Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਚੰਡੀਗੜ੍ਹ ਵਿੱਚ ਅੱਜ ਕਈ ਨਿੱਜੀ ਸਕੂਲ ਬੰਦ, ਆਨਲਾਈਨ ਲੱਗਣਗੀਆਂ ਕਲਾਸਾਂ

Private schools in Chandigarh closed: ਚੰਡੀਗੜ੍ਹ: 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ ਅੱਜ ਵਿਦਿਆਰਥੀਆਂ ਲਈ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਆਦਾਤਰ ਨਿੱਜੀ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਲਈ ਆਨਲਾਈਨ ਕਲਾਸਾਂ ਲਗਾਈਆਂ ਜਾਣਗੀਆਂ। ਇਸ ਸਬੰਧੀ ਮਾਪਿਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। […]
By : Updated On: 21 Aug 2026 10:51:AM
ਚੰਡੀਗੜ੍ਹ ਵਿੱਚ ਅੱਜ ਕਈ ਨਿੱਜੀ ਸਕੂਲ ਬੰਦ, ਆਨਲਾਈਨ ਲੱਗਣਗੀਆਂ ਕਲਾਸਾਂ

Private schools in Chandigarh closed: ਚੰਡੀਗੜ੍ਹ: 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ ਅੱਜ ਵਿਦਿਆਰਥੀਆਂ ਲਈ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਆਦਾਤਰ ਨਿੱਜੀ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਲਈ ਆਨਲਾਈਨ ਕਲਾਸਾਂ ਲਗਾਈਆਂ ਜਾਣਗੀਆਂ। ਇਸ ਸਬੰਧੀ ਮਾਪਿਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। ਕਈ ਸਕੂਲਾਂ ਨੇ ਪੰਜਾਬ ਅਤੇ ਪੰਚਕੂਲਾ ਵਿੱਚ ਰਹਿਣ ਵਾਲੇ ਅਧਿਆਪਕਾਂ ਨੂੰ ਵੀ ਸਕੂਲ ਨਾ ਆਉਣ ਦੇ ਨਿਰਦੇਸ਼ ਦਿੱਤੇ ਹਨ। ਭਵਨ ਵਿਦਿਆਲਿਆ ਸਕੂਲ ਦੇ ਮੋਹਾਲੀ ਅਤੇ ਪੰਚਕੂਲਾ ਵਿੱਚ ਰਹਿੰਦੇ ਅਧਿਆਪਕ ਆਪਣੇ ਘਰਾਂ ਤੋਂ ਹੀ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਉਣਗੇ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬੰਦ ਦੌਰਾਨ ਪੰਜਾਬ ਤੋਂ ਚੰਡੀਗੜ੍ਹ ਪੜ੍ਹਨ ਆਉਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਿੱਜੀ ਸਕੂਲਾਂ ਨੇ ਇਹ ਫੈਸਲਾ ਲਿਆ ਹੈ।

ਪਿਛਲੇ ਪ੍ਰਦਰਸ਼ਨਾਂ ਦੌਰਾਨ ਸਕੂਲ ਬੱਸਾਂ ਜਾਮ ਵਿੱਚ ਫਸੀਆਂ
ਸ਼ਹਿਰ ਦੇ ਨਿੱਜੀ ਸਕੂਲਾਂ ਦੇ ਪ੍ਰਿੰਸੀਪਲਾਂ ਮੁਤਾਬਕ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ, ਇਸ ਲਈ ਆਨਲਾਈਨ ਕਲਾਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਵਾਰ ਹੋਏ ਪ੍ਰਦਰਸ਼ਨਾਂ ਦੌਰਾਨ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਕਈ ਸਕੂਲ ਬੱਸਾਂ ਵੀ ਟ੍ਰੈਫਿਕ ਜਾਮ ਵਿੱਚ ਫਸ ਗਈਆਂ ਸਨ। ਮਾਪਿਆਂ ਤੋਂ ਮਿਲੇ ਫੀਡਬੈਕ ਦੇ ਆਧਾਰ ’ਤੇ 21 ਅਗਸਤ ਨੂੰ ਵਿਦਿਆਰਥੀਆਂ ਲਈ ਸਕੂਲ ਬੰਦ ਰੱਖਣ ਅਤੇ ਆਨਲਾਈਨ ਕਲਾਸਾਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

ਸਰਕਾਰੀ ਸਕੂਲ ਆਮ ਵਾਂਗ ਖੁੱਲ੍ਹਣਗੇ
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਲਈ ਫਿਲਹਾਲ ਛੁੱਟੀ ਸਬੰਧੀ ਕੋਈ ਸਰਕਾਰੀ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਡਾਇਰੈਕਟਰ ਸਕੂਲ ਐਜੂਕੇਸ਼ਨ ਨਿਤੀਸ਼ ਸਿੰਗਲਾ ਨੇ ਕਿਹਾ ਕਿ ਜਦੋਂ ਤੱਕ ਕੋਈ ਨਵਾਂ ਹੁਕਮ ਨਹੀਂ ਆਉਂਦਾ, ਸਰਕਾਰੀ ਸਕੂਲਾਂ ਵਿੱਚ ਸ਼ੁੱਕਰਵਾਰ ਨੂੰ ਆਮ ਵਾਂਗ ਕਲਾਸਾਂ ਲੱਗਣਗੀਆਂ। ਹਾਲਾਂਕਿ, ਬੰਦ ਦੌਰਾਨ ਪੈਦਾ ਹੋਣ ਵਾਲੀ ਸਥਿਤੀ ਨੂੰ ਦੇਖਦਿਆਂ ਬਾਅਦ ਵਿੱਚ ਫੈਸਲੇ ਵਿੱਚ ਬਦਲਾਅ ਕੀਤਾ ਜਾ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News