Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, ਡੀਏ ’ਚ 3 ਫੀਸਦੀ ਵਾਧਾ......ਅਸ਼ਵਨੀ ਦੇ ਮੈਡੀਕਲ ਸਟੋਰ ’ਤੇ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, FIR ਦਰਜ.....ਪੰਚਕੂਲਾ ਦੇ ਸਕੂਲ ‘ਚ 6 ਸਾਲਾ ਬੱਚੀ ਨਾਲ ਕੁੱਟਮਾਰ ਦਾ ਮਾਮਲਾ: ਬੱਚੀ ਨੂੰ PGI ਤੋਂ ਮਿਲੀ ਛੁੱਟੀ.....ਦਲਜੀਤ ਸਿੰਘ ਦਾ ਸਸਕਾਰ ਚੰਡੀਗੜ੍ਹ ’ਚ ਨਹੀਂ, ਜੱਦੀ ਪਿੰਡ ਭੰਮੇ ਕਲਾਂ ਵਿਖੇ ਕਰਾਂਗੇ: ਪਰਿਵਾਰਕ ਮੈਂਬਰ.....ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦੀ ਰੇਡ ਖ਼ਤਮ.....ਮੋਗਾ ਦੀ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ’ਤੇ ਈਡੀ ਦੀ ਰੇਡ.....ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਪਹੁੰਚੇ PM ਮੋਦੀ, ਨਵ-ਵਿਆਹੁਤਾ ਜੋੜੇ ਨੂੰ ਦਿੱਤਾ ਆਸ਼ੀਰਵਾਦ.....ਪੰਜਾਬ ਪੁਲਿਸ ਦਾ ਹਾਈਟੈਕ ਪਲਾਨ: CCTV ਕੈਮਰਿਆਂ ਰਾਹੀਂ ਫੜੇ ਜਾਣਗੇ ਗੈਂਗਸਟਰ......ਰਾਜਸਥਾਨ ’ਚ ਰੇਲਵੇ ਟਰੈਕ ’ਤੇ ਜ਼ੋਰਦਾਰ ਧਮਾਕਾ, ਟਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ

ਪ੍ਰੇਮ ਸਿੰਘ ਚੰਦੂ ਮਾਜਰਾ ਨੇ ਅਕਾਲੀ ਦਲ ਪੁਨਰ ਸਰਜੀਤ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

Prem Singh Chandumajra; ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਨਰ ਸੁਰਜੀਤ ਅਕਾਲੀ ਦਲ ਦੀ ਜਥੇਬੰਦੀ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਥ ਅਤੇ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਰਾਖੀ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਦਾ ਇੱਕ ਮੰਚ ‘ਤੇ ਇਕੱਠੇ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪ੍ਰੇਮ ਸਿੰਘ ਚੰਦੂ ਮਾਜਰਾ ਨੇ ਅਕਾਲੀ ਦਲ ਪੁਨਰ ਸਰਜੀਤ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

Prem Singh Chandumajra; ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਨਰ ਸੁਰਜੀਤ ਅਕਾਲੀ ਦਲ ਦੀ ਜਥੇਬੰਦੀ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਥ ਅਤੇ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਰਾਖੀ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਦਾ ਇੱਕ ਮੰਚ ‘ਤੇ ਇਕੱਠੇ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੱਖੀ ਤਾਕਤਾਂ ਦੀ ਏਕਤਾ ਅਤੇ ਸਾਂਝੀ ਆਵਾਜ਼ ਹੀ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਮਾਤ ਹੈ। ਉਨ੍ਹਾਂ ਨੂੰ ਮਾਣ ਹੈ ਕਿ ਆਪਣੇ ਜਨਤਕ ਅਤੇ ਸਿਆਸੀ ਜੀਵਨ ਦੌਰਾਨ ਉਨ੍ਹਾਂ ਨੇ ਪੰਥ ਅਤੇ ਪੰਜਾਬ ਦੇ ਹੱਕਾਂ ਲਈ ਲੜੇ ਹਰ ਸੰਘਰਸ਼ ਵਿੱਚ ਅੱਗੇ ਹੋ ਕੇ ਭੂਮਿਕਾ ਨਿਭਾਈ ਹੈ। ਹਾਲਾਂਕਿ, ਮੌਜੂਦਾ ਹਾਲਾਤ ਵਿੱਚ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਕੋਈ ਸਾਰਥਕ ਭੂਮਿਕਾ ਨਾ ਨਿਭਾ ਸਕਣ ਦਾ ਉਨ੍ਹਾਂ ਨੂੰ ਵੱਡਾ ਦੁੱਖ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਫ਼ੈਸਲਿਆਂ ਦੇ ਬਾਵਜੂਦ ਸਿਆਸੀ ਸਰਗਰਮੀਆਂ ਦੀ ਘਾਟ ਕਾਰਨ ਸਾਡੀ ਭੂਮਿਕਾ ਸਿਰਫ਼ ਅਖ਼ਬਾਰਾਂ ਵਿੱਚ ਬਿਆਨ ਦੇਣ ਤੱਕ ਸੀਮਤ ਰਹਿ ਗਈ ਹੈ। ਉਨ੍ਹਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਦਾ ਪੰਥ ਵਿਰੋਧੀ ਤਾਕਤਾਂ ਫਾਇਦਾ ਉਠਾ ਰਹੀਆਂ ਹਨ। ਇਸ ਲਈ ਸਾਰੀਆਂ ਅਕਾਲੀ ਅਤੇ ਪੰਥਕ ਧਿਰਾਂ ਨੂੰ ਇੱਕ ਮੰਚ ‘ਤੇ ਇਕੱਠੇ ਹੋਣਾ ਚਾਹੀਦਾ ਹੈ।

ਗਿਆਨੀ ਹਰਪ੍ਰੀਤ ਸਿੰਘ ਨਾਲ ਵਿਚਾਰਾਂ ਦਾ ਮੇਲ ਨਾ ਹੋਣ ਦੀ ਗੱਲ ਕਹੀ

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਵੱਲੋਂ ਪੰਥਕ ਏਕਤਾ ਲਈ ਇੱਕ ਮੰਚ ‘ਤੇ ਇਕੱਠੇ ਹੋਣ ਦੀ ਕੀਤੀ ਅਪੀਲ ‘ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਨਤਕ ਤੌਰ ‘ਤੇ ਦਿੱਤੇ ਪ੍ਰਤੀਕਰਮ ਤੋਂ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਦੋਵਾਂ ਦੀ ਸੋਚ, ਵਿਚਾਰ ਅਤੇ ਕਾਰਜਸ਼ੈਲੀ ਆਪਸ ਵਿੱਚ ਮੇਲ ਨਹੀਂ ਖਾਂਦੀ।

ਉਨ੍ਹਾਂ ਕਿਹਾ ਕਿ ਇਸੇ ਕਰਕੇ ਉਨ੍ਹਾਂ ਨੇ ਆਪਣੇ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਮਨਾਂ ਤੋਂ ਬੇਲੋੜਾ ਭਾਰ ਉਤਾਰਦਿਆਂ ਪੁਨਰ ਸੁਰਜੀਤ ਅਕਾਲੀ ਦਲ ਦੀ ਜਥੇਬੰਦੀ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਪੰਥ, ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਪਹਿਲਾਂ ਵਾਂਗ ਹੀ ਕਾਇਮ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News