Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਹੁਸ਼ਿਆਰਪੁਰ ’ਚ ਸੁਨਿਆਰੇ ਦੀ ਦੁਕਾਨ ’ਤੇ ਫਾਈਰਿੰਗ ਕਰਨ ਵਾਲਿਆਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਬੀਤੇ ਦਿਨੀਂ ਹੁਸ਼ਿਆਰਪੁਰ ਦੇ ਮਾਹਿਲਪੁਰ ਇਲਾਕੇ ’ਚ ਇਕ ਸੁਨਿਆਰੇ ਦੀ ਦੁਕਾਨ ’ਤੇ ਦੋ ਮੋਟਰ ਸਾਈਕਲ ਸਵਾਰ ਵਿਅਕਤੀਆਂ ਵੱਲੋਂ ਫਾਈਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਜਦੋਂ ਅੱਜ ਪੁਲਿਸ ਨੇ ਆਰੋਪੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਆਰੋਪੀਆਂ ਨੇ ਪੁਲਿਸ ਪਾਰਟੀ ’ਤੇ ਫਾਈਰਿੰਗ ਕਰ ਦਿੱਤੀ। ਜਿਸ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹੁਸ਼ਿਆਰਪੁਰ ’ਚ ਸੁਨਿਆਰੇ ਦੀ ਦੁਕਾਨ ’ਤੇ ਫਾਈਰਿੰਗ ਕਰਨ ਵਾਲਿਆਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ
ਸੰਕੇਤਕ ਤਸਵੀਰ

ਬੀਤੇ ਦਿਨੀਂ ਹੁਸ਼ਿਆਰਪੁਰ ਦੇ ਮਾਹਿਲਪੁਰ ਇਲਾਕੇ ’ਚ ਇਕ ਸੁਨਿਆਰੇ ਦੀ ਦੁਕਾਨ ’ਤੇ ਦੋ ਮੋਟਰ ਸਾਈਕਲ ਸਵਾਰ ਵਿਅਕਤੀਆਂ ਵੱਲੋਂ ਫਾਈਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਜਦੋਂ ਅੱਜ ਪੁਲਿਸ ਨੇ ਆਰੋਪੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਆਰੋਪੀਆਂ ਨੇ ਪੁਲਿਸ ਪਾਰਟੀ ’ਤੇ ਫਾਈਰਿੰਗ ਕਰ ਦਿੱਤੀ। ਜਿਸ ਦੇ ਚਲਦਿਆਂ ਪੁਲਿਸ ਨੇ ਮਾਹਿਲਪੁਰ ਨੇੜੇ ਪਿੰਡ ਮਹਿਦੂਦ ’ਚ ਦੋਵੇਂ ਆਰੋਪੀਆਂ ਦਾ ਐਨਕਾਊਂਟਰ ਕਰ ਦਿੱਤਾ। ਇਸ ਮੁਕਾਬਲੇ ਦੌਰਾਨ ਪੁਲਿਸ ਨੇ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਜਦਕਿ ਪੁੱਤ ਮੁਕਾਬਲੇ ਦੌਰਾਨ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਹੁਸ਼ਿਆਰਪੁਰ ਪੁਲਿਸ ਮੁਖੀ ਵੀ ਸੰਦੀਪ ਮਲਿਕ ਵੀ ਘਟਨਾ ਸਥਾਨ ’ਤੇ ਪਹੁੰਚੇ ਅਤੇ ਉਨ੍ਹਾਂ ਘਟਨਾ ਸਬੰਧੀ ਜਾਣਕਾਰੀ ਦਿੱਤੀ। ਐਸ.ਐਸ. ਪੀ. ਹੁਸ਼ਿਆਰਪੁਰ ਨੇ ਦੱਸਿਆ ਕਿ ਆਰੋਪੀ ਕ੍ਰਿਸ਼ਨ ਕੁਮਾਰ ਅਤੇ ਕੇਸ਼ਵ ਹੁਸ਼ਿਆਰਪੁਰ ਦੇ ਟਾਂਡੇ ਦੇ ਰਹਿਣ ਵਾਲੇ ਹਨ। ਜੋ ਵਿਅਕਤੀ ਇਸ ਮੁਕਾਬਲੇ ਦੌਰਾਨ ਜ਼ਖਮੀ ਹੋਇਆ ਹੈ ਉਸਦੀ ਪਛਾਣ ਕੇਸ਼ਵ ਵਜੋਂ ਹੋਈ ਹੈ ਅਤੇ ਜਿਸ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ ਉਸ ਦੀ ਪਛਾਣ ਕ੍ਰਿਸ਼ਨ ਕੁਮਾਰ ਵਜੋਂ ਹੋਈ ਹੈੇ।

Read Latest News and Breaking News at Daily Post TV, Browse for more News

Ad
Ad

Punjab District News