Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਕੀਮਤੀ ਭਗਤ ਨੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

Keemati Bhagat Cow Seva Commission takes charge; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕੀਮਤੀ ਭਗਤ ਨੇ ਅੱਜ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੀਮਤੀ ਭਗਤ ਦੇ ਪਰਿਵਾਰਕ ਮੈਂਬਰਾਂ ਤੋਂ ਇਲ਼ਾਵਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੀਮਤੀ ਭਗਤ ਨੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

Keemati Bhagat Cow Seva Commission takes charge; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕੀਮਤੀ ਭਗਤ ਨੇ ਅੱਜ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ।

ਇਸ ਮੌਕੇ ਕੀਮਤੀ ਭਗਤ ਦੇ ਪਰਿਵਾਰਕ ਮੈਂਬਰਾਂ ਤੋਂ ਇਲ਼ਾਵਾ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ, ਸਾਧੂ-ਸੰਤ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕ ਹਾਜ਼ਰ ਸਨ।

ਭਗਤ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਉਹ ਪੰਜਾਬ ਰਾਜ ਵਿੱਚ ਬੇਸਹਾਰਾ ਗਊ ਮਾਤਾ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਬੇਸਹਾਰਾ ਪਸ਼ੂਆਂ ਕਾਰਨ ਹੋ ਰਹੇ ਜਾਨੀ-ਮਾਲੀ ਨੁਕਸਾਨ ਨੂੰ ਰੋਕਣ ਲਈ ਵੀ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਜ਼ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕੋਸ਼ਿਸ਼ ਕਰਨਗੇ ਕਿ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਵੀ ਗਊਸ਼ਾਲਾਵਾਂ ਵਿੱਚ ਰੱਖਿਆ ਜਾ ਸਕੇ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਗਊ ਸੇਵਾ ਕਮਿਸ਼ਨ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਕੀਮਤੀ ਭਗਤ ਨੂੰ ਮੁਬਾਰਕਬਾਦ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਸੂਬੇ ਵਿੱਚ ਬੇਸਹਾਰਾ ਗਊਆਂ ਦੀ ਸੇਵਾ ਨੂੰ ਯਕੀਨੀ ਬਣਾਉਣਗੇ।

ਇਸ ਮੌਕੇ ਬਲਜਿੰਦਰ ਸਿੰਘ ਬੰਟੀ ਵਾਈਸ ਚੇਅਰਮੈਨ ਜੰਗਲਾਤ ਵਿਭਾਗ, ਮਹੰਤ ਰਵੀ ਕਾਂਤ, ਚੇਅਰਮੈਨ ਹਿੰਦੂ ਵੈਲਫੇਅਰ ਬੋਰਡ, ਸਤੀਸ਼ ਕੁਮਾਰ ਰਾਸ਼ਟਰੀ ਪ੍ਰਧਾਨ ਗਊ ਰੱਖਿਆ ਦਲ, ਅੰਮ੍ਰਿਤ ਭਗਤ, ਪ੍ਰਧਾਨ ਸਤਿਗੁਰੂ ਕਬੀਰ ਸੈਨਾ ਪੰਜਾਬ, ਰਮੇਸ਼ ਭਗਤ, ਗਊ ਸੇਵਾ ਕਮਿਸ਼ਨ ਦੇ ਸੀ.ਈ.ਓ. ਡਾ. ਰਾਜੇਸ਼ ਨਾਰੰਗ, ਡਿਪਟੀ ਸੀ.ਈ.ਓ. ਡਾ. ਪ੍ਰੀਤੀ ਸਿੰਘ, ਪਸ਼ੂ ਪਾਲਣ ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਸ਼ਾਮ ਸਿੰਘ ਤੇ ਵੈਟਨਰੀ ਅਫ਼ਸਰ ਡਾ. ਉਜਵਲ ਗੁਪਤਾ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News