Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਸੰਗਰੂਰ ’ਚ PRTC ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, 3 ਯਾਤਰੀਆਂ ਦੀ ਮੌਤ; 26 ਜ਼ਖ਼ਮੀ

ਸੰਗਰੂਰ: ਸੰਗਰੂਰ ਤੋਂ ਚੰਡੀਗੜ੍ਹ ਜਾ ਰਹੀ PRTC ਦੀ ਬੱਸ ਬੁੱਧਵਾਰ ਸਵੇਰੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਮਸਤੂਆਣਾ ਸਾਹਿਬ ਨੇੜੇ ਓਵਰਬ੍ਰਿਜ ਦੀ ਕੰਧ ਨਾਲ ਟਕਰਾਉਣ ਤੋਂ ਬਾਅਦ ਬੱਸ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਝਾੜੀਆਂ ਅਤੇ ਖੇਤਾਂ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਤਿੰਨ ਯਾਤਰੀਆਂ ਦੀ ਮੌਤ ਹੋ ਗਈ, ਜਦਕਿ 26 ਹੋਰ ਜ਼ਖ਼ਮੀ ਹੋ ਗਏ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੰਗਰੂਰ ’ਚ PRTC ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, 3 ਯਾਤਰੀਆਂ ਦੀ ਮੌਤ; 26 ਜ਼ਖ਼ਮੀ

ਸੰਗਰੂਰ: ਸੰਗਰੂਰ ਤੋਂ ਚੰਡੀਗੜ੍ਹ ਜਾ ਰਹੀ PRTC ਦੀ ਬੱਸ ਬੁੱਧਵਾਰ ਸਵੇਰੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਮਸਤੂਆਣਾ ਸਾਹਿਬ ਨੇੜੇ ਓਵਰਬ੍ਰਿਜ ਦੀ ਕੰਧ ਨਾਲ ਟਕਰਾਉਣ ਤੋਂ ਬਾਅਦ ਬੱਸ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਝਾੜੀਆਂ ਅਤੇ ਖੇਤਾਂ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਤਿੰਨ ਯਾਤਰੀਆਂ ਦੀ ਮੌਤ ਹੋ ਗਈ, ਜਦਕਿ 26 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ 15 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਗੰਭੀਰ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਭੇਜਿਆ ਗਿਆ ਹੈ, ਜਦਕਿ ਬਾਕੀਆਂ ਦਾ ਇਲਾਜ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਸ਼ੀਸ਼ੇ ਟੁੱਟ ਕੇ ਚਕਨਾਚੂਰ ਹੋ ਗਏ।

ਦੇਰੀ ਕਾਰਨ ਤੇਜ਼ ਰਫ਼ਤਾਰ ਨਾਲ ਚਲਾਉਣ ਦਾ ਦੋਸ਼
ਪੁਲਿਸ ਮੁਤਾਬਕ ਬੱਸ ਨੇ ਸਵੇਰੇ ਕਰੀਬ 4:30 ਵਜੇ ਸੰਗਰੂਰ ਤੋਂ ਚੰਡੀਗੜ੍ਹ ਲਈ ਰਵਾਨਾ ਹੋਣਾ ਸੀ। ਡੀਐੱਸਪੀ ਦਲਬੀਰ ਸਿੰਘ ਸੰਧੂ ਅਨੁਸਾਰ, ਡਰਾਈਵਰ ਧੂਰੀ ਤੋਂ ਸਵੇਰੇ 4:40 ਵਜੇ ਦੇਰੀ ਨਾਲ ਚੱਲਿਆ ਸੀ। ਸਮੇਂ ਦੀ ਭਰਪਾਈ ਕਰਨ ਲਈ ਉਹ ਬੱਸ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾ ਰਿਹਾ ਸੀ। ਡਰੀਮਲੈਂਡ ਕਾਲੋਨੀ ਤੋਂ ਅੱਗੇ ਮਸਤੂਆਣਾ ਸਾਹਿਬ ਨੇੜੇ ਬੱਸ ਪਹਿਲਾਂ ਪੁਲ ਦੀ ਸੱਜੇ ਪਾਸੇ ਵਾਲੀ ਕੰਧ ਨਾਲ ਟਕਰਾਈ ਅਤੇ ਫਿਰ ਖੱਬੇ ਪਾਸੇ ਖੇਤਾਂ ਵਿੱਚ ਜਾ ਪਲਟੀ।

ਯਾਤਰੀ ਨੇ ਦੱਸਿਆ- ਬੱਸ ਨੂੰ ਲੱਗੇ ਅਚਾਨਕ ਤਿੰਨ ਝਟਕੇ
ਹਾਦਸੇ ਵਿੱਚ ਜ਼ਖ਼ਮੀ ਹੋਈ ਇੱਕ ਮਹਿਲਾ ਯਾਤਰੀ ਨੇ ਦੱਸਿਆ ਕਿ ਬੱਸ ਕਿਸ ਚੀਜ਼ ਨਾਲ ਟਕਰਾਈ, ਇਸ ਦਾ ਉਨ੍ਹਾਂ ਨੂੰ ਪਤਾ ਨਹੀਂ ਲੱਗਿਆ। ਅਚਾਨਕ ਬੱਸ ਨੂੰ ਦੋ-ਤਿੰਨ ਜ਼ੋਰਦਾਰ ਝਟਕੇ ਲੱਗੇ ਅਤੇ ਕੁਝ ਹੀ ਪਲਾਂ ਵਿੱਚ ਹਫੜਾ-ਦਫੜੀ ਮਚ ਗਈ। ਹਾਦਸੇ ਵਿੱਚ ਧੂਰੀ ਦੀਆਂ ਦੋ ਮਹਿਲਾਵਾਂ ਅਤੇ ਥਲੇਸ ਵਾਸੀ 55 ਸਾਲਾ ਮੰਜੀਤ ਸਿੰਘ ਦੀ ਮੌਤ ਹੋਈ ਹੈ। ਚੰਡੀਗੜ੍ਹ ਵਿੱਚ ਕੋਚਿੰਗ ਲੈ ਰਹੇ ਯਾਤਰੀ ਵਿਨੈ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਬੱਸ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਮੁੱਖ ਮੰਤਰੀ ਨੇ ਜਤਾਇਆ ਦੁੱਖ
ਮੁੱਖ ਮੰਤਰੀ ਭਗਵੰਤ ਮਾਨ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਤਿੰਨ ਕੀਮਤੀ ਜਾਨਾਂ ਦਾ ਚਲੇ ਜਾਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਪੁਲਿਸ ਅਧਿਕਾਰੀ ਮੇਹਰ ਸਿੰਘ ਅਨੁਸਾਰ, ਹਾਦਸੇ ਸਮੇਂ ਮੌਸਮ ਸਾਫ਼ ਸੀ ਅਤੇ ਧੁੰਦ ਵੀ ਨਹੀਂ ਸੀ। ਮੁੱਢਲੀ ਜਾਂਚ ਅਤੇ ਯਾਤਰੀਆਂ ਦੇ ਬਿਆਨਾਂ ਵਿੱਚ ਬੱਸ ਦੀ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਸੰਭਾਵਿਤ ਕਾਰਨ ਦੱਸਿਆ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News