ਇਲਾਵਾ ਪੁਲਿਸ ਨੇ 10.7 ਕੁਇੰਟਲ ਅਫ਼ੀਮ, 515 ਕੁਇੰਟਲ ਭੁੱਕੀ, 136 ਕਿਲੋ ਚਰਸ ਅਤੇ 1,860 ਕਿਲੋ ਗਾਂਜਾ ਬਰਾਮਦ ਕੀਤਾ ਹੈ।

ਇਸ ਤੋਂ ਇਲਾਵਾ 84 ਕਿਲੋ ICE, 67.24 ਲੱਖ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੀ ਜ਼ਬਤ ਕੀਤੇ ਗਏ ਹਨ। ਨਸ਼ਾ ਤਸਕਰੀ ਨਾਲ ਜੁੜੀ ਕਾਰਵਾਈ ਦੌਰਾਨ ਪੁਲਿਸ ਨੇ 23 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਵੀ ਛਾਪੇਮਾਰੀ

ਦੂਜੇ ਪਾਸੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 285ਵੇਂ ਦਿਨ ਵੀ ਕਾਰਵਾਈ ਜਾਰੀ ਰਹੀ। ਇਸ ਦੌਰਾਨ ਪੁਲਿਸ ਟੀਮਾਂ ਨੇ 479 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ 11 ਹਥਿਆਰਾਂ ਸਮੇਤ 168 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।

ਇਸ ਤੋਂ ਇਲਾਵਾ 163 ਵਿਅਕਤੀਆਂ ਖ਼ਿਲਾਫ਼ ਰੋਕਥਾਮ ਸਬੰਧੀ ਕਾਰਵਾਈ ਕੀਤੀ ਗਈ, ਜਦਕਿ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News