Journalism Of Hope
BREAKING NEWS
ਹੁਣ ਪੰਜਾਬ ਦੇ ਲੋਕ ਵੀ ਲੈ ਸਕਣਗੇ ‘ਪੈਰਾਸੇਲਿੰਗ’ ਦਾ ਆਨੰਦ, ਪਠਾਨਕੋਟ ਦੀ ਝੀਲ ਬਣੇਗੀ ਐਡਵੈਂਚਰ ਟੂਰਿਜ਼ਮ ਦਾ ਨਵਾਂ ਹੱਬ......ਬਲਵੰਤ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ, 3 ਜੱਜਾਂ ਦੀ ਬੈਂਚ ਕੋਲ ਮਾਮਲਾ ਲਿਸਟ ਕਰਨ ਦੇ ਹੁਕਮ......SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ......ਆਸਟ੍ਰੇਲੀਆ ’ਚ ਪੰਜਾਬੀ ਮੁੰਡੇ ਨੇ ਮਾਰੀ ਬਾਜ਼ੀ, ਗੋਲਾ ਸੁੱਟਣ ਮੁਕਾਬਲੇ ’ਚ ਬਣਿਆ ਚੈਂਪੀਅਨ......ਜਲੰਧਰ ’ਚ ਵੱਡੀ ਵਾਰਦਾਤ: ਕਾਰੋਬਾਰੀ ਦੀ ਕਾਰ ਨੂੰ ਟੱਕਰ ਮਾਰ ਕੇ 50 ਲੱਖ ਤੋਂ ਵੱਧ ਦੀ ਨਕਦੀ ਲੁੱਟੀ.....ਸੋਸ਼ਲ ਮੀਡੀਆ ’ਤੇ ਬੱਚਿਆਂ ਨਾਲ ਜੁੜੀ ਅਸ਼ਲੀਲ ਸਮੱਗਰੀ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਕੇਂਦਰ ਤੋਂ ਮੰਗਿਆ ਜਵਾਬ.......ਭੈਣ ਦੀ ਡੋਲੀ ਤੋਂ ਪਹਿਲਾਂ ਉੱਠੀ ਭਰਾ ਦੀ ਅਰਥੀ, ਵਿਆਹ ਦਾ ਕਾਰਡ ਵੰਡਣ ਗਏ ਸਮੇਂ ਸੜਕ ਹਾਦਸੇ ’ਚ ਮੌਤ

ਮੇਜਰ ਜਨਰਲ ਸੁਬੇਗ ਸਿੰਘ ਦੀਆਂ ਯਾਦਾਂ ਸੰਭਾਲਣ ਦੀ ਤਿਆਰੀ, ਜੱਦੀ ਘਰ ਬਣੇਗਾ ਮਿਊਜ਼ੀਅਮ

Major General Subeg Singh History: ਭਾਰਤੀ ਫੌਜ ਦੇ ਬਹਾਦਰ ਅਤੇ ਚਰਚਿਤ ਸਿੱਖ ਅਫ਼ਸਰ ਰਹੇ ਮੇਜਰ ਜਨਰਲ ਸੁਬੇਗ ਸਿੰਘ ਨਾਲ ਜੁੜੀਆਂ ਯਾਦਾਂ ਨੂੰ ਸੰਭਾਲਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਪਿੰਡ ਖਿਆਲਾ ਕਲਾਂ ਵਿੱਚ ਸਥਿਤ ਉਨ੍ਹਾਂ ਦੇ ਜੱਦੀ ਘਰ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਥਾਂ ਨੂੰ ਯਾਦਗਾਰੀ ਮਿਊਜ਼ੀਅਮ ਵਜੋਂ […]
Jaspreet Singh
By : Updated On: 18 Aug 2026 18:47:PM
ਮੇਜਰ ਜਨਰਲ ਸੁਬੇਗ ਸਿੰਘ ਦੀਆਂ ਯਾਦਾਂ ਸੰਭਾਲਣ ਦੀ ਤਿਆਰੀ, ਜੱਦੀ ਘਰ ਬਣੇਗਾ ਮਿਊਜ਼ੀਅਮ

Major General Subeg Singh History: ਭਾਰਤੀ ਫੌਜ ਦੇ ਬਹਾਦਰ ਅਤੇ ਚਰਚਿਤ ਸਿੱਖ ਅਫ਼ਸਰ ਰਹੇ ਮੇਜਰ ਜਨਰਲ ਸੁਬੇਗ ਸਿੰਘ ਨਾਲ ਜੁੜੀਆਂ ਯਾਦਾਂ ਨੂੰ ਸੰਭਾਲਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਪਿੰਡ ਖਿਆਲਾ ਕਲਾਂ ਵਿੱਚ ਸਥਿਤ ਉਨ੍ਹਾਂ ਦੇ ਜੱਦੀ ਘਰ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਥਾਂ ਨੂੰ ਯਾਦਗਾਰੀ ਮਿਊਜ਼ੀਅਮ ਵਜੋਂ ਵਿਕਸਤ ਕਰਨ ਦੀ ਤਿਆਰੀ ਹੈ। ਇੱਥੇ ਉਨ੍ਹਾਂ ਦੀ ਫੌਜੀ ਜ਼ਿੰਦਗੀ, ਜੰਗਾਂ ਅਤੇ 1984 ਨਾਲ ਜੁੜੇ ਇਤਿਹਾਸ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ਼ਤਿਹਾਰ

ਮੇਜਰ ਜਨਰਲ ਸੁਬੇਗ ਸਿੰਘ ਦਾ ਜਨਮ 1 ਮਈ 1924 ਨੂੰ ਖਿਆਲਾ ਕਲਾਂ, ਅੰਮ੍ਰਿਤਸਰ ਵਿੱਚ ਹੋਇਆ ਸੀ। ਉਨ੍ਹਾਂ ਨੇ ਬ੍ਰਿਟਿਸ਼ ਇੰਡੀਆ ਦੀ ਫੌਜ ਵਿੱਚ ਸੇਵਾ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਆਜ਼ਾਦ ਭਾਰਤ ਦੀ ਫੌਜ ਵਿੱਚ ਵੀ ਲੰਬੀ ਸੇਵਾ ਨਿਭਾਈ। ਉਨ੍ਹਾਂ ਦਾ ਫੌਜੀ ਕਰੀਅਰ ਦੂਜੀ ਵਿਸ਼ਵ ਜੰਗ ਤੋਂ ਲੈ ਕੇ 1947-48 ਦੀ ਭਾਰਤ-ਪਾਕਿਸਤਾਨ ਜੰਗ, 1962 ਦੀ ਭਾਰਤ-ਚੀਨ ਜੰਗ, 1965 ਦੀ ਭਾਰਤ-ਪਾਕਿਸਤਾਨ ਜੰਗ ਅਤੇ 1971 ਦੀ ਜੰਗ ਤੱਕ ਫੈਲਿਆ ਹੋਇਆ ਸੀ।

1965 ਦੀ ਜੰਗ ਦੌਰਾਨ ਉਹ ਜੰਮੂ-ਕਸ਼ਮੀਰ ਖੇਤਰ ਵਿੱਚ ਤਾਇਨਾਤ ਸਨ। ਉਨ੍ਹਾਂ ਦੀ ਡਿਊਟੀ ਪ੍ਰਤੀ ਵਚਨਬੱਧਤਾ ਨਾਲ ਜੁੜੀ ਇੱਕ ਘਟਨਾ ਅਕਸਰ ਦੱਸੀ ਜਾਂਦੀ ਹੈ ਕਿ ਜੰਗ ਦੌਰਾਨ ਉਨ੍ਹਾਂ ਦੇ ਪਿਤਾ ਦੇ ਦੇਹਾਂਤ ਦੀ ਖ਼ਬਰ ਮਿਲਣ ਦੇ ਬਾਵਜੂਦ ਉਹ ਮੋਰਚਾ ਛੱਡ ਕੇ ਘਰ ਨਹੀਂ ਗਏ।

ਪਰ ਸੁਬੇਗ ਸਿੰਘ ਦੇ ਫੌਜੀ ਜੀਵਨ ਦਾ ਸਭ ਤੋਂ ਮਹੱਤਵਪੂਰਨ ਅਧਿਆਇ 1971 ਦੀ ਬੰਗਲਾਦੇਸ਼ ਮੁਕਤੀ ਜੰਗ ਮੰਨਿਆ ਜਾਂਦਾ ਹੈ। ਉਹ ਮੁਕਤੀ ਬਾਹਿਨੀ ਦੇ ਲੜਾਕਿਆਂ ਦੀ ਟ੍ਰੇਨਿੰਗ ਅਤੇ ਸੰਗਠਨ ਨਾਲ ਜੁੜੇ ਰਹੇ। ਭਾਰਤ ਸਰਕਾਰ ਦੇ 1971 ਦੀ ਜੰਗ ਬਾਰੇ ਅਧਿਕਾਰਤ ਇਤਿਹਾਸ ਵਿੱਚ ਵੀ ਬ੍ਰਿਗੇਡੀਅਰ ਸੁਬੇਗ ਸਿੰਘ ਦਾ ਅਗਰਤਲਾ ਸੈਕਟਰ ਨਾਲ ਸਬੰਧ ਦਰਜ ਹੈ।

ਫੌਜੀ ਸੇਵਾਵਾਂ ਲਈ ਉਨ੍ਹਾਂ ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ (PVSM) ਅਤੇ ਅਤੀ ਵਿਸ਼ਿਸ਼ਟ ਸੇਵਾ ਮੈਡਲ (AVSM) ਵਰਗੇ ਸਨਮਾਨ ਮਿਲੇ।

ਫੌਜ ਤੋਂ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਨੇ ਨਵਾਂ ਮੋੜ ਲਿਆ। 1980 ਦੇ ਦਹਾਕੇ ਵਿੱਚ ਪੰਜਾਬ ਦੇ ਸਿਆਸੀ ਅਤੇ ਧਾਰਮਿਕ ਹਾਲਾਤਾਂ ਦੇ ਵਿਚਕਾਰ ਉਨ੍ਹਾਂ ਦੀ ਮੁਲਾਕਾਤ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨਾਲ ਹੋਈ। 1984 ਤੋਂ ਪਹਿਲਾਂ ਸੁਬੇਗ ਸਿੰਘ ਨੇ ਸਿੱਖ ਬੁੱਧੀਜੀਵੀਆਂ ਅਤੇ ਸਾਬਕਾ ਫੌਜੀ ਅਧਿਕਾਰੀਆਂ ਨੂੰ ਇਕੱਠਾ ਕਰਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ।

ਮਾਰਚ 1984 ਵਿੱਚ ਭਿੰਡਰਾਂਵਾਲੇ ਵੱਲੋਂ ਉਨ੍ਹਾਂ ਨੂੰ ਅੰਮ੍ਰਿਤਸਰ ਬੁਲਾਇਆ ਗਿਆ ਅਤੇ ਇਸ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਰਹੇ।

ਓਪਰੇਸ਼ਨ ਬਲੂ ਸਟਾਰ ਦੌਰਾਨ ਸੁਬੇਗ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਆਲੇ-ਦੁਆਲੇ ਰੱਖਿਆ ਪ੍ਰਬੰਧਾਂ ਦੀ ਯੋਜਨਾਬੰਦੀ ਕੀਤੀ। 6 ਜੂਨ 1984 ਨੂੰ ਉਨ੍ਹਾਂ ਦੀ ਮੌਤ ਹੋ ਗਈ। ਇਸ ਤਰ੍ਹਾਂ ਜਿਸ ਭਾਰਤੀ ਫੌਜ ਵਿੱਚ ਉਨ੍ਹਾਂ ਨੇ ਦਹਾਕਿਆਂ ਤੱਕ ਸੇਵਾ ਕੀਤੀ, ਆਖ਼ਰਕਾਰ 1984 ਵਿੱਚ ਉਹ ਉਸੇ ਫੌਜ ਦੇ ਮੁਕਾਬਲੇ ਵਿੱਚ ਮਾਰੇ ਗਏ।

ਹੁਣ ਉਨ੍ਹਾਂ ਦੇ ਜੱਦੀ ਘਰ ਦੀ ਮੁਰੰਮਤ ਅਤੇ ਮਿਊਜ਼ੀਅਮ ਦੀ ਤਿਆਰੀ ਨਾਲ ਇਸ ਇਤਿਹਾਸਕ ਸ਼ਖ਼ਸੀਅਤ ਨਾਲ ਜੁੜੀਆਂ ਯਾਦਾਂ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਥੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਮੇਜਰ ਜਨਰਲ ਸੁਬੇਗ ਸਿੰਘ ਦੀ ਫੌਜੀ ਸੇਵਾ, 1971 ਦੀ ਜੰਗ ਅਤੇ 1984 ਦੇ ਘਟਨਾਕ੍ਰਮ ਬਾਰੇ ਜਾਣਕਾਰੀ ਮਿਲ ਸਕੇਗੀ।

Read Latest News and Breaking News at Daily Post TV, Browse for more News

Ad
Ad

Punjab District News