Banner
Banner

ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਨੂੰ ਅੱਖੋਂ ਪਰੋਖੇ ਕਰਕੇ ਪ੍ਰਾਈਵੇਟ ਸਕੂਲਾਂ ਨੂੰ ਲਾਭ ਪਹੁੰਚਾਇਆ: MLA ਬਿਲਾਸਪੁਰ

ਮੋਗਾ: ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਧੇਰੇ ਮਜਬੂਤ ਕਰਨ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਸਰਕਾਰ ਦੀ ਇਸ ਮੁਹਿੰਮ ਨਾਲ ਪੰਜਾਬ ਦੇਸ਼ […]
Dailypost News
By : Updated On: 26 May 2025 16:25:PM
ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਨੂੰ ਅੱਖੋਂ ਪਰੋਖੇ ਕਰਕੇ ਪ੍ਰਾਈਵੇਟ ਸਕੂਲਾਂ ਨੂੰ ਲਾਭ ਪਹੁੰਚਾਇਆ: MLA ਬਿਲਾਸਪੁਰ

ਮੋਗਾ: ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਧੇਰੇ ਮਜਬੂਤ ਕਰਨ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਸਰਕਾਰ ਦੀ ਇਸ ਮੁਹਿੰਮ ਨਾਲ ਪੰਜਾਬ ਦੇਸ਼ ਵਿੱਚ ਸਿੱਖਿਆ ਦੇ ਖੇਤਰ ਚ ਮੋਢੀ ਸੂਬੇ ਵਜੋਂ ਜਾਣਿਆਂ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸੁਪਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲ ਆਫ ਐਮੀਨੈਂਸ ਨਿਹਾਲ ਸਿੰਘ ਵਾਲਾ ਵਿਖੇ 16.82 ਲੱਖ ਰੁਪਏ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਿੱਖਿਆ ਦਾ ਮਿਆਰ ਉੱਚਾ ਕਰਕੇ ਹਰੇਕ ਨਾਗਰਿਕ ਤੱਕ ਮਿਆਰੀ ਸਿੱਖਿਆ ਪਹੁੰਚਾਈ ਜਾਵੇਗੀ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸ਼ੁਰੂ ਕਰਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ।

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਨੂੰ ਅੱਖੋਂ ਪਰੋਖੇ ਕਰਕੇ ਪ੍ਰਾਈਵੇਟ ਸਕੂਲਾਂ ਨੂੰ ਲਾਭ ਪਹੁੰਚਾਇਆ ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਸਕੂਲਾਂ ਦੇ ਵਿਕਾਸ ਨੂੰ ਤਰਜ਼ੀਹ ਦੇ ਕੇ ਸੂਬੇ ਦੇ ਸਿੱਖਿਆ ਮਾਡਲ ਨੂੰ ਨਮੂਨੇ ਦਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕੋਈ ਵੀ ਸਰਕਾਰੀ ਸਕੂਲ ਅਜਿਹਾ ਨਹੀਂ ਰਿਹਾ ਜਿਸ ਵਿੱਚ ਚਾਰ ਦੀਵਾਰੀ ਤੇ ਲੜਕੇ ਤੇ ਲੜਕੀਆਂ ਲਈ ਵੱਖਰੇ ਪਖਾਨੇ ਨਾ ਹੋਣ। ਉਨ੍ਹਾਂ ਕਿਹਾ ਕਿ ਇਹ ਬੁਨਿਆਦੀ ਸਹੂਲਤਾਂ ਹਰੇਕ ਸਕੂਲ ਲਈ ਬਹੁਤ ਜਰੂਰੀ ਹਨ ਪ੍ਰੰਤੂ ਅਫਸੋਸ ਪਿਛਲੀਆਂ ਸਰਕਾਰਾਂ ਹਮੇਸ਼ਾਂ ਆਪਣੀ ਜਿੰਮੇਵਾਰੀ ਤੋਂ ਭੱਜਦੀਆਂ ਰਹੀਆਂ।

ਉਹਨਾਂ ਕਿਹਾ ਕਿ ਸਿੱਖਿਆ ਇੱਕ ਅਜਿਹਾ ਹਥਿਆਰ ਹੈ ਜਿਸ ਨੂੰ ਕੋਈ ਵੀ ਚੋਰੀ ਨਹੀਂ ਕਰ ਸਕਦਾ ਅਤੇ ਸਿੱਖਿਆ ਨਾਲ ਹੀ ਸਮਾਜ ਵਿਕਾਸ ਕਰਦਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਦਿਆਰਥੀਆਂ ਤੇ ਅਧਿਆਪਕਾਂ ਨੂੰ ਵਿਦਿਅਕ ਸੁਵਿਧਾਵਾਂ ਉਪਲਬਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਹਲਕੇ ਦੇ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੇਗੀ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਪਣੀ ਕਾਬਲੀਅਤ ਨਾਲ ਹੋਰ ਉੱਚੀਆਂ ਮੱਲਾਂ ਮਾਰਨਗੇ।

Read Latest News and Breaking News at Daily Post TV, Browse for more News

Ad
Ad