Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ

Police found three missing students: ਮਾਛੀਵਾੜਾ ਸਾਹਿਬ: ਮਾਛੀਵਾੜਾ ਸਾਹਿਬ ਤੋਂ ਲਾਪਤਾ ਹੋਏ ਦੋ ਨੌਜਵਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਲੁਧਿਆਣਾ ਨਿਵਾਸੀ ਇੱਕ ਦੋਸਤ ਨੂੰ ਖੰਨਾ ਪੁਲਿਸ ਨੇ ਰਾਜਸਥਾਨ ਪੁਲਿਸ ਦੀ ਮਦਦ ਨਾਲ ਸੁਰੱਖਿਅਤ ਬਰਾਮਦ ਕਰ ਲਿਆ ਹੈ। ਪੁਲਿਸ ਦੀ ਇਸ ਕਾਰਵਾਈ ਨੂੰ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਬਰਾਮਦ ਕੀਤੇ ਗਏ ਨੌਜਵਾਨਾਂ ਦੀ ਪਛਾਣ ਉਤਕਰਸ਼ ਅਤੇ […]
By : Updated On: 26 Aug 2026 07:49:AM
ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ

Police found three missing students: ਮਾਛੀਵਾੜਾ ਸਾਹਿਬ: ਮਾਛੀਵਾੜਾ ਸਾਹਿਬ ਤੋਂ ਲਾਪਤਾ ਹੋਏ ਦੋ ਨੌਜਵਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਲੁਧਿਆਣਾ ਨਿਵਾਸੀ ਇੱਕ ਦੋਸਤ ਨੂੰ ਖੰਨਾ ਪੁਲਿਸ ਨੇ ਰਾਜਸਥਾਨ ਪੁਲਿਸ ਦੀ ਮਦਦ ਨਾਲ ਸੁਰੱਖਿਅਤ ਬਰਾਮਦ ਕਰ ਲਿਆ ਹੈ। ਪੁਲਿਸ ਦੀ ਇਸ ਕਾਰਵਾਈ ਨੂੰ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਬਰਾਮਦ ਕੀਤੇ ਗਏ ਨੌਜਵਾਨਾਂ ਦੀ ਪਛਾਣ ਉਤਕਰਸ਼ ਅਤੇ ਵਰੁਣ ਕੁਮਾਰ, ਦੋਵੇਂ ਵਾਸੀ ਮਾਛੀਵਾੜਾ ਸਾਹਿਬ, ਜਦਕਿ ਮੋਹਿਤ ਵਾਸੀ ਗਿੱਲ ਰੋਡ, ਲੁਧਿਆਣਾ ਵਜੋਂ ਹੋਈ ਹੈ।

ਇਸ਼ਤਿਹਾਰ

ਖੰਨਾ ਦੇ ਐੱਸ.ਪੀ. ਪਵਨਜੀਤ ਸਿੰਘ ਚੌਧਰੀ ਨੇ ਦੱਸਿਆ ਕਿ 20 ਅਗਸਤ ਨੂੰ ਵਰੁਣ ਆਪਣੇ ਘਰੋਂ ਕਾਰ ਲੈ ਕੇ ਆਪਣੇ ਦੋਸਤ ਉਤਕਰਸ਼ ਅਤੇ ਮੋਹਿਤ ਨਾਲ ਜੈਪੁਰ, ਰਾਜਸਥਾਨ ਲਈ ਰਵਾਨਾ ਹੋ ਗਿਆ ਸੀ। ਇਸ ਤੋਂ ਬਾਅਦ ਤਿੰਨਾਂ ਨੇ ਆਪਣੇ ਮੋਬਾਈਲ ਫੋਨ ਬੰਦ ਕਰ ਲਏ, ਜਿਸ ਕਾਰਨ ਪਰਿਵਾਰਕ ਮੈਂਬਰਾਂ ਦੀ ਚਿੰਤਾ ਵਧ ਗਈ।

ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੇ ਜਾਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਪੁਲਿਸ ਦੀ ਤਕਨੀਕੀ ਟੀਮ ਨੇ ਵੱਖ-ਵੱਖ ਤਕਨੀਕੀ ਸੁਰਾਗਾਂ ਅਤੇ ਜੀਮੇਲ ਆਈਡੀ ਨਾਲ ਜੁੜੀ ਜਾਣਕਾਰੀ ਦੇ ਆਧਾਰ ’ਤੇ ਨੌਜਵਾਨਾਂ ਦੀ ਲੋਕੇਸ਼ਨ ਰਾਜਸਥਾਨ ਵਿੱਚ ਟਰੇਸ ਕੀਤੀ।

ਇਸ ਤੋਂ ਬਾਅਦ ਖੰਨਾ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸੰਪਰਕ ਕਰਕੇ ਲੋਕੇਸ਼ਨ ਸਾਂਝੀ ਕੀਤੀ। ਰਾਜਸਥਾਨ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨਾਂ ਨੌਜਵਾਨਾਂ ਨੂੰ ਉਨ੍ਹਾਂ ਦੇ ਇੱਕ ਦੋਸਤ ਸ਼ਿਖਰ ਦੇ ਘਰ ਤੋਂ ਸੁਰੱਖਿਅਤ ਬਰਾਮਦ ਕਰ ਲਿਆ। ਪੁਲਿਸ ਅਧਿਕਾਰੀਆਂ ਅਨੁਸਾਰ ਸੀ.ਡੀ.ਆਰ. ਵਿਸ਼ਲੇਸ਼ਣ, ਆਈ.ਐੱਮ.ਈ.ਆਈ. ਸਰਚ ਅਤੇ ਹੋਰ ਤਕਨੀਕੀ ਤਰੀਕਿਆਂ ਦੀ ਮਦਦ ਨਾਲ ਨੌਜਵਾਨਾਂ ਤੱਕ ਪਹੁੰਚ ਕੀਤੀ ਗਈ। ਜਾਂਚ ਦੌਰਾਨ ਆਨਲਾਈਨ ਗੇਮ ਨਾਲ ਜੁੜੀ ਪ੍ਰੋਫਾਈਲ ਅਤੇ ਜੀਮੇਲ ਤੋਂ ਮਿਲੇ ਆਈ.ਐੱਮ.ਈ.ਆਈ. ਨੰਬਰ ਵੀ ਪੁਲਸ ਲਈ ਅਹਿਮ ਸੁਰਾਗ ਸਾਬਤ ਹੋਏ।

ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਤਿੰਨੇ ਨੌਜਵਾਨ ਆਪਣੇ ਮਾਪਿਆਂ ਵੱਲੋਂ ਫ੍ਰੀ ਫਾਇਰ ਗੇਮ ਖੇਡਣ ਤੋਂ ਰੋਕਣ ਕਾਰਨ ਘਰੋਂ ਨਿਕਲ ਗਏ ਸਨ। ਪੁਲਸ ਵੱਲੋਂ ਉਨ੍ਹਾਂ ਨੂੰ ਸੁਰੱਖਿਅਤ ਬਰਾਮਦ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News