Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਪਾਕਿਸਤਾਨ ਦੇ ਪਹਿਲੇ ਸਿੱਖ ਟੀਵੀ ਐਂਕਰ ਦੇ ਡਿਜੀਟਲ ਸਟੂਡੀਓ ’ਤੇ ਪੁਲਿਸ ਦੀ ਰੇਡ, ਕਰਮਚਾਰੀਆਂ ਨਾਲ ਕੁੱਟਮਾਰ ਦੇ ਦੋਸ਼

Police raid on Pakistan’s first Sikh TV anchor: ਇਸਲਾਮਾਬਾਦ: ਪਾਕਿਸਤਾਨ ਦੇ ਪਹਿਲੇ ਸਿੱਖ ਟੈਲੀਵਿਜ਼ਨ ਐਂਕਰ ਅਤੇ ਪੱਤਰਕਾਰ ਵਜੋਂ ਜਾਣੇ ਜਾਂਦੇ ਹਰਮੀਤ ਸਿੰਘ ਦੇ ਡਿਜੀਟਲ ਸਟੂਡੀਓ ’ਤੇ ਇਸਲਾਮਾਬਾਦ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਹਰਮੀਤ ਸਿੰਘ ਨੇ ਇੱਕ ਵੀਡੀਓ ਜਾਰੀ ਕਰਕੇ ਦੋਸ਼ ਲਗਾਇਆ ਕਿ ਕਰੀਬ ਦੋ ਦਿਨ ਪਹਿਲਾਂ ਪੁਲਿਸ […]
Ranjit Singh
By : Updated On: 02 Sep 2026 12:09:PM
ਪਾਕਿਸਤਾਨ ਦੇ ਪਹਿਲੇ ਸਿੱਖ ਟੀਵੀ ਐਂਕਰ ਦੇ ਡਿਜੀਟਲ ਸਟੂਡੀਓ ’ਤੇ ਪੁਲਿਸ ਦੀ ਰੇਡ, ਕਰਮਚਾਰੀਆਂ ਨਾਲ ਕੁੱਟਮਾਰ ਦੇ ਦੋਸ਼

Police raid on Pakistan’s first Sikh TV anchor: ਇਸਲਾਮਾਬਾਦ: ਪਾਕਿਸਤਾਨ ਦੇ ਪਹਿਲੇ ਸਿੱਖ ਟੈਲੀਵਿਜ਼ਨ ਐਂਕਰ ਅਤੇ ਪੱਤਰਕਾਰ ਵਜੋਂ ਜਾਣੇ ਜਾਂਦੇ ਹਰਮੀਤ ਸਿੰਘ ਦੇ ਡਿਜੀਟਲ ਸਟੂਡੀਓ ’ਤੇ ਇਸਲਾਮਾਬਾਦ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਹਰਮੀਤ ਸਿੰਘ ਨੇ ਇੱਕ ਵੀਡੀਓ ਜਾਰੀ ਕਰਕੇ ਦੋਸ਼ ਲਗਾਇਆ ਕਿ ਕਰੀਬ ਦੋ ਦਿਨ ਪਹਿਲਾਂ ਪੁਲਿਸ ਨੇ ਉਨ੍ਹਾਂ ਦੇ ਸਟੂਡੀਓ ਵਿੱਚ ਛਾਪਾ ਮਾਰਿਆ। ਇਸ ਦੌਰਾਨ ਉੱਥੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਕਥਿਤ ਤੌਰ ’ਤੇ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ ਗਈ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਪੁਲਿਸ ਮੁਲਾਜ਼ਮ ਸਟੂਡੀਓ ਵਿੱਚੋਂ ਕੁਝ ਸਾਮਾਨ ਆਪਣੇ ਨਾਲ ਲੈ ਗਏ।

ਇਸ਼ਤਿਹਾਰ

ਇਮਰਾਨ ਖ਼ਾਨ ਦੀਆਂ ਖ਼ਬਰਾਂ ਕਾਰਨ ਟੀਵੀ ਤੋਂ ਬੈਨ ਦਾ ਦਾਅਵਾ
ਹਰਮੀਤ ਸਿੰਘ ਨੇ ਪਾਕਿਸਤਾਨ ਸਰਕਾਰ, ਪੁਲਿਸ ਅਤੇ ਪ੍ਰਸ਼ਾਸਨ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਟੀਵੀ ’ਤੇ ਪਾਬੰਦੀ ਲੱਗਣ ਅਤੇ ਨੌਕਰੀ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਜਮ੍ਹਾਂ ਪੂੰਜੀ ਲਗਾ ਕੇ ਇਹ ਡਿਜੀਟਲ ਸਟੂਡੀਓ ਸ਼ੁਰੂ ਕੀਤਾ ਸੀ। ਉਨ੍ਹਾਂ ਮੁਤਾਬਕ ਇਮਰਾਨ ਖ਼ਾਨ ਨਾਲ ਸਬੰਧਤ ਖ਼ਬਰਾਂ ਪ੍ਰਸਾਰਿਤ ਕਰਨ ਕਾਰਨ ਉਨ੍ਹਾਂ ’ਤੇ ਟੀਵੀ ’ਤੇ ਕੰਮ ਕਰਨ ਦੀ ਪਾਬੰਦੀ ਲਗਾਈ ਗਈ ਸੀ। ਹੁਣ ਸਟੂਡੀਓ ’ਤੇ ਹੋਈ ਕਾਰਵਾਈ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਹੈ ਕਿ ਪੱਤਰਕਾਰੀ ਜਾਰੀ ਰੱਖਣ ਲਈ ਨਾ ਉਨ੍ਹਾਂ ਕੋਲ ਨੌਕਰੀ ਬਚੀ ਹੈ ਅਤੇ ਨਾ ਹੀ ਲੋੜੀਂਦੇ ਸਰੋਤ।

ਹਾਲਾਂਕਿ ਹਰਮੀਤ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਬਾਰੇ ਇਸ ਖ਼ਬਰ ਦੇ ਸਾਹਮਣੇ ਆਉਣ ਤੱਕ ਪੁਲਿਸ ਜਾਂ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।

ਵੰਡ ਵੇਲੇ ਪਰਿਵਾਰ ਪਾਕਿਸਤਾਨ ’ਚ ਰਹਿ ਗਿਆ ਸੀ
ਹਰਮੀਤ ਸਿੰਘ ਸਿੱਖ ਪਰਿਵਾਰ ਨਾਲ ਸਬੰਧਤ ਹਨ। 1947 ਦੀ ਵੰਡ ਸਮੇਂ ਉਨ੍ਹਾਂ ਦਾ ਪਰਿਵਾਰ ਪਾਕਿਸਤਾਨ ਵਿੱਚ ਹੀ ਰਹਿ ਗਿਆ ਸੀ, ਜਦਕਿ ਉਨ੍ਹਾਂ ਦੇ ਕਈ ਰਿਸ਼ਤੇਦਾਰ ਭਾਰਤੀ ਪੰਜਾਬ ਵਿੱਚ ਰਹਿੰਦੇ ਹਨ। ਮੌਜੂਦਾ ਸਮੇਂ ਵਿੱਚ ਹਰਮੀਤ ਸਿੰਘ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਚਾਕੇਸਰ (ਸ਼ਾਂਗਲਾ) ਇਲਾਕੇ ਨਾਲ ਸਬੰਧਤ ਦੱਸੇ ਜਾਂਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News