Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ

Police recover 4-year-old child within 12 hours: ਜਲੰਧਰ: ਬਸਤੀ ਬਾਵਾ ਖੇਲ ਇਲਾਕੇ ਤੋਂ ਅਗਵਾ ਹੋਏ 4 ਸਾਲਾ ਬੱਚੇ ਨੂੰ ਕਮਿਸ਼ਨਰੇਟ ਪੁਲੀਸ ਨੇ ਕਰੀਬ 12 ਘੰਟਿਆਂ ਦੇ ਅੰਦਰ ਸੁਰੱਖਿਅਤ ਬਰਾਮਦ ਕਰ ਲਿਆ। ਪੁਲੀਸ ਮੁਤਾਬਕ ਅਗਵਾਕਾਰ ਬੱਚੇ ਨੂੰ ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋ ਗਏ ਸਨ। ਦੇਰ ਰਾਤ ਬੱਚੇ ਨੂੰ ਲੱਭ ਕੇ ਪੁਲੀਸ ਨੇ ਉਸ ਨੂੰ […]
Ranjit Singh
By : Updated On: 18 Sep 2026 12:04:PM
ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ

Police recover 4-year-old child within 12 hours: ਜਲੰਧਰ: ਬਸਤੀ ਬਾਵਾ ਖੇਲ ਇਲਾਕੇ ਤੋਂ ਅਗਵਾ ਹੋਏ 4 ਸਾਲਾ ਬੱਚੇ ਨੂੰ ਕਮਿਸ਼ਨਰੇਟ ਪੁਲੀਸ ਨੇ ਕਰੀਬ 12 ਘੰਟਿਆਂ ਦੇ ਅੰਦਰ ਸੁਰੱਖਿਅਤ ਬਰਾਮਦ ਕਰ ਲਿਆ। ਪੁਲੀਸ ਮੁਤਾਬਕ ਅਗਵਾਕਾਰ ਬੱਚੇ ਨੂੰ ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋ ਗਏ ਸਨ। ਦੇਰ ਰਾਤ ਬੱਚੇ ਨੂੰ ਲੱਭ ਕੇ ਪੁਲੀਸ ਨੇ ਉਸ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ।

ਇਸ਼ਤਿਹਾਰ

ACP ਵੈਸਟ ਆਤਿਸ਼ ਭਾਟੀਆ ਨੇ ਦੱਸਿਆ ਕਿ ਘਟਨਾ 17 ਸਤੰਬਰ ਨੂੰ ਦੁਪਹਿਰ ਕਰੀਬ 2 ਵਜੇ ਪੰਨੂ ਵਿਹਾਰ ਇਲਾਕੇ ਵਿੱਚ ਵਾਪਰੀ। ਘਰ ਦੇ ਬਾਹਰ ਖੇਡ ਰਹੇ 4 ਸਾਲਾ ਕੁੰਜ ਨੂੰ ਐਕਟਿਵਾ ਸਵਾਰ ਦੋ ਨੌਜਵਾਨ ਕਥਿਤ ਤੌਰ ’ਤੇ ਅਗਵਾ ਕਰਕੇ ਲੈ ਗਏ ਸਨ। ਇਸ ਸਬੰਧੀ ਥਾਣਾ ਬਸਤੀ ਬਾਵਾ ਖੇਲ ਵਿੱਚ ਮਾਮਲਾ ਦਰਜ ਕੀਤਾ ਗਿਆ।

ਬੱਚੇ ਦੀ ਭਾਲ ਲਈ ਪੁਲੀਸ ਨੇ ਵੱਖ-ਵੱਖ ਟੀਮਾਂ ਬਣਾਈਆਂ ਅਤੇ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ। ਮਿਲੇ ਸੁਰਾਗਾਂ ਦੇ ਆਧਾਰ ’ਤੇ ਪੁਲੀਸ ਨੇ ਭਾਲ ਤੇਜ਼ ਕੀਤੀ ਅਤੇ ਆਖ਼ਰਕਾਰ ਬੱਚੇ ਨੂੰ ਸੁਰੱਖਿਅਤ ਲੱਭ ਲਿਆ। ਲੋੜੀਂਦੀ ਕਾਨੂੰਨੀ ਕਾਰਵਾਈ ਤੋਂ ਬਾਅਦ ਬੱਚੇ ਨੂੰ ਉਸ ਦੇ ਪਰਿਵਾਰ ਹਵਾਲੇ ਕਰ ਦਿੱਤਾ ਗਿਆ। ਕਮਿਸ਼ਨਰੇਟ ਪੁਲੀਸ ਨੇ ਬੱਚੇ ਦੀ ਭਾਲ ਵਿੱਚ ਸਹਿਯੋਗ ਕਰਨ ਵਾਲੇ ਪਰਿਵਾਰਕ ਮੈਂਬਰਾਂ, ਆਮ ਲੋਕਾਂ, ਮੀਡੀਆ ਅਤੇ ਸੋਸ਼ਲ ਮੀਡੀਆ ਰਾਹੀਂ ਮਦਦ ਕਰਨ ਵਾਲਿਆਂ ਦਾ ਧੰਨਵਾਦ ਕੀਤਾ ਹੈ।

ਪੁਲੀਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਬੱਚੇ ਦੇ ਲਾਪਤਾ ਹੋਣ ਜਾਂ ਕਿਸੇ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲਣ ’ਤੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News