Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਤਿਆਰੀਆਂ, SGPC ਨੇ ਜਮ੍ਹਾਂ ਕਰਵਾਏ 1,828 ਸ਼ਰਧਾਲੂਆਂ ਦੇ ਪਾਸਪੋਰਟ

Indian Sikh Jatha Visit Pakistan; ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ 2026 ਨੂੰ ਰਵਾਨਾ ਹੋਵੇਗਾ। 10 ਦਿਨਾਂ ਦੀ ਇਸ ਧਾਰਮਿਕ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੇ ਪਾਸਪੋਰਟ ਅੱਜ ਦਿੱਲੀ ਸਥਿਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਤਿਆਰੀਆਂ, SGPC ਨੇ ਜਮ੍ਹਾਂ ਕਰਵਾਏ 1,828 ਸ਼ਰਧਾਲੂਆਂ ਦੇ ਪਾਸਪੋਰਟ

Indian Sikh Jatha Visit Pakistan; ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ 2026 ਨੂੰ ਰਵਾਨਾ ਹੋਵੇਗਾ। 10 ਦਿਨਾਂ ਦੀ ਇਸ ਧਾਰਮਿਕ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੇ ਪਾਸਪੋਰਟ ਅੱਜ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਜਮ੍ਹਾਂ ਕਰਵਾਏ ਗਏ ਹਨ।

ਜਾਣਕਾਰੀ ਅਨੁਸਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪੰਜਾਬ ਦੇ ਸਿੱਖ ਸ਼ਰਧਾਲੂਆਂ ਦੇ 1,828 ਪਾਸਪੋਰਟ ਜਮ੍ਹਾਂ ਕਰਵਾਏ ਗਏ ਹਨ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 557, ਉੱਤਰਾਖੰਡ ਦੀਆਂ ਸਿੱਖ ਸੰਗਤਾਂ ਵੱਲੋਂ 254 ਅਤੇ ਉੱਤਰ ਪ੍ਰਦੇਸ਼ ਦੇ ਸ਼ਰਧਾਲੂਆਂ ਦੇ 150 ਪਾਸਪੋਰਟ ਜਮ੍ਹਾਂ ਕਰਵਾਏ ਗਏ ਹਨ।

ਇਸੇ ਤਰ੍ਹਾਂ ਝਾਰਖੰਡ ਤੋਂ 12 ਅਤੇ ਗੁਜਰਾਤ ਤੋਂ ਦੋ ਸ਼ਰਧਾਲੂਆਂ ਦੇ ਪਾਸਪੋਰਟ ਵੀ ਜਮ੍ਹਾਂ ਕਰਵਾਏ ਗਏ ਹਨ।

ਵੱਖ-ਵੱਖ ਸੂਬਿਆਂ ਤੋਂ ਸਿੱਖ ਸ਼ਰਧਾਲੂ ਹੋਣਗੇ ਸ਼ਾਮਲ

ਇਸ ਜਥੇ ਵਿੱਚ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਸਿੱਖ ਸ਼ਰਧਾਲੂ ਸ਼ਾਮਲ ਹੋਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸੂਬਿਆਂ ਦੀਆਂ ਸਿੱਖ ਸੰਗਤਾਂ ਵੱਲੋਂ ਸ਼ਰਧਾਲੂਆਂ ਦੇ ਪਾਸਪੋਰਟ ਜਮ੍ਹਾਂ ਕਰਵਾਏ ਗਏ ਹਨ।

ਇਸ ਯਾਤਰਾ ਦਾ ਮੁੱਖ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣਾ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਾ ਹੈ।

ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਰਹੇ ਮੌਜੂਦ

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਮੌਜੂਦ ਰਹੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਰਮਜੀਤ ਸਿੰਘ ਚੱਢੋਕ ਅਤੇ ਰਣਧੀਰ ਸਿੰਘ ਵੀ ਹਾਜ਼ਰ ਸਨ।

ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਸਿੱਖ ਪ੍ਰਤੀਨਿਧੀ ਬੋਰਡ, ਲਖਨਊ ਦੇ ਚੇਅਰਮੈਨ ਰਾਜਵੰਤ ਸਿੰਘ ਬੱਗਾ, ਉੱਤਰਾਖੰਡ ਦੇ ਗੁਰਦੁਆਰਾ ਨਾਨਕਮੱਤਾ ਸਾਹਿਬ ਤੋਂ ਵਰਿੰਦਰ ਸਿੰਘ ਅਤੇ ਯਾਤਰਾ ਨਾਲ ਜੁੜੇ ਅੰਗਰੇਜ਼ ਸਿੰਘ ਤੇ ਜਗਪ੍ਰੀਤ ਸਿੰਘ ਸਮੇਤ ਹੋਰ ਨੁਮਾਇੰਦੇ ਵੀ ਮੌਜੂਦ ਰਹੇ।

ਹੁਣ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਲਈ ਵੀਜ਼ੇ ਜਾਰੀ ਹੋਣ ਦੀ ਉਡੀਕ ਹੈ। ਵੀਜ਼ੇ ਮਿਲਣ ਤੋਂ ਬਾਅਦ ਜਥਾ ਨਿਰਧਾਰਤ ਪ੍ਰੋਗਰਾਮ ਅਨੁਸਾਰ 22 ਨਵੰਬਰ ਨੂੰ 10 ਦਿਨਾਂ ਦੀ ਧਾਰਮਿਕ ਯਾਤਰਾ ਲਈ ਰਵਾਨਾ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News