ਪ੍ਰੀਤੀ ਜ਼ਿੰਟਾ ਨੇ ਪੰਜਾਬ ‘ਚ ਆਏ ਹੜ੍ਹਾਂ ‘ਤੇ ਜਤਾਇਆ ਦੁੱਖ, ਲਿਖਿਆ…

Punjab Floods: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਹੋਈ ਤਬਾਹੀ ‘ਤੇ ਡੁੰਘਾ ਦੁੱਖ ਜਤਾਇਆ ਹੈ। ਲਗਾਤਾਰ ਮੀਂਹ ਦੇ ਕਾਰਨ ਸੂਬੇ ਦੇ ਕਈ ਹਿੱਸੇ ਪਾਣੀ ਵਿੱਚ ਡੁੱਬ ਗਏ ਹਨ। ਪੰਜਾਬ ਰਿਵੈਨਿਊ, ਰੀਹੈਬਿਲਿਟੇਸ਼ਨ ਅਤੇ ਡਿਜਾਸਟਰ ਮੈਨੇਜਮੈਂਟ ਮੰਤਰੀ ਐਚ. ਹਰਦੀਪ ਸਿੰਘ ਦੇ ਮੁਤਾਬਕ, ਹੜ੍ਹ ਨੇ 12 ਜ਼ਿਲ੍ਹਿਆਂ […]
Amritpal Singh
By : Updated On: 02 Sep 2025 13:16:PM
ਪ੍ਰੀਤੀ ਜ਼ਿੰਟਾ ਨੇ ਪੰਜਾਬ ‘ਚ ਆਏ ਹੜ੍ਹਾਂ ‘ਤੇ ਜਤਾਇਆ ਦੁੱਖ, ਲਿਖਿਆ…

Punjab Floods: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਹੋਈ ਤਬਾਹੀ ‘ਤੇ ਡੁੰਘਾ ਦੁੱਖ ਜਤਾਇਆ ਹੈ। ਲਗਾਤਾਰ ਮੀਂਹ ਦੇ ਕਾਰਨ ਸੂਬੇ ਦੇ ਕਈ ਹਿੱਸੇ ਪਾਣੀ ਵਿੱਚ ਡੁੱਬ ਗਏ ਹਨ। ਪੰਜਾਬ ਰਿਵੈਨਿਊ, ਰੀਹੈਬਿਲਿਟੇਸ਼ਨ ਅਤੇ ਡਿਜਾਸਟਰ ਮੈਨੇਜਮੈਂਟ ਮੰਤਰੀ ਐਚ. ਹਰਦੀਪ ਸਿੰਘ ਦੇ ਮੁਤਾਬਕ, ਹੜ੍ਹ ਨੇ 12 ਜ਼ਿਲ੍ਹਿਆਂ ਵਿੱਚ 2.56 ਲੱਖ ਤੋਂ ਵੱਧ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਹਜ਼ਾਰਾਂ ਲੋਕਾਂ ਨੂੰ ਘਰ-ਬਾਰ ਛੱਡਣੇ ਪਏ ਹਨ ਜਦਕਿ ਜਾਨੀ ਨੁਕਸਾਨ, ਖੇਤੀਬਾੜੀ ਅਤੇ ਪਸ਼ੂ-ਧਨ ਨੂੰ ਵੀ ਭਾਰੀ ਹਾਨੀ ਪਹੁੰਚੀ ਹੈ।


ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਆਪਣੇ ‘ਐਕਸ’ ਅਕਾਊਂਟ ‘ਤੇ ਲਿਖਿਆ, ‘ਵੈਸ਼ਨੋ ਦੇਵੀ ਤੋਂ ਲੈ ਕੇ ਸ਼ਿਮਲਾ ਅਤੇ ਪੰਜਾਬ ਤੱਕ। ਉੱਤਰੀ ਭਾਰਤ ਦੇ ਬਹੁਤ ਸਾਰੇ ਖੇਤਰ ਅਚਾਨਕ ਆਏ ਹੜ੍ਹਾਂ, ਜ਼ਮੀਨ ਖਿਸਕਣ ਅਤੇ ਮੋਹਲੇਧਾਰ ਮੀਂਹ ਨਾਲ ਤਬਾਹ ਹੋ ਗਏ ਹਨ। ਸਾਰੇ ਸੁਰੱਖਿਅਤ ਰਹੋ। ਮੈਨੂੰ ਪੂਰੀ ਉਮੀਦ ਹੈ ਕਿ ਅਸੀਂ ਸਾਰੇ ਆਪਣੇ ਵੱਲੋਂ ਹਰ ਸੰਭਵ ਮਦਦ ਕਰ ਸਕਾਂਗੇ। ਉਦੋਂ ਤੱਕ ਸਾਰਿਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰ ਰਹੀ ਹਾਂ।’



ਪੰਜਾਬ ਵਿੱਚ ਹੜ੍ਹ ਕਾਰਨ ਲੋਕਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਦੀ ਸਖ਼ਤ ਲੋੜ ਹੈ। ਪ੍ਰਸ਼ਾਸਨ ਵੱਲੋਂ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਜਾਰੀ ਹੈ। ਇਸ ਦੇ ਨਾਲ ਹੀ ਖਿਡਾਰੀਆਂ ਅਤੇ ਜਨਤਕ ਹਸਤੀਆਂ ਵੱਲੋਂ ਵੀ ਲੋਕਾਂ ਨੂੰ ਹੌਸਲਾ ਦੇਣ ਦੇ ਸੰਦੇਸ਼ ਆ ਰਹੇ ਹਨ।

Read Latest News and Breaking News at Daily Post TV, Browse for more News

Ad
Ad