Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

Chandigarh ਦੇ ਸੈਕਟਰ-9 ਵਿੱਚ ਪ੍ਰਾਪਰਟੀ ਡੀਲਰ ਦਾ ਦਿਨ ਦਿਹਾੜੇ ਕਤਲ, Gym ਬਾਹਰ 12 ਗੋਲੀਆਂ ਮਾਰ ਕੇ ਹੱਤਿਆ

Punjab crime news: Chandigarh ਦੇ ਪੌਸ਼ ਇਲਾਕੇ ਸੈਕਟਰ-9 ਵਿੱਚ ਬੁੱਧਵਾਰ ਨੂੰ ਦਿਨ ਦਿਹਾੜੇ ਇੱਕ ਪ੍ਰਾਪਰਟੀ ਡੀਲਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਮੁਤਾਬਕ, ਮ੍ਰਿਤਕ ਜਿੰਮ ਤੋਂ ਬਾਹਰ ਨਿਕਲ ਕੇ ਆਪਣੀ ਫਾਰਚੂਨਰ ਗੱਡੀ ਵਿੱਚ ਬੈਠਣ ਲੱਗਾ ਸੀ ਕਿ ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Chandigarh ਦੇ ਸੈਕਟਰ-9 ਵਿੱਚ ਪ੍ਰਾਪਰਟੀ ਡੀਲਰ ਦਾ ਦਿਨ ਦਿਹਾੜੇ ਕਤਲ, Gym ਬਾਹਰ 12 ਗੋਲੀਆਂ ਮਾਰ ਕੇ ਹੱਤਿਆ

Punjab crime news: Chandigarh ਦੇ ਪੌਸ਼ ਇਲਾਕੇ ਸੈਕਟਰ-9 ਵਿੱਚ ਬੁੱਧਵਾਰ ਨੂੰ ਦਿਨ ਦਿਹਾੜੇ ਇੱਕ ਪ੍ਰਾਪਰਟੀ ਡੀਲਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਮਿਲੀ ਜਾਣਕਾਰੀ ਮੁਤਾਬਕ, ਮ੍ਰਿਤਕ ਜਿੰਮ ਤੋਂ ਬਾਹਰ ਨਿਕਲ ਕੇ ਆਪਣੀ ਫਾਰਚੂਨਰ ਗੱਡੀ ਵਿੱਚ ਬੈਠਣ ਲੱਗਾ ਸੀ ਕਿ ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਹਮਲਾਵਰਾਂ ਨੇ ਉਸ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਕਰੀਬ 12 ਗੋਲੀਆਂ ਚਲਾਈਆਂ ਗਈਆਂ, ਜੋ ਉਸਦੇ ਪੇਟ, ਛਾਤੀ ਅਤੇ ਬਾਂਹ ‘ਚ ਲੱਗੀਆਂ। ਗੋਲੀਬਾਰੀ ਤੋਂ ਬਾਅਦ ਉਹ ਡਰਾਈਵਰ ਸੀਟ ‘ਤੇ ਹੀ ਢਹਿ ਪਿਆ

ਇਸ ਤੋਂ ਬਾਅਦ, ਉਸਦੇ ਸਾਥੀਆਂ ਨੇ ਤੁਰੰਤ ਉਸਨੂੰ ਉਸੇ ਫਾਰਚੂਨਰ ਵਿੱਚ ਪੀਜੀਆਈ (ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ) ਲਿਜਾਇਆ। ਹਾਲਾਂਕਿ, ਉਸਦਾ ਬਹੁਤ ਜ਼ਿਆਦਾ ਖੂਨ ਵਹਿ ਗਿਆ ਸੀ ਅਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ। ਪ੍ਰਾਪਰਟੀ ਡੀਲਰ ਦੇ ਪੇਟ, ਛਾਤੀ ਅਤੇ ਬਾਂਹ ‘ਤੇ ਗੋਲੀਆਂ ਲੱਗੀਆਂ ਸਨ।

ਇਸ ਦੌਰਾਨ, ਗੈਂਗਸਟਰ ਲੱਕੀ ਪਟਿਆਲ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸਨੇ ਸੋਸ਼ਲ ਮੀਡੀਆ ‘ਤੇ ਘਟਨਾ ਸੰਬੰਧੀ ਇੱਕ ਬਿਆਨ ਪੋਸਟ ਕੀਤਾ।

ਮ੍ਰਿਤਕ ਪ੍ਰਾਪਰਟੀ ਡੀਲਰ ਦੀ ਪਛਾਣ ਚਰਨਪ੍ਰੀਤ ਸਿੰਘ (31) ਵਜੋਂ ਹੋਈ ਹੈ, ਜੋ ਕਿ ਕੁੱਬਹੇੜੀ ਪਿੰਡ (ਮੁੱਲਾਂਪੁਰ) ਦਾ ਰਹਿਣ ਵਾਲਾ ਹੈ। ਚੰਡੀਗੜ੍ਹ ਪ੍ਰਸ਼ਾਸਨ ਅਤੇ ਚੰਡੀਗੜ੍ਹ ਐਸਐਸਪੀ ਦੇ ਦਫ਼ਤਰ ਉਸ ਜਗ੍ਹਾ ਤੋਂ ਸਿਰਫ਼ ਦੋ ਤੋਂ ਤਿੰਨ ਮਿੰਟ ਦੀ ਦੂਰੀ ‘ਤੇ ਸਥਿਤ ਹਨ ਜਿੱਥੇ ਇਹ ਘਟਨਾ ਵਾਪਰੀ ਸੀ। ਪ੍ਰਾਪਰਟੀ ਡੀਲਰ ਨੂੰ ਪਹਿਲਾਂ ਵੀ ਧਮਕੀਆਂ ਮਿਲੀਆਂ ਸਨ।

Read Latest News and Breaking News at Daily Post TV, Browse for more News

Ad
Ad

Punjab District News