ਗੈਂਗਸਟਰਾਂ ‘ਤੇ ਪੁਲਿਸ ਨੇ ਕਸਿਆ ਸ਼ਿਕੰਜਾ! ਨਾਮੀ ਗੈਂਗਸਟਰ ਦਾ ਕੀਤਾ ਐਨਕਾਊਂਟਰ
Amritsar Gangster Encounter; ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਨਾਮੀ ਗੈਂਗਸਟਰ ਨਾਲ ਸਬੰਧ ਰੱਖਣ ਵਾਲੇ ਰਵੀ ਦਾ ਪੁਲਿਸ ਵੱਲੋਂ ਐਨਕਾਊਂਟਰ ਕੀਤਾ ਗਿਆ। ਦੱਸਣਯੋਗ ਹੈ ਕਿ ਮੁਲਜ਼ਮ ਵਲੋਂ ਅੰਮ੍ਰਿਤਸਰ ਦੇ ਤੇਜ ਨਗਰ ਇਲਾਕੇ ‘ਚ ਸਥਿਤ ਇਕ ਸੁਨਿਆਰੇ ਦੀ ਦੁਕਾਨ ਤੋਂ ਕਰੀਬ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਫਿਰੌਤੀ ਨਾ ਮਿਲਣ ‘ਤੇ […]
By :
Jaspreet Singh
Updated On: 20 Aug 2025 17:52:PM
Amritsar Gangster Encounter; ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਨਾਮੀ ਗੈਂਗਸਟਰ ਨਾਲ ਸਬੰਧ ਰੱਖਣ ਵਾਲੇ ਰਵੀ ਦਾ ਪੁਲਿਸ ਵੱਲੋਂ ਐਨਕਾਊਂਟਰ ਕੀਤਾ ਗਿਆ। ਦੱਸਣਯੋਗ ਹੈ ਕਿ ਮੁਲਜ਼ਮ ਵਲੋਂ ਅੰਮ੍ਰਿਤਸਰ ਦੇ ਤੇਜ ਨਗਰ ਇਲਾਕੇ ‘ਚ ਸਥਿਤ ਇਕ ਸੁਨਿਆਰੇ ਦੀ ਦੁਕਾਨ ਤੋਂ ਕਰੀਬ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਫਿਰੌਤੀ ਨਾ ਮਿਲਣ ‘ਤੇ ਦੋਸ਼ੀ ਨੇ ਉਕਤ ਦੁਕਾਨਦਾਰ ਦੇ ਬਾਹਰ ਸ਼ਟਰ ਉੱਤੇ ਤਾਬੜਤੋੜ ਗੋਲੀਬਾਰੀ ਕੀਤੀ। ਇਸ ਵਾਰਦਾਤ ਤੋਂ ਅੰਜ਼ਾਮ ਦੇਣ ਮਗਰੋਂ ਮੁਲਜ਼ਮ ਦੀ ਪੁਲਿਸ ਨੂੰ ਕਾਫੀ ਸਮੇਂ ਤੋਂ ਭਾਲ ਸੀ। ਜਿਸਦੇ ਚਲਦੇ ਪੁਲਿਸ ਵਲੋਂ ਅੱਜ ਮੁਲਜ਼ਮ ‘ਤੇ ਸਖ਼ਤ ਕਾਰਵਾਈ ਕਰਦਿਆਂ ਉਸਦਾ ਐਨਕਾਊਂਟਰ ਕੀਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਦੇ ਤਰਨ ਤਰਨ ਦੇ ਵੱਡੇ ਨਾਮੀ ਗੈਂਗਸਟਰ ਪ੍ਰਭ ਦਾਸੂਵਾਲ ਦੇ ਨਾਲ ਸਬੰਧ ਜੁੜੇ ਹੋਏ ਸਨ। ਜਿਸ ਦੇ ਇਸ਼ਾਰਿਆਂ ‘ਤੇ ਮੁਲਜ਼ਮ ਕਈ ਵਾਰਦਾਤਾਂ ਨੂੰ ਅੰਜ਼ਾਮ ਦੇ ਰਿਹਾ ਸੀ।