Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

ਪੁਲਿਸ ਮੁਲਾਜ਼ਮ ਦਾ ਕਾਰਨਾਮਾ: ਨਸ਼ੇ ਦੀ ਹਾਲਤ ‘ਚ ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ !

Police PCR vehicle on railway track: ਅੰਮ੍ਰਿਤਸਰ: ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਪੁਲਿਸ ਮੁਲਾਜ਼ਮ ਦੀ ਸ਼ਰਮਨਾਕ ਅਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਸ਼ਰਮਸਾਰ ਕਰਦਿਆਂ ਇੱਕ ਪੀਸੀਆਰ (PCR) ਪੁਲਿਸ ਮੁਲਾਜ਼ਮ ਨੇ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਹੋ ਕੇ ਆਪਣੀ ਗੱਡੀ ਰੇਲਵੇ ਦੀਆਂ ਪਟੜੀਆਂ ‘ਤੇ ਚਾੜ੍ਹ ਦਿੱਤੀ। ਇਸ ਘਟਨਾ ਕਾਰਨ […]
Nishant Malyan
By : Updated On: 05 Aug 2026 11:16:AM
ਪੁਲਿਸ ਮੁਲਾਜ਼ਮ ਦਾ ਕਾਰਨਾਮਾ: ਨਸ਼ੇ ਦੀ ਹਾਲਤ ‘ਚ ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ !

Police PCR vehicle on railway track: ਅੰਮ੍ਰਿਤਸਰ: ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਪੁਲਿਸ ਮੁਲਾਜ਼ਮ ਦੀ ਸ਼ਰਮਨਾਕ ਅਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਸ਼ਰਮਸਾਰ ਕਰਦਿਆਂ ਇੱਕ ਪੀਸੀਆਰ (PCR) ਪੁਲਿਸ ਮੁਲਾਜ਼ਮ ਨੇ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਹੋ ਕੇ ਆਪਣੀ ਗੱਡੀ ਰੇਲਵੇ ਦੀਆਂ ਪਟੜੀਆਂ ‘ਤੇ ਚਾੜ੍ਹ ਦਿੱਤੀ। ਇਸ ਘਟਨਾ ਕਾਰਨ ਕੁਝ ਸਮੇਂ ਲਈ ਟ੍ਰੈਫਿਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਰਹੀ।

ਇਸ਼ਤਿਹਾਰ

ਮੌਕੇ ‘ਤੇ ਮੌਜੂਦ ਲੋਕਾਂ ਨੇ ਦੋਸ਼ ਲਾਇਆ ਕਿ PCR ਵਾਹਨ ਚਲਾ ਰਿਹਾ ਪੁਲਿਸ ਮੁਲਾਜ਼ਮ ਨਸ਼ੇ ਦੀ ਹਾਲਤ ਵਿੱਚ ਸੀ। ਉਨ੍ਹਾਂ ਦੇ ਮੁਤਾਬਕ, ਮੁਲਾਜ਼ਮ ਇਨ੍ਹਾਂ ਨਸ਼ੇ ‘ਚ ਕਿ ਉਸ ਤੋਂ ਆਪਣਾ ਆਪ ਸੰਭਾਲਿਆ ਨਹੀਂ ਜਾ ਰਿਹਾ ਸੀ ਅਤੇ ਗੱਡੀ ਫਾਟਕ ਵਿਚਕਾਰ ਰੇਲਵੇ ਲਾਈਨਾਂ ‘ਤੇ ਖੜ੍ਹਾ ਦਿੱਤੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਉਸ ਸਮੇਂ ਕੋਈ ਰੇਲਗੱਡੀ ਆ ਜਾਂਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।

ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਸਥਾਨਕ ਲੋਕਾਂ ਦੀ ਮਦਦ ਨਾਲ PCR ਗੱਡੀ ਨੂੰ ਪਟੜੀਆਂ ਤੋਂ ਹਟਾਇਆ ਗਿਆ। ਸੂਚਨਾ ਮਿਲਣ ‘ਤੇ ਅੰਨਗੜ੍ਹ ਚੌਂਕੀ ਦੇ ਇੰਚਾਰਜ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆ। ਪੁਲਿਸ ਨੇ ਸੰਬੰਧਤ ਮੁਲਾਜ਼ਮ ਨੂੰ ਆਪਣੇ ਨਾਲ ਲੈ ਜਾ ਕੇ ਮਾਮਲੇ ਦੀ ਜਾਂਚ ਅਤੇ ਅਗਲੀ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਫਿਲਹਾਲ ਪੁਲਿਸ ਵੱਲੋਂ ਇਹ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਕਿ ਮੁਲਾਜ਼ਮ ਨਸ਼ੇ ਵਿੱਚ ਸੀ ਜਾਂ ਨਹੀਂ। ਇਸ ਦੀ ਪੁਸ਼ਟੀ ਜਾਂਚ ਅਤੇ ਮੈਡੀਕਲ ਰਿਪੋਰਟ ਤੋਂ ਬਾਅਦ ਹੀ ਹੋਵੇਗੀ। ਸਥਾਨਕ ਲੋਕਾਂ ਨੇ ਦੋਸ਼ੀ ਮੁਲਾਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News