Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ ’ਚ CBI ਦੀ ਛਾਪੇਮਾਰੀ ਜਾਰੀ, ਮਾਨਸਾ ਦੇ 2 ਮੈਡੀਕਲ ਸਟੋਰਾਂ ਦੇ ਗੋਦਾਮਾਂ ’ਚ ਰੇਡ....... ਸਕਾਰਪੀਓ ਕਾਰ ਸਵਾਰਾਂ ਵੱਲੋਂ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ......... ਚੰਡੀਗੜ੍ਹ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਅੱਜ ਤੋਂ ਮੁੜ ਸ਼ੁਰੂ: 3 ਸਾਲਾਂ ਬਾਅਦ ਬਹਾਲ ਹੋਵੇਗੀ ਹਵਾਈ ਸੇਵਾ......... ਮੰਦਰ ’ਚ ਸ਼ਰਧਾਲੂ ਬਣ ਕੇ ਆਈ ਔਰਤ ਨੇ ਚੋਰੀ ਕੀਤੇ ਦੇਵੀ-ਦੇਵਤਿਆਂ ਦੇ ਗਹਿਣੇ......... ਬ੍ਰਾਜ਼ੀਲ ’ਚ ਰਾਸ਼ਟਰਪਤੀ ਚੋਣਾਂ ‘ਚ ਲੂਲਾ ਡਾ ਸਿਲਵਾ ਦੀ ਜਿੱਤ, ਚੌਥੀ ਵਾਰ ਬਣਨਗੇ ਰਾਸ਼ਟਰਪਤੀ......... ਡਿਊਟੀ ਦੌਰਾਨ ਸਕਿਉਰਿਟੀ ਗਾਰਡ ’ਤੇ ਡਿੱਗਿਆ 4 ਕੁਇੰਟਲ ਦਾ ਲੋਹੇ ਦਾ ਗੇਟ, ਹੋਈ ਮੌਤ

ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਅੱਜ 27 ਅਕਤੂਬਰ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਜਦਕਿ 28 ਤੋਂ 30 ਅਕਤੂਬਰ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ। 29 ਅਤੇ 30 ਅਕਤੂਬਰ ਨੂੰ ਗਰਜ-ਚਮਕ ਨਾਲ ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਅੱਜ 27 ਅਕਤੂਬਰ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਜਦਕਿ 28 ਤੋਂ 30 ਅਕਤੂਬਰ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ। 29 ਅਤੇ 30 ਅਕਤੂਬਰ ਨੂੰ ਗਰਜ-ਚਮਕ ਨਾਲ ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਨੂੰ ਦੇਖਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਦੇ ਦਿਨ ਦੇ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਫਰੀਦਕੋਟ 33 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ।

ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ
ਉੱਤਰੀ ਹਰਿਆਣਾ ਉੱਪਰ ਬਣੀ ਪੱਛਮੀ ਗੜਬੜੀ ਚੱਕਰਵਾਤੀ ਹਵਾਵਾਂ ਦੇ ਘੇਰੇ ਵਜੋਂ ਸਰਗਰਮ ਹੈ। ਇਹ ਸਮੁੰਦਰ ਤਲ ਤੋਂ 3.1 ਤੋਂ 4.5 ਕਿਲੋਮੀਟਰ ਦੀ ਉਚਾਈ ’ਤੇ ਮੌਜੂਦ ਹੈ। ਇਸ ਤੋਂ ਇਲਾਵਾ, 27 ਅਕਤੂਬਰ ਦੀ ਰਾਤ ਤੋਂ ਇੱਕ ਹੋਰ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਬਦਲਣ ਦੀ ਸੰਭਾਵਨਾ ਹੈ। ਲੋਕਾਂ ਨੂੰ 29 ਅਤੇ 30 ਅਕਤੂਬਰ ਨੂੰ ਸੰਭਾਵਿਤ ਤੇਜ਼ ਹਵਾਵਾਂ, ਬਿਜਲੀ ਅਤੇ ਮੀਂਹ ਦੇ ਮੱਦੇਨਜ਼ਰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News