Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ

Police personnel turns out to be accomplice of smugglers: ਤਰਨ ਤਾਰਨ: ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣ ਲਈ ਐਂਟੀ ਡਰੋਨ ਸਿਸਟਮ ’ਤੇ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਮੁਲਜ਼ਮ ’ਤੇ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਗੰਭੀਰ ਦੋਸ਼ ਲੱਗੇ ਹਨ। ਕੁਝ ਦਿਨ ਪਹਿਲਾਂ 15 ਅਕਤੂਬਰ ਨੂੰ ਪੰਜਾਬ ਪੁਲਿਸ ਦੇ ਮੁਲਾਜ਼ਮ ਕਰਨਦੀਪ ਸਿੰਘ ਨੂੰ 15 ਕਿਲੋ ਹੈਰੋਇਨ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ

Police personnel turns out to be accomplice of smugglers: ਤਰਨ ਤਾਰਨ: ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣ ਲਈ ਐਂਟੀ ਡਰੋਨ ਸਿਸਟਮ ’ਤੇ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਮੁਲਜ਼ਮ ’ਤੇ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਗੰਭੀਰ ਦੋਸ਼ ਲੱਗੇ ਹਨ। ਕੁਝ ਦਿਨ ਪਹਿਲਾਂ 15 ਅਕਤੂਬਰ ਨੂੰ ਪੰਜਾਬ ਪੁਲਿਸ ਦੇ ਮੁਲਾਜ਼ਮ ਕਰਨਦੀਪ ਸਿੰਘ ਨੂੰ 15 ਕਿਲੋ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਉਸ ਦੀ ਨਿਸ਼ਾਨਦੇਹੀ ‘ਤੇ 10 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਗਈ ਸੀ, ਜਾਣੀ ਕਿ ਉਸ ਕੋਲੋਂ ਕੁੱਲ 25 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ।

ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੀ ਜਾਂਚ ਅਨੁਸਾਰ, ਸਿਪਾਹੀ ਕਰਨਦੀਪ ਸਿੰਘ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਉਹ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਜਾਂਦੀ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ ਅਤੇ ਜਾਂਚ ਨਾਲ ਜੁੜੇ ਸੂਤਰਾਂ ਅਨੁਸਾਰ ਉਹ ਜੂਨ ਮਹੀਨੇ ਤੋਂ ਹੁਣ ਤੱਕ ਸਰਹੱਦ ਪਾਰੋਂ ਆਈਆਂ ਕਰੀਬ 23 ਖੇਪਾਂ ਪ੍ਰਾਪਤ ਕਰ ਚੁੱਕਿਆ ਸੀ। ਦੋਸ਼ ਹੈ ਕਿ ਉਹ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਨੂੰ ਡਰੋਨ ਰਾਹੀਂ ਨਸ਼ਾ ਸੁੱਟਣ ਲਈ ਸੁਰੱਖਿਅਤ ਥਾਵਾਂ ਦੀ ਜਾਣਕਾਰੀ ਦਿੰਦਾ ਸੀ ਅਤੇ ਉਨ੍ਹਾਂ ਦੀ ਲੋਕੇਸ਼ਨ ਵੀ ਭੇਜਦਾ ਸੀ।

ਸੂਤਰਾਂ ਮੁਤਾਬਕ, ਉਸ ਨੇ ਪੁਲਿਸ ਨੂੰ ਦੋ ਖੇਪਾਂ ਬਰਾਮਦ ਕਰਵਾਉਣ ਵਿੱਚ ਵੀ ਮਦਦ ਕੀਤੀ ਸੀ। ਜਾਂਚ ਵਿੱਚ ਇਹ ਵੀ ਸਾਹਮਣੇ ਆਉਣ ਦੀ ਗੱਲ ਕਹੀ ਗਈ ਹੈ ਕਿ ਸਿਪਾਹੀ ਖ਼ੁਦ ਹੈਰੋਇਨ ਦਾ ਨਸ਼ਾ ਕਰਦਾ ਸੀ ਅਤੇ ਇਸ ਕੰਮ ਬਦਲੇ ਉਸ ਨੂੰ ਤਸਕਰਾਂ ਤੋਂ ਪੈਸੇ ਤੇ ਨਸ਼ਾ ਮਿਲਦਾ ਸੀ। ਉਸ ਨੇ ਆਪਣੇ ਆਪ ਨੂੰ ਖ਼ਤਰਾ ਹੋਣ ਦਾ ਹਵਾਲਾ ਦੇ ਕੇ ਅਸਲਾ ਲਾਇਸੈਂਸ ਵੀ ਲਿਆ ਹੋਇਆ ਸੀ।

ਦੱਸ ਦਈਏ ਕਿ ਕਰਨਦੀਪ ਸਿੰਘ ਦੀ ਤਾਇਨਾਤੀ ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਖਾਲੜਾ ਅਧੀਨ ਆਉਂਦੇ ਕੌਮਾਂਤਰੀ ਸਰਹੱਦੀ ਖੇਤਰ ਵਿੱਚ ਐਂਟੀ ਡਰੋਨ ਸਿਸਟਮ ’ਤੇ ਸੀ। ਪੰਜਾਬ ਸਰਕਾਰ ਵੱਲੋਂ ‘ਬਾਜ਼ ਅੱਖ’ ਮੁਹਿੰਮ ਤਹਿਤ ਸਰਹੱਦ ’ਤੇ ਐਂਟੀ ਡਰੋਨ ਸਿਸਟਮ ਨਾਲ ਲੈਸ ਕਈ ਬੱਸਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਪ੍ਰਣਾਲੀ ਦਾ ਮਕਸਦ ਪਾਕਿਸਤਾਨ ਵਾਲੇ ਪਾਸਿਓਂ ਡਰੋਨਾਂ ਰਾਹੀਂ ਭੇਜੀ ਜਾਂਦੀ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਆਵਾਜਾਈ ਦਾ ਪਤਾ ਲਗਾਉਣਾ ਹੈ। ਅਜਿਹੇ ਵਿੱਚ ਇਸ ਪ੍ਰਣਾਲੀ ’ਤੇ ਤਾਇਨਾਤ ਮੁਲਾਜ਼ਮ ਵਿਰੁੱਧ ਲੱਗੇ ਦੋਸ਼ਾਂ ਨੇ ਸਰਹੱਦੀ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕੀਤੇ ਹਨ। ਮਾਮਲੇ ਦੀ ਜਾਂਚ ਐਨਸੀਬੀ ਵੱਲੋਂ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News