Journalism Of Hope
BREAKING NEWS
ਪੰਜਾਬ ਮੂਲ ਦੇ ਅੰਗਦ ਸਿੰਘ ਢਿੱਲੋਂ ਬਣੇ UAE ’ਚ ਕੈਨੇਡਾ ਦੇ ਨਵੇਂ ਰਾਜਦੂਤ.....Asian Games: ਭਾਰਤ ਨੂੰ ਕਬੱਡੀ ’ਚ 2 ਗੋਲਡ, ਮਹਿਲਾ ਟੀਮ ਤੋਂ ਬਾਅਦ ਪੁਰਸ਼ ਟੀਮ ਨੇ ਵੀ ਜਿੱਤਿਆ ਸੋਨ ਤਗਮਾ....ਤਰਨਤਾਰਨ ’ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ.....ਬਟਾਲਾ ’ਚ ਪਤਨੀ ਤੇ 12 ਸਾਲਾ ਧੀ ਦਾ ਕਤਲ, ਪਤੀ ਫਰਾਰ....ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ....ਹਾਈਕੋਰਟ ਨੇ ਢਾਈ ਸਾਲਾ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਨੀਲਮ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲੀ....ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ....ASI ‘ਤੇ ਗੋਲੀ ਚਲਾਉਣ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ.....

ਧਰਤੀ ਪੰਜ ਦਰਿਆਈ ‘ਤੇ ਦਰਿਆਵਾਂ ਦਾ ਪਲੀਤ ਹੋਣਾ ਮੰਦਾਭਾਗਾ- ਸੰਤ ਸੀਚੇਵਾਲ

Pollution of rivers in land of five rivers is unfortunate: ਸੁਲਤਾਨਪੁਰ ਲੋਧੀ/ਲੁਧਿਆਣਾ (ਬਲਵਿੰਦਰ ਧਾਲੀਵਾਲ): ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਸ਼ਵ ਦਰਿਆ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜ ਦਰਿਆਵਾਂ ਦੀ ਧਰਤੀ ਦੇ ਵਾਰਸ ਹੋਣ ਦੇ ਨਾਤੇ ਆਪਣੇ ਦਰਿਆਵਾਂ ਦੀ ਵਿਰਾਸਤ ਨੂੰ ਸੰਭਾਲਣ […]
By : Updated On: 27 Sep 2026 10:05:AM
ਧਰਤੀ ਪੰਜ ਦਰਿਆਈ ‘ਤੇ ਦਰਿਆਵਾਂ ਦਾ ਪਲੀਤ ਹੋਣਾ ਮੰਦਾਭਾਗਾ- ਸੰਤ ਸੀਚੇਵਾਲ
  • ‘ਦਰਿਆ ਬਚਾਓ, ਲੋਕ ਬਚਾਓ’ ਦਾ ਦਿੱਤਾ ਨਾਅਰਾ
  • ਬੁੱਢੇ ਦਰਿਆ ਦੀ ਸਫ਼ਾਈ ਲਈ ਸੰਤ ਸੀਚੇਵਾਲ ਨਿਭਾਅ ਰਹੇ ਹਨ ਮੋਹਰੀ ਭੂਮਿਕਾ

Pollution of rivers in land of five rivers is unfortunate: ਸੁਲਤਾਨਪੁਰ ਲੋਧੀ/ਲੁਧਿਆਣਾ (ਬਲਵਿੰਦਰ ਧਾਲੀਵਾਲ): ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਸ਼ਵ ਦਰਿਆ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜ ਦਰਿਆਵਾਂ ਦੀ ਧਰਤੀ ਦੇ ਵਾਰਸ ਹੋਣ ਦੇ ਨਾਤੇ ਆਪਣੇ ਦਰਿਆਵਾਂ ਦੀ ਵਿਰਾਸਤ ਨੂੰ ਸੰਭਾਲਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਦਾ ਪ੍ਰਦੂਸ਼ਿਤ ਹੋਣਾ ਬੇਹੱਦ ਮੰਦਭਾਗੀ ਗੱਲ ਹੈ। ਉਨ੍ਹਾਂ ਲੋਕਾਂ ਨੂੰ ‘ਦਰਿਆ ਬਚਾਓ, ਲੋਕ ਬਚਾਓ’ ਦਾ ਨਾਅਰਾ ਦਿੰਦਿਆਂ ਦਰਿਆਵਾਂ ਦੀ ਸੰਭਾਲ ਨੂੰ ਸਮੇਂ ਦੀ ਮੁੱਖ ਲੋੜ ਦੱਸਿਆ।

ਇਸ਼ਤਿਹਾਰ

ਸੰਤ ਸੀਚੇਵਾਲ ਪਿਛਲੇ ਦੋ ਸਾਲਾਂ ਤੋਂ ਲੁਧਿਆਣਾ ਵਿੱਚੋਂ ਲੰਘਦੇ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਨੂੰ ਬਚਾਉਣਾ ਇਸ ਖਿੱਤੇ ਦੇ ਲੋਕਾਂ ਦੀ ਹੋਂਦ ਅਤੇ ਭਵਿੱਖ ਨੂੰ ਸੁਰੱਖਿਅਤ ਕਰਨ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬੁੱਢੇ ਦਰਿਆ ਨੂੰ ਸਾਫ਼ ਕਰਨ ਦੇ ਰਾਹ ਵਿੱਚ ਆ ਰਹੀਆਂ ਕਈ ਵੱਡੀਆਂ ਚੁਣੌਤੀਆਂ ਨੂੰ ਕਾਫ਼ੀ ਹੱਦ ਤੱਕ ਦੂਰ ਕਰ ਲਿਆ ਗਿਆ ਹੈ।

ਉਨ੍ਹਾਂ ਅਨੁਸਾਰ ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਵੀ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਬੁੱਢੇ ਦਰਿਆ ਦਾ ਗੰਦਾ ਪਾਣੀ ਪ੍ਰਦੂਸ਼ਣ ਦਾ ਵੱਡਾ ਸਰੋਤ ਬਣਿਆ ਹੋਇਆ ਸੀ। ਸੰਤ ਸੀਚੇਵਾਲ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਰਿਪੋਰਟਾਂ ਵਿੱਚ ਵੀ ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਦਰਜ ਕੀਤਾ ਗਿਆ ਹੈ।

ਦਰਿਆਵਾਂ ਦੇ ਕੰਢਿਆਂ ’ਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ

ਸੰਤ ਸੀਚੇਵਾਲ ਨੇ ਕਿਹਾ ਕਿ ਦਰਿਆਵਾਂ ਦੇ ਕੰਢਿਆਂ ਨੂੰ ਰੁੱਖਾਂ ਨਾਲ ਭਰਿਆ ਜਾਣਾ ਚਾਹੀਦਾ ਹੈ। ਕੰਢਿਆਂ ’ਤੇ ਝਾੜੀਆਂ ਵਾਲੇ ਪੌਦੇ ਅਤੇ ਡੂੰਘੀਆਂ ਜੜ੍ਹਾਂ ਵਾਲੀਆਂ ਘਾਹਾਂ ਵੱਡੇ ਪੱਧਰ ’ਤੇ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਦਰਿਆਵਾਂ ਦੇ ਕੰਢਿਆਂ ’ਤੇ ਪਲਾਸਟਿਕ ਅਤੇ ਹੋਰ ਠੋਸ ਕੂੜਾ ਸੁੱਟਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ। ਇਸ ਤੋਂ ਇਲਾਵਾ ਛੋਟੀਆਂ ਨਦੀਆਂ ਅਤੇ ਨਾਲਿਆਂ ਦੀ ਤਲ ਤੱਕ ਸਫ਼ਾਈ ਕਰਕੇ ਉਨ੍ਹਾਂ ਦਾ ਬੈੱਡ ਖੁੱਲ੍ਹਾ ਕੀਤਾ ਜਾਵੇ, ਤਾਂ ਜੋ ਮੀਂਹ ਦਾ ਪਾਣੀ ਧਰਤੀ ਹੇਠਾਂ ਜਾਣ ਵਿੱਚ ਵਧੇਰੇ ਸਹਾਇਤਾ ਮਿਲ ਸਕੇ।

1980 ਤੋਂ ਮਨਾਇਆ ਜਾ ਰਿਹਾ ਹੈ ਵਿਸ਼ਵ ਦਰਿਆ ਦਿਵਸ

ਜ਼ਿਕਰਯੋਗ ਹੈ ਕਿ ਵਿਸ਼ਵ ਦਰਿਆ ਦਿਵਸ ਮਨਾਉਣ ਦੀ ਸ਼ੁਰੂਆਤ 1980 ਵਿੱਚ ਕੈਨੇਡਾ ਤੋਂ ਹੋਈ ਸੀ। ਉਸ ਸਮੇਂ ਕੁਝ ਦਰਜਨ ਦੇਸ਼ਾਂ ਨੇ ਇਸ ਮੁਹਿੰਮ ਵਿੱਚ ਹਿੱਸਾ ਲਿਆ ਸੀ, ਜਦਕਿ ਅੱਜ 100 ਤੋਂ ਵੱਧ ਦੇਸ਼ ਇਸ ਨਾਲ ਜੁੜ ਚੁੱਕੇ ਹਨ। ਹਰ ਸਾਲ ਸਤੰਬਰ ਮਹੀਨੇ ਦੇ ਆਖਰੀ ਐਤਵਾਰ ਨੂੰ ਵਿਸ਼ਵ ਦਰਿਆ ਦਿਵਸ ਮਨਾਇਆ ਜਾਂਦਾ ਹੈ।

ਡੇਅਰੀਆਂ ਦਾ ਗੋਹਾ ਬੁੱਢੇ ਦਰਿਆ ਲਈ ਅਜੇ ਵੀ ਵੱਡੀ ਚੁਣੌਤੀ

ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਰੋਕਣ ਵਿੱਚ ਡੇਅਰੀਆਂ ਤੋਂ ਨਿਕਲਣ ਵਾਲਾ ਗੋਹਾ ਅਤੇ ਮੂਤਰਾਲ ਅਜੇ ਵੀ ਵੱਡੀ ਚੁਣੌਤੀ ਬਣਿਆ ਹੋਇਆ ਹੈ। ਦਰਿਆ ਦੇ ਕੰਢੇ ਤਾਜਪੁਰ ਡੇਅਰੀ ਕੰਪਲੈਕਸ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਸਥਿਤ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ ਹੋਰ ਵੀ ਕਈ ਡੇਅਰੀਆਂ ਹਨ, ਜਿਨ੍ਹਾਂ ਦਾ ਮੂਤਰਾਲ ਅਤੇ ਗੋਹਾ ਬੁੱਢੇ ਦਰਿਆ ਵਿੱਚ ਪਹੁੰਚ ਰਿਹਾ ਹੈ।

ਉਪਲਬਧ ਅੰਕੜਿਆਂ ਮੁਤਾਬਕ ਸ਼ਹਿਰ ਦੀਆਂ ਡੇਅਰੀਆਂ ਵਿੱਚੋਂ ਰੋਜ਼ਾਨਾ ਕਰੀਬ 850 ਟਨ ਗੋਹਾ ਨਿਕਲਦਾ ਹੈ, ਜਿਸ ਵਿੱਚੋਂ ਲਗਭਗ 650 ਟਨ ਗੋਹਾ ਹੀ ਚੁੱਕਿਆ ਜਾ ਰਿਹਾ ਹੈ। ਨਗਰ ਨਿਗਮ ਵੱਲੋਂ ਗੋਹਾ ਚੁੱਕਣ ਲਈ ਕਰੀਬ 22 ਕਰੋੜ ਰੁਪਏ ਦਾ ਠੇਕਾ ਦਿੱਤਾ ਗਿਆ ਹੈ। ਇਸ ਦੇ ਬਾਵਜੂਦ ਵੱਡੀ ਮਾਤਰਾ ਵਿੱਚ ਗੋਹਾ ਅਤੇ ਮੂਤਰਾਲ ਬੁੱਢੇ ਦਰਿਆ ਵਿੱਚ ਪਹੁੰਚਣ ਦੀ ਸਮੱਸਿਆ ਬਣੀ ਹੋਈ ਹੈ।

ਗੋਹੇ ਕਾਰਨ ਸ਼ਹਿਰ ਦੇ ਹੋਰ ਟਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ ਵੀ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਲੁਧਿਆਣਾ ਦੀਆਂ ਡਾਇੰਗ ਯੂਨਿਟਾਂ ਦਾ ਰੰਗਦਾਰ ਪਾਣੀ ਵੀ ਦਰਿਆ ਵਿੱਚ ਜਾਣ ਦੀ ਸਮੱਸਿਆ ਸਾਹਮਣੇ ਆ ਰਹੀ ਹੈ। ਡਾਇੰਗਾਂ ਲਈ 40 ਐਮਐਲਡੀ, 50 ਐਮਐਲਡੀ ਅਤੇ 15 ਐਮਐਲਡੀ ਸਮਰੱਥਾ ਵਾਲੇ ਈਟੀਪੀ ਪਲਾਂਟ ਲਗਾਏ ਗਏ ਹਨ, ਪਰ ਇਨ੍ਹਾਂ ਪਲਾਂਟਾਂ ਤੋਂ ਨਿਕਲਣ ਵਾਲਾ ਪਾਣੀ ਨਿਰਧਾਰਤ ਮਾਪਦੰਡਾਂ ’ਤੇ ਖਰਾ ਨਾ ਉਤਰਨ ਦੀ ਚਿੰਤਾ ਵੀ ਬਣੀ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News