ਮੋਗਾ ‘ਚ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਸਿਆਸੀ ਹਲਚਲ, ਟ੍ਰੇਡ ਡੀਲ ਬਣ ਸਕਦੀ ਹੈ ਚੁਣੌਤੀ

Punjab News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਪੰਜਾਬ ਦੇ ਮੋਗਾ ਵਿੱਚ ਇੱਕ ਵੱਡੀ ‘ਬਦਲਾਅ ਰੈਲੀ’ ਨੂੰ ਸੰਬੋਧਨ ਕਰਨ ਆ ਰਹੇ ਹਨ। ਪਰ ਉਨ੍ਹਾਂ ਦੇ ਇਸ ਦੌਰੇ ਤੋਂ ਠੀਕ ਪਹਿਲਾਂ ਸੂਬੇ ਵਿੱਚ ਭਾਰਤ-ਅਮਰੀਕਾ ਟ੍ਰੇਡ ਡੀਲ (ਭਾਰਤ-ਅਮਰੀਕਾ ਵਪਾਰਕ ਸਮਝੌਤਾ) ਦਾ ਮੁੱਦਾ ਤੇਜ਼ੀ ਨਾਲ ਗਰਮਾ ਗਿਆ ਹੈ। ਵਿਰੋਧੀ ਪਾਰਟੀਆਂ ਨੇ ਅਮਿਤ ਸ਼ਾਹ ਦੀ ਰੈਲੀ ਤੋਂ […]
Amritpal Singh
By : Updated On: 13 Mar 2026 07:37:AM
ਮੋਗਾ ‘ਚ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਸਿਆਸੀ ਹਲਚਲ, ਟ੍ਰੇਡ ਡੀਲ ਬਣ ਸਕਦੀ ਹੈ ਚੁਣੌਤੀ

Punjab News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਪੰਜਾਬ ਦੇ ਮੋਗਾ ਵਿੱਚ ਇੱਕ ਵੱਡੀ ‘ਬਦਲਾਅ ਰੈਲੀ’ ਨੂੰ ਸੰਬੋਧਨ ਕਰਨ ਆ ਰਹੇ ਹਨ। ਪਰ ਉਨ੍ਹਾਂ ਦੇ ਇਸ ਦੌਰੇ ਤੋਂ ਠੀਕ ਪਹਿਲਾਂ ਸੂਬੇ ਵਿੱਚ ਭਾਰਤ-ਅਮਰੀਕਾ ਟ੍ਰੇਡ ਡੀਲ (ਭਾਰਤ-ਅਮਰੀਕਾ ਵਪਾਰਕ ਸਮਝੌਤਾ) ਦਾ ਮੁੱਦਾ ਤੇਜ਼ੀ ਨਾਲ ਗਰਮਾ ਗਿਆ ਹੈ। ਵਿਰੋਧੀ ਪਾਰਟੀਆਂ ਨੇ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਘੇਰਨ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।

ਵਿਧਾਨ ਸਭਾ ਵਿੱਚ ਟ੍ਰੇਡ ਡੀਲ ਵਿਰੁੱਧ ਮਤਾ ਪਾਸ
ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਇਸ ਵਪਾਰਕ ਸਮਝੌਤੇ ਨੂੰ ਕਿਸਾਨ ਵਿਰੋਧੀ ਦੱਸ ਕੇ ਲਗਾਤਾਰ ਮੁੱਦਾ ਚੁੱਕ ਰਹੀਆਂ ਹਨ। ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਇਸ ਡੀਲ ਨੂੰ ਰੱਦ ਕਰਵਾਉਣ ਸਬੰਧੀ ਇੱਕ ਮਤਾ ਪੇਸ਼ ਕੀਤਾ, ਜਿਸ ਨੂੰ ‘ਆਪ’ ਅਤੇ ਕਾਂਗਰਸ ਨੇ ਮਿਲ ਕੇ ਪਾਸ ਕਰ ਦਿੱਤਾ ਹੈ। ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਜੇਕਰ ਵਿਰੋਧੀ ਧਿਰ ਇਸ ਮੁੱਦੇ ਨੂੰ ਗਰਮ ਰੱਖਣ ਵਿੱਚ ਕਾਮਯਾਬ ਰਹੀ, ਤਾਂ 2027 ਦੀਆਂ ਚੋਣਾਂ ਵਿੱਚ ਭਾਜਪਾ ਦੀਆਂ ਉਮੀਦਾਂ ਨੂੰ ਝਟਕਾ ਲੱਗ ਸਕਦਾ ਹੈ।

ਕਿਸਾਨੀ ‘ਤੇ ਮਾਰੂ ਪ੍ਰਭਾਵ ਪੈਣ ਦਾ ਖ਼ਦਸ਼ਾ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਮਤੇ ‘ਤੇ ਚਰਚਾ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇਕਜੁੱਟ ਨਜ਼ਰ ਆਏ। ਮੁੱਖ ਮੰਤਰੀ ਅਤੇ ਮੰਤਰੀਆਂ ਨੇ ਕਿਹਾ ਕਿ ਇਸ ਟ੍ਰੇਡ ਡੀਲ ਦਾ ਸਭ ਤੋਂ ਬੁਰਾ ਅਸਰ ਪੰਜਾਬ ਦੇ ਕਿਸਾਨਾਂ ‘ਤੇ ਪਵੇਗਾ ਅਤੇ ਉਹ ਬਰਬਾਦ ਹੋ ਜਾਣਗੇ। ਬਾਜਵਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਕਿਸਾਨ ਹਰਿਆਣਾ ਬਾਰਡਰ ਪਾਰ ਕਰਨਾ ਚਾਹੁੰਦੇ ਹਨ ਤਾਂ ਸਰਕਾਰ ਉਨ੍ਹਾਂ ‘ਤੇ ਲਾਠੀਚਾਰਜ ਕਰਨ ਦੀ ਬਜਾਏ ਉਨ੍ਹਾਂ ਦੀ ਮਦਦ ਕਰੇ।

115 ਏਕੜ ਵਿੱਚ ਹੋਵੇਗੀ ਅਮਿਤ ਸ਼ਾਹ ਦੀ ਇਤਿਹਾਸਕ ਰੈਲੀ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਮੋਗਾ ਵਿੱਚ ਹੋਣ ਵਾਲੀ ਇਹ ਰੈਲੀ ਇਤਿਹਾਸਕ ਹੋਵੇਗੀ, ਜੋ 115 ਏਕੜ ਤੋਂ ਵੱਧ ਖੇਤਰ ਵਿੱਚ ਫੈਲੀ ਹੋਈ ਹੈ। ਬਿੱਟੂ ਅਨੁਸਾਰ, ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕ ਇਸ ਰੈਲੀ ਲਈ ਬਹੁਤ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਹੁਣ ਪੇਂਡੂ ਵੋਟਰਾਂ ਵਿੱਚ ਭਾਜਪਾ ਪ੍ਰਤੀ ਨਾਰਾਜ਼ਗੀ ਘੱਟ ਹੋਈ ਹੈ ਅਤੇ ਲੋਕ ਕੇਂਦਰੀ ਯੋਜਨਾਵਾਂ ਦਾ ਲਾਭ ਲੈ ਰਹੇ ਹਨ। ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸਣੇ ਤਮਾਮ ਭਾਜਪਾ ਆਗੂ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਰੈਲੀ ਨੂੰ ਸਫਲ ਬਣਾਉਣ ਵਿੱਚ ਜੁਟੇ ਹੋਏ ਹਨ। ਭਾਜਪਾ ਦਾ ਦਾਅਵਾ ਹੈ ਕਿ ਪੰਜਾਬ ਦਾ ਕਿਸਾਨ ਹੁਣ ਵਿਰੋਧੀ ਧਿਰ ਦੇ ਝਾਂਸੇ ਵਿੱਚ ਨਹੀਂ ਆਵੇਗਾ

Read Latest News and Breaking News at Daily Post TV, Browse for more News

Ad
Ad