Farmer Protest : ਕਿਸਾਨਾਂ ਦੇ ਚੰਡੀਗੜ੍ਹ ਦੇ ਸੈਕਟਰ 34 ਵਿਖੇ ਧਰਨਾ ਲਗਾਉਣ ਦਾ ਐਲਾਨ ਕੀਤਾ ਸੀ ਪਰ ਉਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਕਿਸਾਨਾਂ ਤੇ ਕਾਰਵਾਈ ਕਰ ਦਿੱਤੀ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਛਾਂਜਲੀ ਵਿਖੇ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਇਲਾਵਾ ਮੋਗਾ ਵਿੱਚ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਜਾਣ ਦੀ ਵੀ ਜਾਣਕਾਰੀ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਪਰ ਕਿਸਾਨ ਜੱਥੇਬੰਦੀਆਂ ਨੇ ਚੰਡੀਗੜ੍ਹ ਕੂਚ ਕਰਨ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਕਰਨ ਲਈ ਬੁਲਾਇਆ। ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਕਿਸਾਨਾਂ ਦੀ ਇਹ ਬਿਨਾਂ ਕਿਸੇ ਨਤੀਜ਼ੇ ਤੋਂ ਖ਼ਤਮ ਹੋਈ। ਜਿਸ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਧਰਨੇ ਲਈ ਥਾਂ ਮੰਗੀ ਪਰ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਕੋਈ ਵੀ ਥਾਂ ਦੇਣ ਤੋਂ ਇਨਕਾਰ ਕਰ ਦਿੱਤਾ।
ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਸਖ਼ਤਾਈ ਦੇ ਵਿਚਾਲੇ ਕਿਸਾਨਾਂ ਨੇ ਚੰਡੀਗੜ੍ਹ ਕੂਚ ਕਰਨ ਦਾ ਫੈਸਲਾ ਲਿਆ। ਪਰ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰਾਹ ਵਿੱਚ ਹੀ ਰੋਕ ਲਿਆ ਅਤੇ ਸੰਗਰੂਰ ਵਿਖੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲੈ ਲਿਆ।