ਅੰਬੇਡਕਰ ਦੀ ਮੂਰਤੀ ਹਟਾਉਣ ਨੂੰ ਲੈ ਕੇ ਅਲੀਗੜ੍ਹ ‘ਚ ਪੁਲਿਸ ਵਾਲਿਆਂ ‘ਤੇ ਹਮਲਾ, ਪੁਲਿਸ ਦੇ ਚਾਰ ਬਾਈਕ ਸਾੜੇ

ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ‘ਚ ਅੰਬੇਡਕਰ ਦੀ ਮੂਰਤੀ ਨੂੰ ਹਟਾਉਣ ਦੌਰਾਨ ਪੁਲਿਸ ਮੁਲਾਜ਼ਮਾਂ ‘ਤੇ ਹਿੰਸਕ ਹਮਲਾ ਹੋਇਆ। ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਪੁਲੀਸ ਮੁਲਾਜ਼ਮਾਂ ਦੀਆਂ ਚਾਰ ਬਾਈਕਾਂ ਨੂੰ ਅੱਗ ਲਾ ਦਿੱਤੀ ਅਤੇ ਉਨ੍ਹਾਂ ਦੀ ਜੀਪ ਦੀ ਭੰਨਤੋੜ ਕੀਤੀ। ਇਸ ਘਟਨਾ ਵਿੱਚ ਦਸ ਤੋਂ ਵੱਧ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਸਥਿਤੀ ਨੂੰ ਕਾਬੂ ਕਰਨ […]
admin
By : Published: 29 Jan 2025 13:57:PM
ਅੰਬੇਡਕਰ ਦੀ ਮੂਰਤੀ ਹਟਾਉਣ ਨੂੰ ਲੈ ਕੇ ਅਲੀਗੜ੍ਹ ‘ਚ ਪੁਲਿਸ ਵਾਲਿਆਂ ‘ਤੇ ਹਮਲਾ, ਪੁਲਿਸ ਦੇ ਚਾਰ ਬਾਈਕ ਸਾੜੇ

ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ‘ਚ ਅੰਬੇਡਕਰ ਦੀ ਮੂਰਤੀ ਨੂੰ ਹਟਾਉਣ ਦੌਰਾਨ ਪੁਲਿਸ ਮੁਲਾਜ਼ਮਾਂ ‘ਤੇ ਹਿੰਸਕ ਹਮਲਾ ਹੋਇਆ। ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਪੁਲੀਸ ਮੁਲਾਜ਼ਮਾਂ ਦੀਆਂ ਚਾਰ ਬਾਈਕਾਂ ਨੂੰ ਅੱਗ ਲਾ ਦਿੱਤੀ ਅਤੇ ਉਨ੍ਹਾਂ ਦੀ ਜੀਪ ਦੀ ਭੰਨਤੋੜ ਕੀਤੀ। ਇਸ ਘਟਨਾ ਵਿੱਚ ਦਸ ਤੋਂ ਵੱਧ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਹਵਾ ਵਿੱਚ ਗੋਲੀਬਾਰੀ ਕੀਤੀ। ਪਿੰਡ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ।

ਇਹ ਵਿਵਾਦ ਪਿੰਡ ਇਬਰਾਹੀਮਪੁਰ-ਭੀਮਪੁਰ ਵਿੱਚ ਪਿੰਡ ਦੀ ਸੁਸਾਇਟੀ ਦੀ ਜ਼ਮੀਨ ਨੂੰ ਲੈ ਕੇ ਚੱਲ ਰਿਹਾ ਹੈ। 25 ਜਨਵਰੀ ਨੂੰ ਅਨੁਸੂਚਿਤ ਜਾਤੀ ਦੇ ਲੋਕਾਂ ਨੇ ਅੰਬੇਡਕਰ ਦਾ ਬੁੱਤ ਲਗਾਇਆ ਸੀ, ਜਿਸ ਦਾ ਬਘੇਲ ਭਾਈਚਾਰੇ ਨੇ ਵਿਰੋਧ ਕੀਤਾ ਸੀ। 27 ਜਨਵਰੀ ਨੂੰ ਬਘੇਲ ਭਾਈਚਾਰੇ ਨੇ ਪਿੰਡ ਦੀ ਸੁਸਾਇਟੀ ਦੀ ਜ਼ਮੀਨ ’ਤੇ ਮੰਦਰ ਦੀ ਉਸਾਰੀ ਸ਼ੁਰੂ ਕਰ ਦਿੱਤੀ ਸੀ, ਜਿਸ ਨੂੰ ਪੁਲੀਸ ਨੇ ਰੋਕ ਦਿੱਤਾ ਸੀ। ਇਸ ਤੋਂ ਬਾਅਦ ਅਨੁਸੂਚਿਤ ਜਾਤੀ ਦੇ ਲੋਕਾਂ ਨੇ ਇਕ ਹੋਰ ਪਲਾਟ ‘ਤੇ ਅੰਬੇਡਕਰ ਦਾ ਬੁੱਤ ਲਗਾ ਦਿੱਤਾ, ਜਿਸ ਨਾਲ ਵਿਵਾਦ ਹੋਰ ਵਧ ਗਿਆ।

ਬੁੱਤ ਹਟਾਉਣ ਦੀ ਕੋਸ਼ਿਸ਼ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਪਿੰਡ ਵਿੱਚ ਗੁੱਸੇ ਵਿੱਚ ਆਈ ਭੀੜ ਦਾ ਸਾਹਮਣਾ ਕਰਨਾ ਪਿਆ। ਪੁਲੀਸ ਨੇ ਸਥਿਤੀ ’ਤੇ ਕਾਬੂ ਪਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਹਵਾ ਵਿੱਚ ਗੋਲੀਬਾਰੀ ਕੀਤੀ ਪਰ ਭੀੜ ਵੱਲੋਂ ਕੀਤੀ ਪਥਰਾਅ ਵਿੱਚ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ।

ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਹੈ ਅਤੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਅਮਨ-ਕਾਨੂੰਨ ਬਣਾਈ ਰੱਖਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

Read Latest News and Breaking News at Daily Post TV, Browse for more News

Ad
Ad