Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ 1 ਅਕਤੂਬਰ ਤੋਂ

Procurement of paddy in Punjab begins tomorrow: ਚੰਡੀਗੜ੍ਹ: ਪੰਜਾਬ ਵਿੱਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਰਹੀ ਹੈ। ਇਸ ਲਈ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 1,887 ਮੰਡੀਆਂ ਅਤੇ ਖਰੀਦ ਕੇਂਦਰ ਤਿਆਰ ਕੀਤੇ ਗਏ ਹਨ। ਫ਼ਸਲ ਦੀ ਆਮਦ ਵਧਣ ਦੀ ਸੂਰਤ ਵਿੱਚ ਆਰਜ਼ੀ ਖਰੀਦ ਕੇਂਦਰਾਂ ਦੀ ਗਿਣਤੀ ਵੀ ਵਧਾਈ […]
By : Updated On: 30 Sep 2026 12:06:PM
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ 1 ਅਕਤੂਬਰ ਤੋਂ

Procurement of paddy in Punjab begins tomorrow: ਚੰਡੀਗੜ੍ਹ: ਪੰਜਾਬ ਵਿੱਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਰਹੀ ਹੈ। ਇਸ ਲਈ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 1,887 ਮੰਡੀਆਂ ਅਤੇ ਖਰੀਦ ਕੇਂਦਰ ਤਿਆਰ ਕੀਤੇ ਗਏ ਹਨ। ਫ਼ਸਲ ਦੀ ਆਮਦ ਵਧਣ ਦੀ ਸੂਰਤ ਵਿੱਚ ਆਰਜ਼ੀ ਖਰੀਦ ਕੇਂਦਰਾਂ ਦੀ ਗਿਣਤੀ ਵੀ ਵਧਾਈ ਜਾ ਸਕਦੀ ਹੈ। ਇਸ ਵਾਰ ਸੂਬੇ ਵਿੱਚ ਕਰੀਬ 30 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ। ਸਰਕਾਰ ਵੱਲੋਂ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ। ਫ਼ਸਲ ਦੀ ਪੈਕਿੰਗ ਅਤੇ ਸਮੇਂ ਸਿਰ ਚੁਕਾਈ ਲਈ 5 ਲੱਖ ਬੋਰੀਆਂ (ਬਾਰਦਾਨਾ) ਵੀ ਉਪਲਬਧ ਕਰਵਾਈਆਂ ਗਈਆਂ ਹਨ।

ਇਸ਼ਤਿਹਾਰ

MSP ਵਿੱਚ ₹72 ਦਾ ਵਾਧਾ
ਇਸ ਵਾਰ ਝੋਨੇ ਦੀ ਸਰਕਾਰੀ ਖਰੀਦ ₹2,461 ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (MSP) ’ਤੇ ਕੀਤੀ ਜਾਵੇਗੀ। ਪਿਛਲੇ ਸਾਲ ਇਹ ਭਾਅ ₹2,389 ਪ੍ਰਤੀ ਕੁਇੰਟਲ ਸੀ। ਇਸ ਤਰ੍ਹਾਂ ਇਸ ਸਾਲ MSP ਵਿੱਚ ₹72 ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ।

ਫ਼ਸਲ ਦੀ ਖਰੀਦ ਤੋਂ ਬਾਅਦ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ₹42,786.68 ਕਰੋੜ ਦੀ ਨਕਦ ਕਰਜ਼ਾ ਸੀਮਾ ਮਨਜ਼ੂਰ ਕੀਤੀ ਗਈ ਹੈ। ਝੋਨੇ ਦੀ ਤੋਲ ਅਤੇ ਵਿਕਰੀ ਤੋਂ ਬਾਅਦ ਭੁਗਤਾਨ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News