ਅਜਨਾਲਾ ‘ਚ ASI ਕਤਲ ਕੇਸ ਦੇ ਮੁਲਜ਼ਮ ਦਾ ਪੁਲਿਸ ਐਨਕਾਊਂਟਰ, ਜਵਾਬੀ ਫਾਇਰਿੰਗ ‘ਚ ਜ਼ਖ਼ਮੀ
Ajnala Encounter; ਅੰਮ੍ਰਿਤਸਰ ਦੇ ਅਜਨਾਲਾ ਵਿੱਚ GRP ਦੇ ASI ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਸੋਮਵਾਰ ਨੂੰ ਇੱਕ ਮੁਲਜ਼ਮ ਦਾ ਐਨਕਾਊਂਟਰ ਕੀਤਾ। ਪੁਲਿਸ ਮੁਤਾਬਕ, ਮੁਲਜ਼ਮ ਨੂੰ ਵਾਰਦਾਤ ਵਾਲੀ ਥਾਂ ‘ਤੇ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਉਸ ਨੇ ਪੁਲਿਸ ਦੀ ਰਾਈਫਲ ਖੋਹ ਕੇ ਗੋਲੀ ਚਲਾ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ […]
By :
Jaspreet Singh
Updated On: 12 Oct 2026 15:26:PM
Ajnala Encounter; ਅੰਮ੍ਰਿਤਸਰ ਦੇ ਅਜਨਾਲਾ ਵਿੱਚ GRP ਦੇ ASI ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਸੋਮਵਾਰ ਨੂੰ ਇੱਕ ਮੁਲਜ਼ਮ ਦਾ ਐਨਕਾਊਂਟਰ ਕੀਤਾ। ਪੁਲਿਸ ਮੁਤਾਬਕ, ਮੁਲਜ਼ਮ ਨੂੰ ਵਾਰਦਾਤ ਵਾਲੀ ਥਾਂ ‘ਤੇ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਉਸ ਨੇ ਪੁਲਿਸ ਦੀ ਰਾਈਫਲ ਖੋਹ ਕੇ ਗੋਲੀ ਚਲਾ ਦਿੱਤੀ।
ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜ਼ਮ ‘ਤੇ ਗੋਲੀ ਚਲਾਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਇਸ ਮਾਮਲੇ ਵਿੱਚ ਪੁਲਿਸ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
