Journalism Of Hope
BREAKING NEWS
ਵਿਆਹ ਦੇ ਇੱਕ ਹਫ਼ਤੇ ਬਾਅਦ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਲਾਏ ਕਤਲ ਦੇ ਦੋਸ਼,,,,BJP ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕੇ ਦੀ ਆਈ ਆਵਾਜ਼,,,,,,Breaking: ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਕੂੜਾ ਚੁੱਕਣ ਦਾ ਕੰਮ ਮੁੜ ਸ਼ੁਰੂ,,,,,ਮੋਹਾਲੀ ‘ਚ ਦੁਕਾਨਦਾਰ ‘ਤੇ ਤਾਬੜਤੋੜ ਫਾਇਰਿੰਗ, CCTV ਆਈ ਸਾਹਮਣੇ,,,,ਝੋਨੇ ਦੇ ਖੇਤ ‘ਚ ਮਿਲਿਆ ਮਗਰਮੱਛ, ਨੌਜਵਾਨ ਮੋਢੇ ‘ਤੇ ਚੁੱਕ ਕੇ ਪਹੁੰਚਿਆ ਥਾਣੇ; ਵੀਡੀਓ ਵਾਇਰਲ,,,,,ਬਰਨਾਲਾ ‘ਚ ਵੀ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮਾ, ਚੰਨੀ ਦੇ ਸਮਰਥਕਾਂ ਨੇ ਫੇਰ ਲਾਏ ਨਾਅਰੇ

ਐਨਕਾਊਂਟਰ ਦੌਰਾਨ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ, ਤਿੰਨ ਸਾਲਾ ਮਾਸੂਮ ਬੱਚੀ ਨੂੰ ਵੀ ਲੱਗੀ ਗੋਲੀ, ਦੋਵਾਂ ਦੀ ਹਾਲਤ ਨਾਜ਼ੁਕ

Policeman injured during encounter: ਤਰਨਤਾਰਨ: ਤਰਨਤਾਰਨ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ ਦੌਰਾਨ ਇੱਕ ਪੁਲਿਸ ਮੁਲਾਜ਼ਮ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਨੇੜੇ ਖੇਡ ਰਹੀ ਤਿੰਨ ਸਾਲਾ ਮਾਸੂਮ ਬੱਚੀ ਪੂਜਾ ਵੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਈ। ਦੋਵਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਪੁਲਿਸ ਮੁਲਾਜ਼ਮ ਦੀ ਹਾਲਤ ਨਾਜ਼ੁਕ ਦੱਸੀ ਜਾ […]
Ranjit Singh
By : Published: 02 Aug 2026 10:52:AM
ਐਨਕਾਊਂਟਰ ਦੌਰਾਨ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ, ਤਿੰਨ ਸਾਲਾ ਮਾਸੂਮ ਬੱਚੀ ਨੂੰ ਵੀ ਲੱਗੀ ਗੋਲੀ, ਦੋਵਾਂ ਦੀ ਹਾਲਤ ਨਾਜ਼ੁਕ

Policeman injured during encounter: ਤਰਨਤਾਰਨ: ਤਰਨਤਾਰਨ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ ਦੌਰਾਨ ਇੱਕ ਪੁਲਿਸ ਮੁਲਾਜ਼ਮ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਨੇੜੇ ਖੇਡ ਰਹੀ ਤਿੰਨ ਸਾਲਾ ਮਾਸੂਮ ਬੱਚੀ ਪੂਜਾ ਵੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਈ। ਦੋਵਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਪੁਲਿਸ ਮੁਲਾਜ਼ਮ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਬੱਚੀ ਪੂਜਾ ਆਪਣੇ ਘਰ ਦੇ ਨੇੜੇ ਖੇਡ ਰਹੀ ਸੀ। ਇਸੇ ਦੌਰਾਨ ਪੁਲਿਸ ਇੱਕ ਵਾਂਟੇਡ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਇਲਾਕੇ ਵਿੱਚ ਪਹੁੰਚੀ। ਜਿਵੇਂ ਹੀ ਪੁਲਿਸ ਨੇ ਮੁਲਜ਼ਮਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਅਚਾਨਕ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਇਸ਼ਤਿਹਾਰ

ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਭੁਪਿੰਦਰ ਸਿੰਘ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਕੀਤੀ। ਇਸ ਦੌਰਾਨ ਇੱਕ ਗੋਲੀ ਮਾਸੂਮ ਪੂਜਾ ਦੀ ਬਾਂਹ ਵਿੱਚ ਲੱਗੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਮੁੱਢਲੀ ਜਾਣਕਾਰੀ ਅਨੁਸਾਰ ਪੁਲਿਸ ਜਿਸ ਵਾਂਟੇਡ ਮੁਲਜ਼ਮ ਨੂੰ ਫੜਨ ਗਈ ਸੀ, ਉਸ ਦੀ ਪਛਾਣ ਬੂੰਦੀ, ਵਾਸੀ ਮੁਰਾਦਪੁਰਾ, ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਾਫ਼ੀ ਸਮੇਂ ਤੋਂ ਪੁਲਿਸ ਨੂੰ ਲੋੜੀਂਦਾ ਸੀ। ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਘੇਰਾਬੰਦੀ ਦੌਰਾਨ ਇਹ ਮੁਠਭੇੜ ਹੋਈ।

ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਅਤੇ ਮੁਠਭੇੜ ਸਬੰਧੀ ਹੋਰ ਅਧਿਕਾਰਕ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਪੂਰੀ ਤਸਵੀਰ ਸਪੱਸ਼ਟ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News