Journalism Of Hope
BREAKING NEWS
34 ਸਾਲ ਪੁਰਾਣੇ ਅਗਵਾ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ.....39 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ.......ਫੈਕਟਰੀ ਦੇ ਲੈਣ-ਦੇਣ ਦੇ ਵਿਵਾਦ ‘ਚ ਦੋ ਭਰਾ ਅਗਵਾ: ਜ਼ਬਰਦਸਤੀ ਖਾਤਿਆਂ ‘ਚ ਟਰਾਂਸਫਰ ਕਰਵਾਏ 72 ਲੱਖ ਰੁਪਏ......ਕੁੜੀ ਨੇ ਕਰਵਾਇਆ ਪ੍ਰੇਮ ਵਿਆਹ: ਨਾਰਾਜ਼ ਪੇਕੇ ਪਰਿਵਾਰ ਨੇ ਕੀਤਾ ਅਗਵਾ......ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਸੁਰੱਖਿਆ ਸਖ਼ਤ, ਨੀਮ ਫ਼ੌਜੀ ਬਲਾਂ ਦੀਆਂ 3 ਕੰਪਨੀਆਂ ਤਾਇਨਾਤ.....ਜੰਮੂ-ਕਸ਼ਮੀਰ ’ਚ ਲਾਪਤਾ ਹੋਏ ਦੋ ਸਪੈਸ਼ਲ ਪੁਲਿਸ ਅਫਸਰਾਂ ਦੀਆਂ ਮਿਲੀਆਂ ਲਾਸ਼ਾਂ......ਸੰਗੀਤਕਾਰ ਅਨਿਰੁੱਧ ਰਵਿਚੰਦਰ ਨੇ SRH ਦੀ ਮਾਲਕਣ ਕਾਵਿਆ ਮਾਰਨ ਨਾਲ ਕਰਵਾਇਆ ਵਿਆਹ.....ਅਲ ਨੀਨੋ ਦਾ ਪ੍ਰਭਾਵ: ਪੰਜਾਬ ‘ਚ ਨਵੰਬਰ ਮਹੀਨੇ ਵੀ ਦਿਨ ਵੇਲੇ ਗਰਮੀ ਦਾ ਅਹਿਸਾਸ, ਇਸ ਵਾਰ ਘੱਟ ਪੈ ਸਕਦੀ ਹੈ ਠੰਢ......ਹਾਥੀ ਦਾ ਬੁਲੇਟ ਸਵਾਰ ਨੌਜਵਾਨ ’ਤੇ ਹਮਲਾ, ਉੱਪਰੋਂ ਪੈਰ ਰੱਖ ਕੇ ਲੰਘਿਆ; ਵਾਲ-ਵਾਲ ਬਚੀ ਜਾਨ

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਅਤੇ ਗੈਂਗਸਟਰਵਾਦ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ: ਪਰਗਟ ਸਿੰਘ

ਚਮਕੌਰ ਸਾਹਿਬ, 12 ਨਵੰਬਰ, 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਚਮਕੌਰ ਸਾਹਿਬ ਵਿਖੇ ‘ਜਵਾਨੀ ਸੰਭਾਲ ਯਾਤਰਾ’ ਦੀ ਸ਼ੁਰੂਆਤ ਮੌਕੇ ਕਰਵਾਈ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀ ਸਭ ਤੋਂ ਵੱਡੀ ਲੋੜ ਆਪਣੀ ਜਵਾਨੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਅਤੇ ਗੈਂਗਸਟਰਵਾਦ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ: ਪਰਗਟ ਸਿੰਘ

ਚਮਕੌਰ ਸਾਹਿਬ, 12 ਨਵੰਬਰ, 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਚਮਕੌਰ ਸਾਹਿਬ ਵਿਖੇ ‘ਜਵਾਨੀ ਸੰਭਾਲ ਯਾਤਰਾ’ ਦੀ ਸ਼ੁਰੂਆਤ ਮੌਕੇ ਕਰਵਾਈ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀ ਸਭ ਤੋਂ ਵੱਡੀ ਲੋੜ ਆਪਣੀ ਜਵਾਨੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਅਸੁਰੱਖਿਆ ਦੇ ਮਾਹੌਲ ਵਿੱਚੋਂ ਬਾਹਰ ਕੱਢਣਾ ਸਮੇਂ ਦੀ ਮੰਗ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਨਾਲ ਹੋਈ ਹਰ ਬੇਇਨਸਾਫ਼ੀ ਦਾ ਜਵਾਬ ਅਤੇ ਹਿਸਾਬ ਮੰਗਦਾ ਹੈ। ਭਾਵੇਂ ਪੰਜਾਬ ਦੇ ਪਾਣੀਆਂ ਦਾ ਮਸਲਾ ਹੋਵੇ, ਕਾਨੂੰਨ ਵਿਵਸਥਾ ਦੀ ਸਥਿਤੀ ਹੋਵੇ, ਨਸ਼ਿਆਂ ਦਾ ਕਾਰੋਬਾਰ ਹੋਵੇ ਜਾਂ ਗੈਂਗਸਟਰਵਾਦ, ਕਾਂਗਰਸ ਇਨ੍ਹਾਂ ਸਾਰੇ ਮੁੱਦਿਆਂ ‘ਤੇ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਲੜਾਈ ਪੂਰੀ ਮਜ਼ਬੂਤੀ ਨਾਲ ਲੜੇਗੀ। ‘ਜਵਾਨੀ ਸੰਭਾਲ ਯਾਤਰਾ’ ਦਾ ਮਕਸਦ ਇਨ੍ਹਾਂ ਮੁੱਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਪੰਜਾਬ ਦੇ ਭਵਿੱਖ ਦੀ ਰਾਖੀ ਲਈ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸ਼ਾਂਤੀ, ਭਾਈਚਾਰੇ, ਬਹਾਦਰੀ ਅਤੇ ਕੁਰਬਾਨੀਆਂ ਦੀ ਧਰਤੀ ਹੈ। ਪੰਜਾਬ ਦੀ ਪਛਾਣ ਇਸ ਦੇ ਮਹਾਨ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਵਿਰਾਸਤ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪੀਲੀ ਪੱਗ ਬੰਨ੍ਹਣ ਨਾਲ ਕੋਈ ਭਗਤ ਸਿੰਘ ਨਹੀਂ ਬਣ ਸਕਦਾ, ਸਗੋਂ ਉਨ੍ਹਾਂ ਦੇ ਵਿਚਾਰਾਂ, ਸਿਧਾਂਤਾਂ ਅਤੇ ਤਿਆਗ ਨੂੰ ਅਪਣਾਉਣਾ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੇ ਆਗੂਆਂ ਅੱਗੇ ਝੁਕ ਕੇ ਮੁੱਖ ਮੰਤਰੀ ਨੇ ਪੰਜਾਬ ਦੇ ਹਿੱਤਾਂ ਨੂੰ ਕਮਜ਼ੋਰ ਕੀਤਾ ਹੈ।

ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਦੀ ਲੜਾਈ ਸਿਰਫ਼ ਸਿਆਸੀ ਨਹੀਂ, ਸਗੋਂ ਵਿਚਾਰਧਾਰਾ ਦੀ ਲੜਾਈ ਹੈ। ਕਾਂਗਰਸ ਧਰਮ ਨਿਰਪੱਖ ਵਿਚਾਰਧਾਰਾ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ। ਅੱਜ ਲੋੜ ਹੈ ਕਿ ਪੰਜਾਬ ਦੀ ਏਕਤਾ, ਸਿੱਖੀ, ਪੰਜਾਬੀਅਤ ਅਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਪਣੇ ਹੱਕਾਂ ਅਤੇ ਪਛਾਣ ਦੀ ਰਾਖੀ ਲਈ ਹਮੇਸ਼ਾ ਸੰਘਰਸ਼ ਕੀਤਾ ਹੈ ਅਤੇ ਅੱਗੇ ਵੀ ਕਿਸੇ ਤਰ੍ਹਾਂ ਦੀ ਬੇਇਨਸਾਫ਼ੀ ਅੱਗੇ ਨਹੀਂ ਝੁਕੇਗਾ।

ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ, ਨਸ਼ਿਆਂ ਅਤੇ ਗੈਂਗਸਟਰਵਾਦ ਦੀ ਸਮੱਸਿਆ ਨੇ ਗੰਭੀਰ ਚਿੰਤਾ ਪੈਦਾ ਕੀਤੀ ਹੈ। ਸੂਬੇ ਦੇ ਨੌਜਵਾਨਾਂ ਦਾ ਭਵਿੱਖ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਪੰਜਾਬ ਨੂੰ ਕਮਜ਼ੋਰ ਕਰਨ ਅਤੇ ਉਸ ਦੀ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਦਾ ਕਾਂਗਰਸ ਲੋਕਤੰਤਰੀ ਤਰੀਕੇ ਨਾਲ ਵਿਰੋਧ ਕਰੇਗੀ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜੀ ਹੋਈ ਕਾਨੂੰਨ ਵਿਵਸਥਾ ਨਾਲ ਨਜਿੱਠਣ ਲਈ ਇੱਕ ਪ੍ਰਭਾਵਸ਼ਾਲੀ ਮਾਡਲ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਮਜ਼ਬੂਤ, ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣਾ ਕਾਂਗਰਸ ਦੀ ਮੁੱਖ ਤਰਜੀਹ ਹੈ।

ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਯਾਤਰਾ’ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਕਾਂਗਰਸ ਇਸ ਮੁਹਿੰਮ ਦਾ ਸੁਨੇਹਾ ਸੂਬੇ ਦੇ ਹਰ ਪਿੰਡ, ਸ਼ਹਿਰ ਅਤੇ ਘਰ ਤੱਕ ਪਹੁੰਚਾਏਗੀ। ਉਨ੍ਹਾਂ ਪੰਜਾਬ ਦੇ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਸਹਿ-ਇੰਚਾਰਜ ਰਵਿੰਦਰ ਦਲਵੀ, ਸੂਰਜ ਸਿੰਘ ਠਾਕੁਰ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਅਮਰ ਸਿੰਘ, ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News