ਕਬੱਡੀ ਦੇ ਉੱਘੇ ਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ AAP ‘ਚ ਸ਼ਾਮਲ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ
ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ ‘ਆਪ’ ਪੰਜਾਬ ਵਿੱਚ ਸ਼ਾਮਲ ਹੋਏ ਹਨ। CM ਭਗਵੰਤ ਮਾਨ ਨੇ ਖੁਦ ਸਨਮਾਨ ਕਰਦੇ ਹੋਏ ਸੰਦੀਪ ਲੁੱਧੜ ਅਤੇ ਉਨ੍ਹਾਂ ਦੇ ਸਾਥੀਆਂ ਦੀ ਪਾਰਟੀ ਵਿੱਚ ਰਸਮੀ ਸ਼ਮੂਲੀਅਤ ਕਰਵਾਈ।
CM ਮਾਨ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਜੀ ਨੇ ਅੱਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ।
ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ ‘ਰੰਗਲਾ ਪੰਜਾਬ’ ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਆਓ ਸਾਰੇ ਰਲ ਕੇ ਪੰਜਾਬ ਦੀ ਜਵਾਨੀ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਈਏ।